Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਮਾਜਿਕ ਤਾਲਮੇਲ 'ਤੇ ਵਰਕਸ਼ਾਪ ਦਾ ਆਯੋਜਨ

ਆਪਣੇ ਆਪ ਨੂੰ ਪੁਨਰਗਠਨ ਕਰਨ ਅਤੇ ਆਪਣੀ ਚੇਤਨਾ ਵਿੱਚ ਏਕਤਾ ਲਿਆਉਣ ਲਈ ਕੰਮ ਕਰਨ ਦੀ ਲੋੜ : ਡਾ. ਤਲੂਜਾ

Rayat Bahra University, Rayat Bahra Group of Institutions, RBGI, Gurvinder Singh Bahra, Dr. Vibha Taluja

Web Admin

Web Admin

5 Dariya News

ਮੋਹਾਲੀ , 19 May 2022

Last updated on: May 19, 2022, 00:00 IST

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵੱਲੋਂ 'ਸਮਾਜਿਕ ਤਾਲਮੇਲ-ਇਕੱਠਾ ਕਰੋ :ਸਹਿਯੋਗ ਕਰੋ :ਯੋਗਦਾਨ ਦਿਓ' ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਾ. ਸ਼੍ਰੀਮਤੀ ਵਿਭਾ ਤਲੂਜਾ, ਏ.ਐਸ.ਐਚ.ਆਈ.ਐਸੋਸੀਏਸ਼ਨ ਫਾਰ ਸੋਸ਼ਲ ਹੈਲਥ ਇੰਨ ਇੰਡੀਆ, ਹਰਿਆਣਾ ਰਾਜ ਸ਼ਾਖਾ ਦੀ ਪ੍ਰਧਾਨ ਇਸ ਸਮਾਗਮ ਲਈ ਮੁੱਖ ਮਹਿਮਾਨ ਸਨ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਫੈਕਲਟੀ ਮੈਂਬਰਾਂ ਨੇ ਵੀ ਭਾਗ ਲਿਆ। ਇਸ ਦੌਰਾਨ ਡਾ. ਵਿਭਾ ਤਲੁਜਾ ਨੇ ਚੁਣੌਤੀਪੂਰਨ ਸਥਿਤੀਆਂ 'ਤੇ ਚਰਚਾ ਕੀਤੀ ਜੋ ਸਮਾਜ ਵਿਰੋਧੀ ਉਦੇਸ਼ਾਂ ਲਈ ਔਰਤਾਂ ਅਤੇ ਬੱਚਿਆਂ ਦੇ ਸ਼ੋਸ਼ਣ ਦਾ ਕਾਰਨ ਬਣਦੀਆਂ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਏਕਤਾ ਅਤੇ ਸਮਾਜ ਦੀ ਬਿਹਤਰੀ ਲਈ ਕਿਵੇਂ ਕੰਮ ਕਰਨਾ ਹੈ, ਬਾਰੇ ਵੀ ਚਾਨਣਾ ਪਾਇਆ  ਉਨ੍ਹਾਂ ਆਪਣੇ ਭਾਸ਼ਣ ਦੌਰਾਨ ਆਪਣੇ ਆਪ ਨੂੰ ਪੁਨਰਗਠਨ ਕਰਨ ਅਤੇ ਆਪਣੀ ਚੇਤਨਾ ਵਿੱਚ ਏਕਤਾ ਲਿਆਉਣ ਲਈ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਡੀਨ ਪ੍ਰੋ.ਡਾ. ਰਿਚਾ ਰੰਜਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਚਰਚਾ ਕੀਤੀ ਕਿ ਕਿਵੇਂ ਇੱਕ ਵਿਅਕਤੀ ਸਮਾਜ ਵਿੱਚ ਦੱਬੇ-ਕੁਚਲੇ ਲੋਕਾਂ ਨੂੰ ਉੱਚਾ ਚੁੱਕਣ ਲਈ ਯੋਗਦਾਨ ਪਾ ਸਕਦਾ ਹੈ ਅਤੇ ਵਿਦਿਆਰਥੀਆਂ ਨੂੰ ਸਮਾਜਿਕ ਏਕਤਾ ਲਈ ਯੋਗਦਾਨ ਪਾਉਣ ਲਈ ਉਤਸ਼ਾਹਿਤ ਵੀ ਕੀਤਾ।

ਸ਼੍ਰੀ. ਸਰਵਪ੍ਰਿਆ ਨਿਰਮੋਹੀ, ਡਾਇਰੈਕਟਰ ਯੂਨੀਵਰਸਿਟੀ ਸਕੂਲ ਆਫ਼ ਮੀਡੀਆ ਸਟੱਡੀਜ਼ ਨੇ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਅਨੁਕੂਲ ਵਿਅਕਤੀ ਦੀਆਂ ਕਾਰਵਾਈਆਂ,ਸਮੁੱਚੇ ਤੌਰ ਤੇ ਸਮਾਜ 'ਤੇ ਉਨ੍ਹਾਂ ਦੇ ਪ੍ਰਭਾਵ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋ. (ਡਾ.) ਪਰਵਿੰਦਰ ਸਿੰਘ, ਵਾਈਸ ਚਾਂਸਲਰ, ਆਰ.ਬੀ.ਯੂ. ਨੇ ਇਸ ਵਿਸ਼ੇਸ਼ ਮੌਕੇ 'ਤੇ ਆਪਣੀ ਕੀਮਤੀ ਜਾਣਕਾਰੀ ਸਾਂਝੀ ਕਰਨ ਲਈ ਮੁੱਖ ਮਹਿਮਾਨ ਡਾ.ਤਲੂਜਾ ਦਾ ਧੰਨਵਾਦ ਕੀਤਾ। 

ਉਨ੍ਹਾਂ ਹਾਜ਼ਰੀਨ ਨੂੰ ਧਾਰਮਿਕ ਗੁਰੂਆਂ ਦੁਆਰਾ ਦਰਸਾਈ ਸਮਾਜਿਕ ਜ਼ਿੰਮੇਵਾਰੀ ਅਤੇ ਸਮਾਜਿਕ ਕਾਰਜਾਂ ਬਾਰੇ ਵੀ ਚਾਨਣਾ ਪਾਇਆ। ਇਸ ਤੋਂ ਪਹਿਲਾਂ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਡੀਨ, ਪ੍ਰੋਫੈਸਰ (ਡਾ.) ਅਵਿਕਸ਼ਿਤ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਮਾਜਿਕ ਏਕਤਾ ਦੀ ਗੁੰਝਲਦਾਰ ਉਸਾਰੀ 'ਤੇ ਵਿਚਾਰ-ਵਟਾਂਦਰੇ ਦੀ ਲੋੜ 'ਤੇ ਚਰਚਾ ਕੀਤੀ। ਇਸ ਸਮਾਗਮ ਦੇ ਸਮਾਪਤੀ ਸੈਸ਼ਨ ਦੋਰਾਨ ਵਿਭਾਗ ਦੀ ਮੁਖੀ ਅੰਸ਼ੂ ਗਾਬਾ ਨੇ ਪਹੁੰਚੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: Rayat Bahra University , Rayat Bahra Group of Institutions , RBGI , Gurvinder Singh Bahra , Dr. Vibha Taluja

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD