Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਮੁੱਖ ਮੰਤਰੀ ਭਗਵੰਤ ਮਾਨ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Chief Secretary Anirudh Tewari, DGP VK Bhawra, Principal Secretary Vivek Partap Singh and Special Principal Secretary to CM Ravi Bhagat

Web Admin

Web Admin

5 Dariya News

ਚੰਡੀਗੜ੍ਹ , 16 May 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ. ਭਾਵਰਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Chief Secretary Anirudh Tewari , DGP VK Bhawra , Principal Secretary Vivek Partap Singh and Special Principal Secretary to CM Ravi Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD