Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਰਾਹੁਲ ਗਾਂਧੀ ਅਜੇ ਵੀ 'ਕੈਂਡੀ ਕਿਡ' ਹਨ-ਸੁਖਬੀਰ ਸਿੰਘ ਬਾਦਲ

ਕਾਂਗਰਸ ਨੂੰ ਝਟਕਾ, ਅਮਰਿੰਦਰ ਸਿੰਘ ਲਿਬੜਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Web Admin

Web Admin

5 ਦਰਿਆ ਨਿਊਜ਼

ਰਾਏਕੋਟ/ਅਮਰਗੜ੍ਹ/ਅਮਲੋਹ/ਪਾਇਲ , 15 Apr 2014

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਜੇ ਵੀ ਇੱਕ 'ਕੈਂਡੀ ਕਿਡ' ਹੀ ਹਨ ਜਿਸ ਦਾ ਸਾਰਾ ਧਿਆਨ ਸਿਰਫ ਟੌਫੀਆਂ, ਕੈਂਡੀਜ਼ ਜਾਂ ਚਾਕਲੇਟਾਂ ਵਿੱਚ ਰਹਿੰਦਾ ਹੈ। ਸ. ਬਾਦਲ ਗੁਜਰਾਤ ਮਾਡਲ ਨੂੰ ਸ੍ਰੀ ਰਾਹੁਲ ਗਾਂਧੀ ਵੱਲੋਂ ਟੌਫੀ ਮਾਡਲ ਕਹੇ ਜਾਣ 'ਤੇ ਟਿੱਪਣੀ ਕਰ ਰਹੇ ਸਨ।ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਸ. ਕੁਲਵੰਤ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਅਜੇ ਵੀ ਉਸ ਬੱਚੇ ਵਾਂਗ ਵਿਚਰਦੇ ਹਨ ਜਿਸ ਨੂੰ ਸਾਰਾ ਦਿਨ ਸਿਰਫ ਮਿਠਾਈਆਂ ਤੇ ਟੌਫੀਆਂ ਦੇ ਸੁਪਨੇ ਆਉਂਦੇ ਹਨ ਜਦੋਂ ਕਿ ਕਾਂਗਰਸ ਦਾ ਪੂਰਾ ਜ਼ੋਰ ਲੱਗ ਹੋਇਆ ਹੈ ਕਿ ਉਨ੍ਹਾਂ ਨੂੰ ਉਨ੍ਹਾਂ 10 ਕਰੋੜ ਨੌਜਵਾਨਾਂ ਲਈ ਯੂਥ ਆਗੂ ਵਜੋਂ ਪੇਸ਼ ਕੀਤਾ ਜਾਵੇ ਜੋ 18 ਸਾਲ ਦੇ ਹੋਣ ਉਪਰੰਤ ਇਸ ਵਾਰ ਪਹਿਲੀ ਵਾਰ ਵੋਟ ਪਾ ਰਹੇ ਹਨ।ਗੁਜਰਾਤ ਮਾਡਲ ਨੂੰ ਵਿਸ਼ਵ ਦੇ ਹਰੇਕ ਵਿਕਾਸਸ਼ੀਲ ਦੇਸ਼ ਲਈ ਆਦਰਸ਼ ਮਾਡਲ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਦੀ ਜਨਮਦਾਤਾ ਪਾਰਟੀ ਦਾ ਨੌਸਿਖੀਆ ਆਗੂ ਹੀ ਗੁਜਰਾਤ ਦੇ ਵਿਕਾਸ ਮਾਡਲ ਦੇ ਸਬੰਧ ਵਿੱਚ ਅਜਿਹਾ ਬਚਕਾਨਾ ਬਿਆਨ ਦੇ ਸਕਦਾ ਹੈ। 

ਇਸ ਦੌਰਾਨ ਰਾਏਕੋਟ, ਅਮਰਗੜ੍ਹ, ਅਮਲੋਹ ਅਤੇ ਪਾਇਲ ਵਿਖੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਕੋਲ ਵਿਕਾਸ ਦੇ ਖੇਤਰ 'ਚ ਦਾਅਵਾ ਕਰਨ ਲਈ ਕੁਝ ਵੀ ਨਹੀਂ ਹੈ ਇਸ ਲਈ ਇਸ ਦੇ ਆਗੂ ਵਿਕਾਸ ਏਜੰਡਾ ਦਾ ਸਾਹਮਣਾ ਕਰਨ ਦੀ ਜਗ੍ਹਾ ਗੁਮਰਾਹਕੁੰਨ ਬਿਆਨਬਾਜੀ ਦਾ ਸਹਾਰਾ ਲੈ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਮਹਿੰਗਾਈ, ਰਿਕਾਰਡ ਭ੍ਰਿਸ਼ਟਾਚਾਰ ਅਤੇ ਨਿਕੰਮੀ ਕਾਰਗੁਜ਼ਾਰੀ ਲਈ ਜਾਣੀ ਜਾਂਦੀ ਕਾਂਗਰਸ ਪਾਰਟੀ ਨੇ ਦੇਸ਼ ਨੂੰ ਗਰੀਬੀ ਦੀ ਦਲਦਲ 'ਚ ਫਸਾਇਆ ਹੋਇਆ ਹੈ ਅਤੇ ਇਸ ਲਈ ਲੋੜ ਹੈ ਕਿ ਇੰਨ੍ਹਾਂ ਲੋਕ ਸਭਾ ਚੋਣਾਂ 'ਚ ਇਸ ਪਾਰਟੀ ਦਾ ਮੁਕੰਮਲ ਸਫਾਇਆ ਕਰ ਦਿੱਤਾ ਜਾਵੇ।ਕੇਂਦਰ ਵਿੱਚ ਐਨ.ਡੀ.ਏ ਸਰਕਾਰ ਦੇ ਗਠਨ ਨੂੰ ਪੰਜਾਬ ਅਤੇ ਦੇਸ਼ ਦੇ ਹਿਤ 'ਚ ਜ਼ਰੂਰੀ ਐਲਾਨਦਿਆਂ ਸ. ਬਾਦਲ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਹੱਕ 'ਚ ਵੋਟ ਪਾਉਣ ਤਾਂ ਕਿ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਨੂੰ ਸਤਾ ਸੌਂਪ ਕੇ ਦੇਸ਼ ਦਾ ਆਮ ਆਦਮੀ ਪਹਿਲਾਂ ਹੀ ਵੱਡੇ ਕਸ਼ਟ ਸਹਿ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਅੰਦਰ ਕਾਂਗਰਸ ਦੇ ਦਹਾਕੇ ਲੰਬੇ ਰਾਜਕਾਲ ਨੇ ਡੀਜਲ, ਪੈਟਰੋਲ, ਰਸੋਈ ਗੈਸ, ਖੇਤਬਾੜੀ ਲਈ ਰਸਾਇਨਕ ਖਾਦਾਂ ਦੀਆਂ ਕੀਮਤਾਂ 'ਚ ਇੰਨਾ ਜਿਆਦਾ ਵਾਧਾ ਕੀਤਾ ਕਿ ਆਮ ਵਿਅਕਤੀ ਲਈ ਗੁਜਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ੍ਹਵਕਤ ਆ ਗਿਆ ਹੈ ਕਿ ਦੇਸ਼ ਅੰਦਰ ਸਰਬਪੱਖੀ ਵਿਕਾਸ ਲਈ ਐਨ.ਡੀ.ਏ ਦੀ ਸਰਕਾਰ ਦਾ ਗਠਨ ਕੀਤਾ ਜਾਵੇ।

ਸ. ਕੁਲਵੰਤ ਸਿੰਘ ਵੱਲੋਂ ਮਿਹਨਤ ਸਦਕਾ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ. ਕੁਲਵੰਤ ਸਿੰਘ ਨੇ ਦ੍ਰਿੜ ਨਿਸ਼ਚੈ ਅਤੇ ਇਮਾਨਦਾਰ ਤਰੀਕਿਆਂ ਨਾਲ ਕਾਮਯਾਬੀ ਦੀਆਂ ਬੁਲੰਦੀਆਂ ਛੂਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਦੀ ਚੋਣ ਇਸ ਲਈ ਕੀਤੀ ਗਈ ਕਿਉਂਕਿ ਕਾਮਯਾਬੀ ਹਾਸਿਲ ਕਰਨ ਉਪਰੰਤ ਵੀ ਉਹ ਆਮ ਵਿਅਕਤੀ ਵਾਂਗ ਵਿਚਰਦੇ ਹਨ ਅਤੇ ਉਨ੍ਹਾਂ ਦੀ ਸਮਾਜ ਦੇ ਹਰੇਕ ਵਰਗ ਤੱਕ ਚੰਗੀ ਪਹੁੰਚ ਹੈ। ਸ. ਬਾਦਲ ਨੇ ਆਸ ਪ੍ਰਗਟ ਕੀਤੀ ਕਿ ਫਤਿਹਗੜ੍ਹ ਸਾਹਿਬ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ 20000 ਤੋਂ ਵੱਧ ਦੀ ਬੜ੍ਹਤ ਹਾਸਿਲ ਕਰੇਗਾ।ਇਸੇ ਦੌਰਾਨ ਅਮਰਗੜ੍ਹ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਨਾ ਸਿਰਫ ਵਿਕਾਸ ਦਰ 'ਚ ਤੇਜੀ ਲਿਆਂਦੀ ਸਗੋਂ ਮਹਿੰਗਾਈ ਨੂੰ ਵੀ ਕਾਬੂ 'ਚ ਰੱਖਿਆ। ਉਨ੍ਹਾਂ ਕਿਹਾ ਕਿ ਇਹ ਵੀ ਗੱਲ ਤੱਥਾਂ 'ਤੇ ਆਧਾਰਤ ਹੈ ਕਿ ਸਿਰਫ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਲੋਕ ਹਿਤਾਂ 'ਚ ਯੋਜਨਾਵਾਂ ਆਰੰਭੀਆਂ ਗਈਆਂ ਜਦੋਂਕਿ ਕਾਂਗਰਸ ਨੇ ਹਮੇਸ਼ਾਂ ਤਾਕਤ ਦੀ ਵਰਤੋਂ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਲੁੱਟਣ ਲਈ ਕੀਤੀ।

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਫਤਿਹਗੜ੍ਹ ਤੋਂ ਸਾਬਕਾ ਕਾਂਗਰਸੀ ਸਾਂਸਦ ਸ. ਸੁਖਦੇਵ ਸਿੰਘ ਲਿਬੜਾ ਵੱਲੋਂ ਵੀ ਸਾਰੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸ ਦਾ ਸਾਥ ਸਿਰਫ ਸਿੱਖ ਪ੍ਰਧਾਨ ਮੰਤਰੀ ਦੀ ਸਰਕਾਰ ਬਚਾਉਣ ਲਈ ਕੀਤਾ ਸੀ ਪਰ ਬਾਅਦ ਵਿੱਚ ਉਨ੍ਹਾਂ ਮਹਿਸੂਸ ਕੀਤਾ ਕਿ ਕਾਂਗਰਸੀ ਲੀਡਰਸ਼ਿਪ ਵੱਲੋਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਰਤੋਂ ਸਿਰਫ ਰਬੜ ਦੀ ਮੋਹਰ ਵਾਂਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਪੰਜਾਬ ਅਤੇ ਸਿੱਖ ਵਿਰੋਧੀ ਬਹੁਤ ਮਜ਼ਬੂਤ ਲਾਬੀ ਹੈ ਅਤੇ ਇਸ ਲਾਬੀ ਵੱਲੋਂ ਡਾ. ਮਨਮੋਹਨ ਸਿੰਘ ਨੂੰ ਕਦੇ ਵੀ ਪੰਜਾਬ ਜਾਂ ਸਿੱਖਾਂ ਦੇ ਹਿਤ 'ਚ ਫੈਸਲਾ ਨਹੀਂ ਲੈਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਰਨਾਂ ਕਰਕੇ ਹੀ ਉਨ੍ਹਾਂ ਸ਼੍ਰੋਮਣਈ ਅਕਾਲੀ ਦਲ 'ਚ ਘਰ ਵਾਪਸੀ ਕੀਤੀ ਸੀ ਅਤੇ ਹਾਲ ਹੀ ਵਿੱਚ ਹੋਏ ਖੁਲਾਸਿਆਂ ਨੇ ਉਨ੍ਹਾਂ ਦੀ ਸਚਾਈ 'ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਸ ਚਾਲਬਾਜ਼ ਕਾਂਗਰਸ ਨੂੰ ਇਤਿਹਾਸਕ ਸਬਕ ਸਿਖਾਈਏ।

ਇਸੇ ਦੌਰਾਨ ਅਮਲੋਹ ਮੰਡੀ ਵਿਖੇ ਹੋਈ ਰੈਲੀ ਦੌਰਾਨ ਅਮਰਿੰਦਰ ਸਿੰਘ ਲਿਬੜਾ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਆਪਣੇ ਸਾਥੀਆਂ ਸਮੇਥ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ।ਇਸ ਮੌਕੇ ਸ. ਕੁਲਵੰਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿਖਾਏ ਵਿਸ਼ਵਾਸ ਸਦਕਾ ਹੀ ਉਹ ਉਨ੍ਹਾਂ ਲੋਕਾਂ ਤੱਕ ਪਹੁੰਚ ਬਣਾ ਸਕੇ ਹਨ ਜਿੰਨ੍ਹਾਂ ਦੀ ਉਹ ਸੇਵਾ ਦਾ ਮੌਕਾ ਚਾਹੁੰਦੇ ਹਨ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਸਾਂਸਦ ਚੁਣੇ ਜਾਣ 'ਤੇ ਉਹ ਹਲਕੇ ਦੇ ਵਿਕਾਸ ਲਈ ਹਰ ਹੀਲਾ ਵਰਤਣਗੇ। ਇਸ ਮੌਕੇ ਉਨ੍ਹਾਂ ਅੱਜ ਦੀਆਂ ਸਾਰੀਆਂ ਰੈਲੀਆਂ ਨੂੰ ਕਾਮਯਾਬ ਬਨਾਉਣ ਲਈ ਹਲਕੇ ਦੇ ਲੋਕਾਂ ਅਤੇ ਸਥਾਨਕ ਅਕਾਲੀ-ਭਾਜਪਾ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ।

ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਫਤਿਹਗੜ੍ਹ ਸਾਹਿਬ ਹਲਕੇ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰੀ ਕੁਲਵੰਤ ਸਿੰਘ ਦੇ ਹੱਕ ਵਿਚ ਚਾਰ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ। ਉਹਨਾਂ ਨੇ ਰਾਏਕੋਟ, ਅਮਰਗੜ੍ਹ, ਪਾਇਲ ਤੇ ਅਮਲੋਹ ਦੀਆਂ ਰੈਲੀਆਂ ਤੋਂ ਇਲਾਵਾ ਖੰਨਾ ਵਿਖੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ।ਚਾਰ ਰੈਲੀਆਂ ਲਈ ਪ੍ਰਬੰਧ ਰਾਏਕੋਟ ਵਿਖੇ ਬਿਕਰਮ ਸਿੰਘ ਖਾਲਸਾ ਸਾਬਕਾ ਵਿਧਾਇਕ, ਜਗਜੀਤ ਸਿੰਘ ਤਲਵੰਡੀ, ਅਮਰਗੜ੍ਹ ਵਿਖੇ ਇਕਬਾਲ ਸਿੰਘ ਝੂੰਦਾਂ ਵਿਧਾਇਕ, ਅਜੀਤ ਸਿੰਘ ਚੰਦੂਅਰਾਈਂਆਂ, ਪਾਇਲ ਵਿਖੇ ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਤੇ ਹੋਰ ਲੀਡਰਸ਼ਿਪ ਅਤੇ ਅਮਲੋਹ ਵਿਖੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਵੱਲੋਂ ਕੀਤਾ ਗਿਆ। ਖੰਨਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਤੇ ਮੰਡੀਕਰਨ ਬੋਰਡ ਦੇ ਉਪ ਚੇਅਰਮੈਨ ਰਵਿੰਦਰ ਸਿੰਘ ਚੀਮਾ ਤੇ ਹਲਕਾ ਇੰਚਾਰਜ ਸ੍ਰ ਰਣਜੀਤ ਸਿੰਘ ਤਲਵੰਡੀ ਵੱਲੋਂ ਕਰਵਾਈ ਗਈ ਸੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD