Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ, ਆਮ ਲੋਕਾਂ ਦੇ ਕੰਮ ਤਰਜੀਹ ਉੱਤੇ ਕੀਤੇ ਜਾ ਰਹੇ ਹਨ, ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਸੇਖਾ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 18 May 2022

Last updated on: May 18, 2022, 00:00 IST

ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੇ ਕੰਮਾਂ ਨੂੰ ਤਰਜੀਹ ਦਿੰਦਿਆਂ ਉਨ੍ਹਾਂ ਦੇ ਘਰ ਦੇ ਨੇੜੇ ਸਰਕਾਰੀ ਸੁਵਿਧਾਵਾਂ ਦੇਣ ਲਈ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਭਾਰਤ ਦੀ ਆਜ਼ਾਦੀ ਦੇ 75 ਸਾਲ ਮਨਾਉਂਦਿਆਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਲੜੀਵਾਰ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਚ ਆਉਣ ਵਾਲੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਨੂੰ ਸਬੰਧਿਤ ਵਿਭਾਗਾਂ ਨੂੰ ਮਾਰਕ ਕੀਤਾ ਜਾਂਦਾ ਹੈ ਅਤੇ ਫੇਰ ਵਿਸ਼ੇਸ਼ ਬੈਠਕ ਸੱਦ ਕੇ ਇਨ੍ਹਾਂ ਦੀ ਸਮੀਖਿਆ ਕੀਤੀ ਜਾਂਦੀ ਹੈ। 

ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਇਅਰ ਨੇ ਅੱਜ ਪਿੰਡ ਸੇਖਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪਿੰਡ ਸਹਿਣਾ, ਚੰਨਣਵਾਲ ਅਤੇ ਉੱਗੋਕੇ ਵਿਖੇ ਇਹ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਚ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਨੂੰ ਮੌਕੇ ਉੱਤੇ ਹੀ ਸਬੰਧਿਤ ਵਿਭਾਗਾਂ ਨੂੰ ਮਾਰਕ ਕਰ ਦਿੱਤਾ ਜਾਂਦਾ ਹੈ ਤਾਂ ਜੋ ਲੋਕਾਂ ਦੇ ਕੰਮ ਸਹੀ ਤਰੀਕੇ ਨਾਲ ਅਤੇ ਜਲਦ ਤੋਂ ਜਲਦ ਕੀਤੇ ਜਾ ਸਕਣ। 

ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਬੈਠਕ ਬੁਲਾਈ ਜਾਂਦੀ ਹੈ ਜਿਸ ਵਿਚ ਪਿੰਡ ਵਾਸੀਆਂ ਵਲੋਂ ਮਿਲੀਆਂ ਦਰਖਾਸਤਾਂ ਅਤੇ ਪਿੰਡਾਂ ਦੇ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ। ਅੱਜ ਵੱਖ-ਵੱਖ ਵਿਭਾਗਾਂ ਵੱਲੋ ਆਪਣੇ ਸਟਾਲ ਲਗਾਏ ਗਏ ਸਨ, ਜਿੱਥੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਸਬੰਧਿਤ ਵਿਭਾਗਾਂ ਦੇ ਸਕੀਮਾਂ ਸਬੰਧੀ ਫਾਰਮ ਲਏ ਗਏ। 

ਅੱਜ ਦੇ ਜਨ ਸੁਵਿਧਾ ਕੈਂਪ ਦੌਰਾਨ ਕਿਰਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਪੁਲਿਸ ਵਿਭਾਗ, ਸਿਹਤ ਵਿਭਾਗ ਆਦਿ ਨੇ ਆਪਣੇ ਸਟਾਲ ਲਗਾਏ ਹੋਏ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਆਈ.ਏ.ਐੱਸ., ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਤੇਅਵਾਸਪ੍ਰੀਤ ਕੌਰ ਅਤੇ ਹੋਰ ਅਫ਼ਸਰ ਵੀ ਮੌਜੂਦ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD