Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੰਡੀਅਨ ਰੈੱਡ ਕਰਾਸ ਸੁਸਾਇਟੀ ਵਿਖੇ ਮਨਾਇਆ ਗਿਆ ਰੈੱਡ ਕਰਾਸ ਡੇ

ਚੇਅਰਪਰਸਨ ਡਾ. ਪ੍ਰੀਤ ਕੰਵਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Dr Preet Kanwal. Red Cross, Indian Red Cross Society, World Red Cross Day 2022, World Red Cross Day, Be Human Kind, Red Cross Society Kapurthala, BeHumankind, Kapurthala

Web Admin

Web Admin

5 Dariya News

ਕਪੂਰਥਲਾ , 16 May 2022

Last updated on: May 16, 2022, 00:00 IST

ਇੰਡੀਆਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ "ਬੀ ਹਿਊਮਨਕਾਈਂਡ" ਦੇ ਧੀਮ ਦੇ ਤਹਿਤ ਮਨਾਇਆ ਗਿਆ। ਜਿਸ ਵਿਚ ਇੰਡੀਆਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੇ ਚੇਅਰਪਰਸਨ ਡਾ.ਪ੍ਰੀਤ ਕੰਵਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ (ਜ) ਸ.ਰਣਜੀਤ ਸਿੰਘ ਭੁੱਲਰ,ਸਹਾਇਕ ਸਿਵਲ ਸਰਜਨ ਕਪੂਰਥਲ਼ਾ ਸ੍ਰੀਮਤੀ ਅਨੂ ਰਤਨ ਅਤੇ ਡੀ.ਐਸ.ਪੀ ਸ.ਕਮਲਜੀਤ ਸਿੰਘ ਔਲਖ ਵੀ ਹਾਜ਼ਰ ਸਨ।ਸਮਾਮਗ ਵਿਚ ਹਾਜ਼ਰ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰੀਤ ਕੰਵਲ ਨੇ ਕਿਹਾ ਕਿ 8 ਮਈ ਨੂੰ ਰੈੱਡ ਕਰਾਸ ਦੇ ਸੰਸਥਾਪਕ ਹੈਨਰੀ ਡੁਨੇਟ ਦਾ ਜਨਮ ਹੋਇਆ ਸੀ, ਇਸ ਲਈ ਇਸ ਦਿਨ ਨੂੰ ਦੁਨੀਆਂ ਦੀਆਂ ਸਾਰੀਆਂ ਰੈੱਡਕ੍ਰਾਸ ਸੁਸਾਇਟੀਆਂ ਵੱਲੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀਆਂ ਦੇਸ਼ ਅਤੇ ਦੁਨੀਆਂ ਦੇ ਲੋਕ ਭਲਾਈ ਦੇ ਕੰਮਾਂ ਵਾਸਤੇ ਜਾਣੀਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਰੈੱਡ ਕਰਾਸ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਸਬੰਧੀ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਵੇਂ ਕਿ ਬੁਟੀਕ, ਫੈਸਨ ਡਿਜ਼ਾਈਨਿੰਗ, ਬਿਊਟੀ ਪਾਰਲਰ ਵਰਗੇ ਕੋਰਸਾਂ ਦੀ ਮੁਫਤ ਸਿਖਲਾਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਹ ਮੁਫਤ ਸਿਖਲਾਈ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਰੈਡ ਕਰਾਸ ਵਿਖੇ ਚੱਲ ਰਹੇ ਫਿਜੀਓਥੈਰੇਪੀ ਸੈਂਟਰ ਦੇ ਬਾਰੇ ਵੀ ਹਾਜ਼ਰ ਲੋਕਾਂ ਨੂੰ ਜਾਨੂੰ ਕਰਵਾਇਆ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਮਰਾਂ ਦੇ ਰੁਝੇਵਿਆਂ ਤੋਂ ਲੋਕ ਭਲਾਈ ਦੇ ਕੰਮਾਂ ਲਈ ਸਮਾਂ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨ ਵੱਲ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਹਰ ਸਾਲ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਟ੍ਰਾਈ ਸਾਇਕਲ, ਵੀਹਲ ਚੇਅਰਾਂ, ਔਰਤਾਂ ਨੂੰ ਸਿਲਾਈ ਮਸ਼ੀਨਾਂ ਆਦਿ ਦੀ ਵੰਡ ਕੀਤੀ ਜਾਂਦੀ ਹੈ।

 

Tags: Dr Preet Kanwal. Red Cross , Indian Red Cross Society , World Red Cross Day 2022 , World Red Cross Day , Be Human Kind , Red Cross Society Kapurthala , BeHumankind , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD