Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੁਆਇੰਟ ਕਮੇਟੀ ਨੇ ਪੀ.ਪੀ.ਸੀ.ਬੀ. ਨੂੰ ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ ਵਿਖੇ ਪ੍ਰਭਾਵੀ ਸਲੱਜ ਪ੍ਰਬੰਧਨ ਲਈ ਲੈਬ ਰਿਪੋਰਟਾਂ ਦੀ ਜਾਂਚ ਕਰਨ ਲਈ ਕਿਹਾ

DC Jalandhar, Ghanshyam Thori, Jalandhar, Deputy Commissioner Jalandhar, Punjab Effluent Treatment Society, PETS, Punjab Pollution Control Board, PPCB, CETP Jalandhar

Web Admin

Web Admin

5 Dariya News

ਜਲੰਧਰ , 17 May 2022

Last updated on: May 17, 2022, 00:00 IST

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਧਿਕਾਰੀਆਂ ਨੂੰ ਲੈਦਰ ਕੰਪਲੈਕਸ, ਜਲੰਧਰ ਵਿਖੇ ਸਥਿਤ ਪੰਜਾਬ ਏਫਲੂਐਂਟ ਟ੍ਰੀਟਮੈਂਟ ਸੁਸਾਇਟੀ (ਪੀ.ਈ.ਟੀ.ਐੱਸ.) ਵੱਲੋਂ ਚਲਾਏ ਜਾ ਰਹੇ ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ ਤੋਂ ਲੈਬਾਰਟਰੀਆਂ ਵੱਲੋਂ ਲਏ ਗਏ ਸਲੱਜ ਦੇ ਨਮੂਨਿਆਂ ਦੀਆਂ ਟੈਸਟ ਰਿਪੋਰਟਾਂ ਦੇ ਤਕਨੀਕੀ ਹਿੱਸੇ ਦੀ ਜਾਂਚ ਕਰਨ ਲਈ ਆਖਿਆ। ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਗਠਿਤ ਜੁਆਇੰਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਸਲੱਜ ਦੇ ਨਿਪਟਾਰੇ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ।

ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਪੀ.ਪੀ.ਸੀ.ਬੀ. ਵੱਲੋਂ ਟਿੱਪਣੀਆਂ ਪ੍ਰਾਪਤ ਹੋਣ ਤੋਂ ਬਾਅਦ ਕਮੇਟੀ ਡਿਸਪੋਜ਼ਲ ਪਲਾਂਟ ਵਿਖੇ ਸਲੱਜ ਦੇ ਨਿਪਟਾਰੇ ਸਬੰਧੀ ਅਗਲੀ ਕਾਰਵਾਈ ਬਾਰੇ ਅੰਤਿਮ ਫੈਸਲਾ ਲਵੇਗੀ।ਜ਼ਿਕਰਯੋਗ ਹੈ ਕਿ ਸੀ.ਈ.ਟੀ.ਪੀ. ਜਲੰਧਰ ਤੋਂ ਸਾਂਝੀਆਂ ਟੀਮਾਂ ਵੱਲੋਂ ਸਲੱਜ ਦੇ ਨਮੂਨੇ ਲਏ ਗਏ ਸਨ, ਜਿਸ ਸਬੰਧੀ ਅਧਿਕਾਰਤ ਲੈਬਾਂ ਵੱਲੋਂ ਆਪਣੀਆਂ ਰਿਪੋਰਟਾਂ ਪੀ.ਈ.ਟੀ.ਐਸ. ਨੂੰ ਸੌਂਪੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਟੈਸਟ ਰਿਪੋਰਟਾਂ ਦੀ ਜਾਂਚ ਕਰੇਗਾ ਅਤੇ ਅਗਲੇਰੀ ਕਾਰਵਾਈ ਲਈ ਇਸ ਦੀਆਂ ਟਿੱਪਣੀਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਸੂਬਾ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੱਲ ਕਰਨ ਲਈ ਪਾਬੰਦ ਹੈ।

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Effluent Treatment Society , PETS , Punjab Pollution Control Board , PPCB , CETP Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD