Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰਲਡ ਹਾਈਪਰਟੈਨਸ਼ਨ ਡੇਅ: ਡਾ. ਵਿਜੈ ਸਿੰਗਲਾ ਵੱਲੋਂ ਆਰਮ ਇਨ ਬੀ.ਪੀ. ਆਪਰੇਟਸ ਦਾ ਉਦਘਾਟਨ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, World Hypertension Day

Web Admin

Web Admin

5 Dariya News

ਚੰਡੀਗੜ , 17 May 2022

Last updated on: May 17, 2022, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਆਯੁਰਵੈਦਿਕ ਡਿਸਪੈਂਸਟਰੀ ਵਿੱਚ ਆਰਮ ਇਨ ਬੀ.ਪੀ. ਆਪਰੇਟਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਨਵੀਨਤਮ ਆਰਮ ਇਨ ਬੀ.ਪੀ. ਆਪਰੇਟਸ ਮਸ਼ੀਨਾਂ ਸੂਬੇ ਦੇ ਸਾਰੇ ਜ਼ਿਲਾ ਹਸਪਤਾਲਾਂ ਅਤੇ ਸਬ- ਡਿਵੀਜ਼ਨਲ ਹਸਪਤਾਲਾਂ ਵਿੱਚ ਸਥਾਪਤ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਅੱਜ ਵਿਸ਼ਵ ਹਾਈਪਰਟੈਸ਼ਨ ਦਿਵਸ ਮੌਕੇ ‘ਤੇ ਅੱਜ ਪੰਜਾਬ ਸਿਵਲ ਸਕੱਤਰੇਤ-1 ਤੇ 2 ਅਤੇ ਡਾਇਰੈਕਟੋਰੇਟ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਖੇ ਇਹ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਨਵੀਨਤਮ ਤਕਨੀਕਾਂ ਨਾਲ ਟੈਸਟ ਕਰਵਾਉਣ ਦੀ ਸੁਵਿਧਾ ਉਪਲਬਧ ਹੋ ਸਕੇ। 

ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਸਕੱਤਰੇਤ ਇੰਪਲਾਇਜ ਯੂਨੀਅਨ ਵੱਲੋਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਮੰਗ ਕੀਤੀ ਕਿ ਪੰਜਾਬ ਸਿਵਲ ਸਕੱਤਰੇਤ-1 ਵਿੱਚ ਖਾਲੀ ਪਈ ਮੈਡੀਕਲ ਅਫ਼ਸਰ ਦੀ ਆਸਾਮੀ ਨੂੰ ਤੁਰੰਤ ਭਰਿਆ ਜਾਵੇਗਾ ਜਿਸ ‘ਤੇ ਸਿਹਤ ਮੰਤਰੀ ਵੱਲੋਂ ਭਰੋਸਾ ਦਵਾਇਆ ਗਿਆ ਕਿ ਇੱਕ ਹਫ਼ਤੇ ਵਿੱਚ ਇਹ ਆਸਾਮੀ ਭਰ ਦਿੱਤੀ ਜਾਵੇਗੀ।  ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ, ਰਜਿਸਟਰਾਰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਡਾ. ਸੰਜੀਵ ਗੋਇਲ, ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ. ਸ਼ਸ਼ੀ ਭੂਸ਼ਣ, ਜ਼ਿਲਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਵਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ।   

 

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , World Hypertension Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD