Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸਬੰਧੀ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ

Deepti Uppal, Punjab Admin, Punjab Skill Development Mission, Director General Employment Generation, Skill Development & Training, Kumar Rahul, Surabhi Malik

Web Admin

Web Admin

5 Dariya News

ਲੁਧਿਆਣਾ , 17 May 2022

Last updated on: May 17, 2022, 00:00 IST

ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਹੁਨਰ ਸਕੀਮਾਂ ਤਹਿਤ ਕੰਮ ਕਰ ਰਹੇ ਟਰੇਨਿੰਗ ਪਾਰਟਨਰਜ਼ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਲੁਧਿਆਣਾ ਵਿਖੇ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਉਪਰੰਤ ਲੁਧਿਆਣਾ ਦੀਆਂ ਉਦਯੋਗਿਕ ਐਸੋਸੀਏਸ਼ਨਾਂ/ਉਦਯੋਗਾਂ ਨਾਲ ਗੱਲਬਾਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਦੀਪਤੀ ਉੱਪਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ, ਆਈ.ਏ.ਐਸ., ਵਧੀਕ ਮਿਸ਼ਨ ਡਾਇਰੈਕਟਰ, ਡੀ.ਈ.ਜੀ.ਐਸ.ਡੀ.ਟੀ. ਰਾਜੇਸ਼ ਤ੍ਰਿਪਾਠੀ, ਪੀ.ਸੀ.ਐਸ., ਏ.ਡੀ.ਸੀ., ਲੁਧਿਆਣਾ ਅਮਿਤ ਕੁਮਾਰ ਪੰਚਾਲ ਅਤੇ ਪੀ.ਐਸ.ਡੀ.ਐਮ. ਤੇ ਡੀਬੀਈਈ ਲੁਧਿਆਣਾ ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਸਕੱਤਰ, ਡੀ.ਈ.ਜੀ.ਐਸ.ਡੀ.ਟੀ. ਕੁਮਾਰ ਰਾਹੁਲ ਨੇ 21 ਟਰੇਨਿੰਗ ਪਾਰਟਨਰਜ਼ ਨਾਲ ਪਹਿਲੇ ਸੈਸ਼ਨ ਦੌਰਾਨ ਭਾਰਤ ਸਰਕਾਰ ਦੀਆਂ ਡੀਡੀਯੂ-ਜੀਕੇਵਾਈ, ਪੀਐਮਕੇਵੀਵਾਈ ਅਤੇ ਡੀਏਵਾਈ-ਐਨਯੂਐਲਐਮ ਵਰਗੀਆਂ ਵੱਖ-ਵੱਖ ਸਕੀਮਾਂ ਦੀ ਕਾਰਗੁਜ਼ਾਰੀ ਅਤੇ ਪਲੇਸਮੈਂਟ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਿਸ ਸਬੰਧੀ ਪੀਐਸਡੀਐਮ ਪੰਜਾਬ ਵਿੱਚ ਨੋਡਲ ਲਾਗੂਕਰਨ ਏਜੰਸੀ ਹੈ।

ਇਸ ਸੈਸ਼ਨ ਵਿੱਚ ਟੀਪੀਜ਼ ਨੂੰ ਦਰਪੇਸ਼ ਮੁੱਦਿਆਂ ਦੇ ਜਵਾਬ ਦਿੱਤੇ ਗਏ ਅਤੇ ਟਰੇਨਿੰਗ ਪਾਰਟਨਰਜ਼ ਵੱਲੋਂ ਬਿਹਤਰ ਕੰਮ ਕਰਨ ਅਤੇ ਤਾਲਮੇਲ ਲਈ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ ਸਰਕਾਰ ਨੂੰ ਸਕੀਮਾਂ ਦੀ ਸਫਲਤਾ ਲਈ ਸੁਝਾਅ ਵੀ ਦਿੱਤੇ ਗਏ।ਲੁਧਿਆਣਾ ਦੀਆਂ ਉਦਯੋਗ ਐਸੋਸੀਏਸ਼ਨਾਂ ਅਤੇ ਉਦਯੋਗਾਂ ਨਾਲ ਦੂਜੇ ਸੈਸ਼ਨ ਦੌਰਾਨ, ਉਦਯੋਗ ਜਗਤ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਪ੍ਰੈਂਟਿਸਸ਼ਿਪ ਸਕੀਮ ਰਾਹੀਂ ਸ਼ਾਮਲ ਕਰਕੇ ਉਤਸ਼ਾਹਿਤ ਕਰਨ, ਹੁਨਰ ਵਿਕਾਸ ਵਿੱਚ ਸੀ.ਐਸ.ਆਰ. ਨੂੰ ਸ਼ਾਮਲ ਕਰਨ, ਕੈਪਟਿਵ ਰੋਜ਼ਗਾਰ ਲਈ  ਨਾਲ ਉਦਯੋਗਾਂ ਨੂੰ ਪੀ.ਐਸ.ਡੀ.ਐਮ. ਨਾਲ ਸੂਚੀਬੱਧ ਕਰਨ ’ਤੇ ਕੇਂਦਰਿਤ  ਸੀ। ਉਦਯੋਗ ਜਗਤ ਆਪਣੀ ਫੀਡਬੈਕ ਦੇਣ ਅਤੇ ਸਮੇਂ ਦੀ ਲੋੜ ਅਨੁਸਾਰ ਨਵੇਂ ਕੋਰਸ ਸੁਰੂ ਕਰਨ ਵਿੱਚ ਵਧ ਚੜਕੇ ਅੱਗੇ ਆਇਆ । 4 ਉਦਯੋਗਿਕ ਐਸੋਸੀਏਸ਼ਨਾਂ  ਜਿਵੇਂ  ਆਟੋ ਪਾਰਟਸ ਮੈਨੂਫੈਕਚਰ ਐਸੋਸੀਏਸ਼ਨ ਆਫ ਇੰਡੀਆ ,ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ, ਲੁਧਿਆਣਾ, ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼, ਯੂਨਾਈਟਿਡ ਸਾਈਕਲ ਅਤੇ ਪਾਰਟਸ ਮੈਨੂਫੈਕਚਰਿੰਗ ਐਸੋਸੀਏਸ਼ਨ, ਲੁਧਿਆਣਾ ਨਾਲ ਐਮਓਯੂ ਸਹੀਬੱਧ ਕੀਤੇ ਤਾਂ ਜੋ ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰਤੀ ਵਚਨਬੱਧਤਾ ਨੂੰ ਪੱਕੇ ਪੈਰੀਂ ਅਮਲੀ ਜਾਮਾ ਪਵਾਇਆ  ਜਾ ਸਕੇ।

ਸਕੱਤਰ ਨੇ ਆਪਣੇ ਸਮਾਪਤੀ ਸੰਬੋਧਨ ਵਿੱਚ ਕਿਹਾ ਕਿ  ਨੌਜਵਾਨਾਂ ਦਾ ਭਵਿੱਖ ਸਾਡੇ ਹੱਥਾਂ ਵਿੱਚ ਹੈ। ਉਨਾਂ ਯਕੀਨੀ ਬਣਾਇਆ ਕਿ ਮੁੱਖ ਧਿਆਨ ਨੌਜਵਾਨਾਂ ਲਈ ਢੁਕਵੀਂ ਲਾਮਬੰਦੀ ਅਤੇ ਚੰਗੀ ਪਲੇਸਮੈਂਟ ‘ਤੇ ਕੇਂਦਰਤ ਹੋਣਾ ਚਾਹੀਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਭਵਿੱਖ ਦੇ ਸੁਧਾਰ ਲਈ ਕਦਮ ਚੁੱਕੇ ਜਾਣਗੇ। ਏ.ਡੀ.ਸੀ., ਲੁਧਿਆਣਾ ਨੇ ਭਵਿੱਖ ਵਿੱਚ ਅਜਿਹੀਆਂ ਹੋਰ ਮੀਟਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਤਾਂ ਜੋ ਸਾਰੇ ਭਾਈਵਾਲਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਵਾਇਆ ਜਾ ਸਕੇ।ਕੁਮਾਰ ਰਾਹੁਲ ਨੇ ਆਪਣੀ ਟੀਮ ਦੇ ਨਾਲ ਹੁਨਰ ਕੇਂਦਰਾਂ ਦੇ ਰੋਜਾਨਾ ਦੇ ਕੰਮਕਾਜ ਦੀ ਜਾਂਚ ਲਈ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ., ਲੁਧਿਆਣਾ ਅਤੇ ਆਈ.ਵੀ.ਵਾਈ., ਦੁਗਰੀ ਦਾ ਦੌਰਾ ਕੀਤਾ ਅਤੇ ਬਣਦੇ ਸੁਧਾਰ ਕਰਨ ਲਈ ਸੁਝਾਅ ਦਿੱਤੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਉਨਾਂ ਦੀ ਰੋਜਗਾਰ ਯੋਗਤਾ ਵਿੱਚ ਵਾਧਾ ਕਰਨ ਲਈ ਮਿਆਰੀ ਸਿਖਲਾਈ ਦਿੱਤੀ ਜਾ ਸਕੇ।

 

Tags: Deepti Uppal , Punjab Admin , Punjab Skill Development Mission , Director General Employment Generation , Skill Development & Training , Kumar Rahul , Surabhi Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD