Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ

ਪਿੰਡ ਹਰਪੁਰਾ ਦੀ ਟੀਮ ਨੇ ਵਡਾਲਾ ਗ੍ਰੰਥੀਆਂ ਨੂੰ ਹਰਾ ਕੇ ਜਿੱਤਿਆ ਕ੍ਰਿਕਟ ਟੂਰਨਾਮੈਂਟ

Sports News, Cricket, Cricketer, Player, Bowler, Batsman, Batala, Punjab, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਬਟਾਲਾ , 17 May 2022

Last updated on: May 17, 2022, 00:00 IST

ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ (ਰਜਿ:) ਹਰਪੁਰਾ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਨੂੰ ਪਿੰਡ ਹਰਪੁਰਾ ਦੀ ਟੀਮ ਨੇ ਵਡਾਲਾ ਗ੍ਰੰਥੀਆਂ ਦੀ ਟੀਮ ਨੂੰ ਹਰਾ ਕੇ ਜਿੱਤ ਲਿਆ। ਇਸ ਕ੍ਰਿਕਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਨੇ ਭਾਗ ਲਿਆ ਸੀ।ਟੂਰਨਾਮੈਂਟ ਦਾ ਫਾਈਨਲ ਮੈਚ ਬੇਹੱਦ ਰੋਮਾਂਚਕ ਹੋਇਆ ਅਤੇ ਪਿੰਡ ਹਰਪੁਰਾ ਦੀ ਟੀਮ ਨੇ ਆਖਰੀ ਓਵਰ ਵਿੱਚ ਵਡਾਲਾ ਗ੍ਰੰਥੀਆਂ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਆਪਣੇ ਨਾਮ ਕਰ ਲਿਆ। ਦੂਸਰੇ ਸਥਾਨ ’ਤੇ ਪਿੰਡ ਵਡਾਲਾ ਗ੍ਰੰਥੀਆਂ ਦੀ ਟੀਮ ਰਹੀ ਜਦਕਿ ਤੀਸਰੇ ਸਥਾਨ ’ਤੇ ਪਿੰਡ ਪੰਜਗਰਾਈਆਂ ਅਤੇ ਚੌਥੇ ਸਥਾਨ ’ਤੇ ਪਿੰਡ ਭਾਮ ਦੀ ਟੀਮ ਰਹੀ। 

ਟੂਰਨਾਮੈਂਟ ਕਮੇਟੀ ਵੱਲੋਂ ਜੇਤੂ ਟੀਮ ਨੂੰ 15555 ਰੁਪਏ ਦਾ ਨਕਦ ਇਨਾਮ ਅਤੇ ਟਰਾਫੀ ਦਿੱਤੀ ਗਈ, ਜਦਕਿ ਦੂਸਰੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 10000 ਰੁਪਏ ਦਾ ਇਨਾਮ ਤੇ ਟਰਾਫੀ ਦਿੱਤੀ। 

ਇਸੇ ਤਰਾਂ ਤੀਸਰੇ ਅਤੇ ਚੌਥੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਵੀ ਨਕਦ ਇਨਾਮ ਤੇ ਯਾਦਗਾਰੀ ਚਿੰਨ ਦਿੱਤੇ ਗਏ। ਮੈਨ ਆਫ ਦਾ ਸੀਰੀਜ ਨੂੰ ਫਰਾਟਾ ਪੱਖਾ ਅਤੇ ਕੱਪ ਇਨਾਮ ਵਜੋਂ ਦਿੱਤਾ ਗਿਆ ਜਦਕਿ ਬੈਸਟ ਬੈਟਸਮੈਨ ਅਤੇ ਬਾਲਰ ਨੂੰ ਛੱਤ ਵਾਲੇ ਪੱਖਿਆਂ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਲਾਲ ਸਿੰਘ ਖੈਹਿਰਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਇਹ ਕ੍ਰਿਕਟ ਟੂਰਨਾਮੈਂਟ ਕਰਵਾ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਸਮੇਂ ਦੀ ਲੋੜ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖੇਡ ਸੱਭਿਆਚਾਰ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਪਹਿਲਾਂ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਉਹ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਜਾਰੀ ਰੱਖਣਗੇ। ਇਸ ਮੌਕੇ ਉਨ੍ਹਾਂ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਬੱਬੀ ਬੱਲ, ਮਨਦੀਪ ਸਿੰਘ ਫੌਜੀ, ਲਾਲ ਸਿੰਘ ਖੈਹਿਰਾ, ਬਿਕਰਮਜੀਤ ਸਿੰਘ ਫੌਜੀ, ਅਵਤਾਰ ਸਿੰਘ ਤਾਰਾ, ਗੁਰਪ੍ਰੀਤ ਸਿੰਘ ਗੋਪੀ, ਜਸਪਾਲ ਸਿੰਘ, ਜੁਝਾਰ ਸਿੰਘ, ਸੁਖਰਾਜ ਸਿੰਘ, ਸੁਖਦੇਵ ਸਿੰਘ, ਕਾਲੂ, ਰੋਬਿਨ, ਨੂਰ, ਬਾਬਾ ਸੁਖਦੇਵ ਸਿੰਘ ਡੇਅਰੀਵਾਲੇ, ਕਰਨਬੀਰ ਸਿੰਘ, ਜਗਤਾਰ ਸਿੰਘ, ਭਾਈ ਪ੍ਰੇਮ ਸਿੰਘ, ਦਰਸ਼ਨ ਸਿੰਘ ਕਿਸਾਨ ਯੂਨੀਅਨ ਆਗੂ, ਠੇਕੇਦਾਰ ਹਰਵਿੰਦਰ ਸਿੰਘ ਅਤੇ ਹਰਪਾਲ ਸਿੰਘ ਸਮੇਤ ਹੋਰ ਮੋਹਤਬਰ ਵੀ ਹਾਜ਼ਰ ਸਨ।

 

Tags: Sports News , Cricket , Cricketer , Player , Bowler , Batsman , Batala , Punjab , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD