Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ ਸੀ, ਐਸਐਸਪੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਦੀ ਮਹੱਤਤਾ ਬਾਰੇ ਦਸਤਾਵੇਜ਼ੀ, ਪੋਰਟਰੇਟ ਅਤੇ ਬਰੋਸ਼ਰ ਲਾਂਚ ਕੀਤਾ

ਐਡਵੋਕੇਟ ਹਰਪ੍ਰੀਤ ਸੰਧੂ ਦੇ ਮਿਊਜ਼ੀਅਮ ਦਿਵਸ ਮਨਾਉਣ ਸਬੰਧੀ ਕੀਤੇ ਉਪਰਾਲੇ ਦੀ ਸ਼ਲਾਘਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, International Museum Day, Khatkar Kalan, Sandeep Kumar Sharma

Web Admin

Web Admin

5 Dariya News

ਬੰਗਾ , 18 May 2022

Last updated on: May 18, 2022, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕੌਮਾਂਤਰੀ ਮਿਊਜ਼ੀਅਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਅਤੇ ਜੱਦੀ ਘਰ ਦੀ ਮਹੱਤਤਾ ਨੂੰ ਦਰਸਾਉਂਦੀ ਵਿਸ਼ੇਸ਼ ਡਾਕੂਮੈਂਟਰੀ, ਤਸਵੀਰ ਅਤੇ ਬਰੋਸ਼ਰ ਲਾਂਚ ਕੀਤਾ।ਉਨ੍ਹਾਂ ਦਸਤਾਵੇਜ਼ੀ ਫ਼ਿਲਮ, ਪੋਰਟਰੇਟ ਅਤੇ ਬਰੋਸ਼ਰ ਤਿਆਰ ਕਰਨ ਲਈ ਐਡਵੋਕੇਟ, ਲੇਖਕ ਅਤੇ ਕੁਦਰਤ ਪ੍ਰੇਮੀ ਫੋਟੋਗਰਾਫ਼ਰ ਹਰਪ੍ਰੀਤ ਸੰਧੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਪਿੰਡ ਖਟਕੜ ਕਲਾਂ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਦਦ ਮਿਲੇਗੀ, ਜਿਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇਤਿਹਾਸਕ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਜਿਸ ਵਿੱਚ ਦੇਸ਼ ਦੀ ਆਜ਼ਾਦੀ ਦੀ ਲਹਿਰ ਦੇ ਇਨ੍ਹਾਂ ਮਹਾਨ ਨਾਇਕਾਂ ਦੀ ਮੌਤ ਦੀ ਸਜ਼ਾ 'ਤੇ ਦਸਤਖਤ ਕਰਨ ਲਈ ਵਰਤੀ ਗਈ ਇੱਕ ਕਲਮ, ਸ਼ਹੀਦ ਭਗਤ ਸਿੰਘ ਦੀ ਹੱਥ ਲਿਖਤ ਵਿੱਚ ਜੇਲ੍ਹ ਡਾਇਰੀ ਦੇ ਦੋ ਅਸਲ ਪੰਨੇ ਵੀ ਸ਼ਾਮਿਲ ਹਨ। 

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਮਾਤ ਭੂਮੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ, ਉਨ੍ਹਾਂ ਦੇ ਦਰਸਾਏ ਨਕਸ਼ੇ-ਕਦਮਾਂ 'ਤੇ ਚੱਲ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਅਜਾਇਬ ਘਰ ਸਭਿਆਚਾਰਕ ਅਦਾਨ-ਪ੍ਰਦਾਨ ਅਤੇ ਆਪਸੀ ਸਮਝ, ਸਹਿਯੋਗ ਦੇ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਅਜਾਇਬ ਘਰ ਦਾ ਦੌਰਾ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਪ੍ਰਤੀ ਦੇਸ਼ ਭਗਤੀ ਦਾ ਜਜ਼ਬਾ ਆਪਣੇ ਮਨਾਂ ਵਿੱਚ ਵਸਾਇਆ ਜਾ ਸਕੇ ਅਤੇ ਭਾਰਤ ਦੇ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਫਲਸਫੇ ਨੂੰ ਜਾਣਿਆ ਜਾ ਸਕੇ।

ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਏ ਡੀ ਸੀ ਅਮਰਦੀਪ ਸਿੰਘ ਬੈਂਸ ਤੇ ਅਮਿਤ ਸਰੀਨ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਘਾਨਾ ਤੋਂ ਆਏ ਉਦਯੋਗਪਤੀ ਅਮਰਦੀਪ ਸਿੰਘ ਹਰੀ,ਡੀਡੀਪੀਓ ਦਵਿੰਦਰ ਸ਼ਰਮਾ, ਤਹਿਸੀਲਦਾਰ ਲਕਸ਼ੇ ਗੁਪਤਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਪਿੰਡ ਦੀ ਪੰਚਾਇਤ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਦੀਵਿਆਂਗ ਵਿਦਿਆਰਥਣ ਸਿਮਰਨ ਅਤੇ ਸੱਤਵੀਂ ਕਲਾਸ ਦੀ ਵਿਦਿਆਰਥਣ ਕੋਮਲ ਨੇ ਦੇਸ਼ ਭਗਤੀ ਨਾਲ ਸਬੰਧਤ ਗੀਤ ਅਤੇ ਕਵਿਤਾ ਪੇਸ਼ ਕਰਕੇ ਹਾਜ਼ਰੀਨ ਅਧਿਕਾਰੀਆਂ ਪਾਸੋਂ ਉਤਸ਼ਾਹ ਅਤੇ ਇਨਾਮ ਹਾਸਲ ਕੀਤਾ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , International Museum Day , Khatkar Kalan , Sandeep Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD