Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ : ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਆਖਿਆ

ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਿਆ, ਮੈਨੂੰ 10 ਜੂਨ ਅਤੇ 18 ਜੂਨ ਦਰਮਿਆਨ ਫਰਕ ਚੰਗੀ ਤਰ੍ਹਾਂ ਪਤਾ-ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 17 May 2022

Last updated on: May 17, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਆਖਿਆ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਝੋਨੇ ਦੀ ਬਿਜਾਈ ਲਈ ਉਲੀਕੇ ਪੜਾਅਵਾਰ ਪ੍ਰੋਗਰਾਮ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਇਹ ਉਪਰਾਲਾ ਸੂਬੇ ਵਿੱਚ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਹੁਤ ਹੀ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਨੇ ਸਾਫ ਤੌਰ 'ਤੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਪ੍ਰਤੀ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਤੋੜ ਨਹੀਂ ਸਕਦੀ।

ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਇੱਕ ਕਿਸਾਨ ਦਾ ਪੁੱਤ ਹਾਂ ਅਤੇ ਮੈਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸਾਨਾਂ ਨੂੰ ਕਿਹੜੀ ਜ਼ਰੂਰਤ ਹੈ। ਮੈਂ 10 ਜੂਨ ਅਤੇ 18 ਜੂਨ ਦਰਮਿਆਨ ਫਰਕ ਤੋਂ ਵੀ ਪੂਰੀ ਤਰ੍ਹਾਂ ਜਾਣੂੰ ਹਾਂ।” ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਪਾਣੀ ਤੇ ਹਵਾ ਨੂੰ ਬਚਾਉਣ ਵਿਚ ਮੇਰਾ ਕੋਈ ਨਿੱਜੀ ਹਿੱਤ ਨਹੀਂ ਛੁਪਿਆ ਸਗੋਂ ਇਨ੍ਹਾਂ ਬਹੁਮੁੱਲੇ ਕੁਦਰਤੀ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਉਨ੍ਹਾਂ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਇਸ ਨੇਕ ਕਾਰਜ ਵਾਸਤੇ ਅੱਗੇ ਆ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਸਮਤੀ ਅਤੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਸਾਨਾਂ ਪਾਸੋਂ ਇੱਕ ਸਾਲ ਤੱਕ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਵੀ ਹੈ ਤਾਂ ਸੂਬਾ ਸਰਕਾਰ ਉਸ ਦੀ ਭਰਪਾਈ ਕਰੇਗੀ।

ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਉਹ ਦੱਸਣ ਕਿ ਜੇਕਰ ਸੂਬੇ ਵਿੱਚ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਬਾਰੇ ਉਹ (ਮੁੱਖ ਮੰਤਰੀ) ਚੰਗਾ ਸੋਚ ਰਹੇ ਹਨ ਤਾਂ ਕਿ ਇਸ ਵਿਚ ਉਹ ਕਿੱਥੇ ਗਲਤ ਹਨ। ਭਗਵੰਤ ਮਾਨ ਨੇ ਅੰਦੋਲਨਕਾਰੀ ਜਥੇਬੰਦੀਆਂ ਨੂੰ ਇਹ ਵੀ ਸਵਾਲ ਕੀਤਾ ਕਿ ਜਦੋਂ ਬਟਾਲਾ ਵਿਖੇ ਸਕੂਲੀ ਬੱਚਿਆਂ ਦੀ ਬੱਸ ਦਾ ਪਰਾਲੀ ਸਾੜਨ ਕਾਰਨ ਹਾਦਸਾ ਵਾਪਰਿਆ ਜਾਂ ਅੱਗ ਲੱਗਣ ਕਾਰਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਤਾਂ ਉਨ੍ਹਾਂ ਨੇ ਉਸ ਵੇਲੇ ਚੁੱਪ ਕਿਉਂ ਵੱਟੀ ਰੱਖੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਹੋ ਜਿਹਾ ਰਾਹ ਫੜਨ ਦੀ ਬਜਾਏ ਪੰਜਾਬ ਨੂੰ ਬਚਾਉਣ ਲਈ ਠੋਸ ਉਪਰਾਲੇ ਕਰੀਏ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਆਪਣਾ ਫਰਜ਼ ਸਮਝਦੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੌਜੂਦਾ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD