Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਤੰਬਾਕੂ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਜ਼ਿਲ੍ਹਾ ਭਰ ਵਿਚ ਦੁਕਾਨਾਂ ’ਤੇ ਛਾਪੇ, 100 ਚਾਲਾਨ ਕੱਟੇ

ਵੱਖ-ਵੱਖ ਥਾਈਂ 9 ਟੀਮਾਂ ਨੇ ਮੌਕੇ ’ਤੇ ਵਸੂਲ ਕੀਤਾ 18 ਹਜ਼ਾਰ ਰੁਪਏ ਦਾ ਜੁਰਮਾਨਾ ਦੁਕਾਨਦਾਰਾਂ ਨੂੰ ਕੋਟਪਾ ਕਾਨੂੰਨ ਬਾਰੇ ਵੀ ਜਾਗਰੂਕ ਕੀਤਾ ਗਿਆ : ਸਿਵਲ ਸਰਜਨ

Health, Punjab, SAS Nagar Mohali, District Health Department

Web Admin

Web Admin

5 Dariya News

ਮੋਹਾਲੀ , 19 May 2022

ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਤੰਬਾਕੂ ਰੋਕਥਾਮ ਕਾਰਵਾਈ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਲਗਭਗ 220 ਦੁਕਾਨਾਂ/ਰੇਹੜੀਆਂ-ਫੜ੍ਹੀਆਂ ’ਤੇ ਛਾਪੇ ਮਾਰੇ ਅਤੇ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ 100 ਚਾਲਾਨ ਕੱਟੇ। ਜ਼ਿਲ੍ਹਾ ਸਿਹਤ ਵਿਭਾਗ ਦੇ ਤੰਬਾਕੂ ਰੋਕਥਾਮ ਵਿੰਗ ਦੀਆਂ 9 ਟੀਮਾਂ ਨੇ ਮੋਹਾਲੀ ਸ਼ਹਿਰ, ਡੇਰਾਬੱਸੀ, ਘੜੂੰਆਂ, ਬੂਥਗੜ੍ਹ, ਕੁਰਾਲੀ, ਖਰੜ, ਲਾਲੜੂ, ਢਕੋਲੀ, ਬਨੂੜ ਵਿਚ ਬੀਤੇ 10 ਦਿਨਾਂ ਦੌਰਾਨ ਦੁਕਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਮੌਕੇ ’ਤੇ 18 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲ ਕੀਤਾ। ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਦੇ ਦੋਸ਼ ਹੇਠ 8 ਚਾਲਾਨ ਕੀਤੇ ਗਏ।

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਵਿੰਗ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਵੇਰਵਾ ਦਿੰਦਿਆਂ ਦਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਵੱਖ ਵੱਖ ਟੀਮਾਂ ਨੇ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੀਆਂ ਦੁਕਾਨਾਂ ਵਿਚ ਜਾਂਚ ਕੀਤੀ ਅਤੇ ਜਿਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉਥੇ ਚਾਲਾਨ ਕਟਦਿਆਂ ਮੌਕੇ ’ਤੇ ਜੁਰਮਾਨਾ ਵਸੂਲ ਕੀਤਾ ਗਿਆ। ਜਾਂਚ ਦੌਰਾਨ ਵੇਖਿਆ ਗਿਆ ਕਿ ਕਈ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੁਕਾਨਾਂ ’ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕਾਨੂੰਨ ਦੀ ਉਲੰਘਣਾ ਹੈ। 

ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ। ਕੁਝ ਦੁਕਾਨਾਂ ’ਤੇ ਵਿਦੇਸ਼ੀ ਸਿਗਰਟਾਂ ਦੇ ਪੈਕੇਟ ਬਰਾਮਦ ਕੀਤੇ ਗਏ ਜਿਨ੍ਹਾਂ ਉਤੇ ਕੋਈ ਚੇਤਾਵਨੀ ਚਿੰਨ੍ਹ ਨਹੀਂ ਸੀ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। 

ਚਾਲਾਨ ਦੀ ਕਾਰਵਾਈ ਕਰਦਿਆਂ ਦੁਕਾਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਉਨ੍ਹਾਂ ਸਕੂਲ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇ ਸਕੂਲ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਵੇਚਣ ਵਾਲੀ ਦੁਕਾਨ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਕਿਉਂਕਿ ਕਾਨੂੰਨ ਮੁਤਾਬਕ ਸਕੂਲ ਲਾਗੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਕਾਨੂੰਨ ਦੇ ਘੇਰੇ ਵਿਚ ਰਹਿ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

 

Tags: Health , Punjab , SAS Nagar Mohali , District Health Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD