Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ਕੋਕੇ ਵਿੱਚ!

Kokka, Neeru Bajwa Entertainment, Topnotch Studios UK, Gurnam Bhullar, Rupinder Inderjit, Santosh Subhash Thite, Bhanu Thakur, Punjabi Cinema, Neeru Bajwa, Pollywood, Entertainment, Actress, Cinema, Punjabi Films, Movie

Web Admin

Web Admin

5 Dariya News

16 May 2022

Last updated on: May 16, 2022, 00:00 IST

ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ ਕੋਕਾ ਨੂੰ ਪੇਸ਼ ਕਰਨ ਲਈ ਤਿਆਰ ਹਨ। ਫਿਲਮ ਰੁਪਿੰਦਰ ਇੰਦਰਜੀਤ ਦੁਆਰਾ ਲਿਖੀ ਗਈ ਹੈ ਅਤੇ ਸੰਤੋਸ਼ ਸੁਭਾਸ਼ ਥੀਟੇ ਅਤੇ ਭਾਨੂ ਠਾਕੁਰ ਦੁਆਰਾ ਨਿਰਦੇਸ਼ਤ ਹੈ।ਫਿਲਮ ਇੱਕ ਔਰਤ, ਅਜੂਨੀ ਦੀ ਕਹਾਣੀ ਨੂੰ ਉਜਾਗਰ ਕਰਦੀ ਹੈ, ਜੋ ਕਿ ਸੁਤੰਤਰ ਅਤੇ ਸਫਲ ਹੈ, ਜਿਸਦੀ ਉਮਰ 40 ਦੀ ਹੋ ਗਈ ਹੈ ਅਤੇ ਹਾਲੇ ਤੱਕ ਕੁਆਰੀ ਹੈ,  ਸਿਰਫ ਇਸ ਲਈ ਕਿਉਕਿ ਉਹ ਵਿਆਹ ਲਈ ਯੋਗ ਅਤੇ ਆਦਰਸ਼ ਜੀਵਨ ਸਾਥੀ ਦੀ ਭਾਲ ਕਰ ਰਹੀ ਹੈ ਅਤੇ ਉਸਦੀ ਭਾਲ ਆਪਣੀ ਉਮਰ ਦੇ ਛੋਟੇ ਮੁੰਡੇ, ਅਕਾਲ ਤੇ ਆ ਕੇ ਮੁੱਕਦੀ ਹੈ, ਜੋ ਆਪ ਵੀ ਸੰਪੂਰਨ ਮੈਚ ਦੀ ਤਲਾਸ਼ ਕਰ ਰਿਹਾ ਹੈ, ਅਤੇ ਫਿਰ ਦੋਵੇਂ ਇੱਕ ਦੂਜੇ ਨਾਲ ਪਿਆਰ ਕਰਨ ਲੱਗ ਜਾਂਦੇ ਹਨ।ਨੀਰੂ ਬਾਜਵਾ ਵੀ ਕੋਕਾ ਦੀ ਰਿਲੀਜ਼ ਤੋਂ ਉਤਸ਼ਾਹਿਤ ਹੈ, "ਮੈਂ ਹਰ ਰੋਜ਼ ਦੇਖ ਸਕਦੀ ਹਾਂ ਕਿ ਪ੍ਰਸ਼ੰਸਕ ਫਿਲਮ ਦੇ ਗੀਤਾਂ 'ਤੇ ਬਹੁਤ ਸਾਰੀਆਂ ਰੀਲਾਂ ਬਣਾ ਰਹੇ ਹਨ ਅਤੇ ਇਹ ਮੈਨੂੰ ਖੁਸ਼ ਕਰਦਾ ਹੈ। ਇੱਕ40 ਸਾਲਾ ਔਰਤ ਜੋ ਆਪਣੇ ਤੋਂ  ਛੋਟੇ ਮੁੰਡੇ ਨਾਲ ਪਿਆਰ ਵਿੱਚ ਪੈ ਜਾਂਦੀ ਹੈ, ਇਹ ਇੱਕ ਵੱਖਰਾ ਸੰਕਲਪ ਸੀ ਪਰ ਮੈਂ ਭੂਮਿਕਾ ਨਿਭਾਉਣ ਵਿੱਚ ਖੁਸ਼ ਸੀ। ਮੈਂ ਰੱਬ ਅੱਗੇ ਅਰਦਾਸ ਕਰਦੀ ਹਾਂ ਕਿ ਫਿਲਮ ਨੂੰ ਵੀ ਭਰਵਾਂ ਹੁੰਗਾਰਾ ਮਿਲੇ।''ਗੁਰਨਾਮ ਭੁੱਲਰ ਨੇ ਆਪਣਾ ਉਤਸ਼ਾਹ ਸਾਂਝਾ ਕੀਤਾ, “ਸਾਨੂੰ ਪਹਿਲਾਂ ਹੀ ਦਰਸ਼ਕਾਂ ਵੱਲੋਂ ਟ੍ਰੇਲਰ ਅਤੇ ਗੀਤਾਂ ਲਈ ਬਹੁਤ ਪਿਆਰ ਮਿਲ ਰਿਹਾ ਹੈ। ਮੈਂ ਬਹੁਤ ਖੁਸ਼ ਹਾਂ ਕਿ ਪੰਜਾਬੀ ਇੰਡਸਟਰੀ ਵਿੱਚ ਇਸ ਨਵੇਂ ਯੁੱਗ ਦੇ ਸੰਕਲਪ ਨੂੰ ਪੇਸ਼ ਕੀਤਾ ਜਾ ਰਿਹਾ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਦਰਸ਼ਕ ਇਸ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਨ।”ਇਸ ਕਹਾਣੀ ਵਿੱਚ ਕੁਝ ਅਜਿਹੇ ਮੋੜ ਆਉਣਗੇ ਜੋ ਦਰਸ਼ਕਾਂ ਨੂੰ ਹੈਰਾਨ ਕਰ ਦੇਣਗੇ। ਕੀ ਇਹ ਉਹਨਾਂ ਦੀ ਉਮਰ ਦਾ ਅੰਤਰ ਹੈ ਜੋ ਉਹਨਾਂ ਦੇ ਵੱਖ ਹੋਣ ਦਾ ਕਾਰਨ ਬਣਦਾ ਹੈ, ਜਾਂ ਕੁਝ ਹੋਰ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਉਦੋਂ ਮਿਲ ਜਾਣਗੇ ਜਦੋਂ ਫਿਲਮ 20 ਮਈ 2022 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

Tags: Kokka , Neeru Bajwa Entertainment , Topnotch Studios UK , Gurnam Bhullar , Rupinder Inderjit , Santosh Subhash Thite , Bhanu Thakur , Punjabi Cinema , Neeru Bajwa , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD