Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵੱਲਾ ਬਾਈਪਾਸ ਦੇ ਅੰਡਰ-ਬ੍ਰਿਜ ਨੂੰ ਐਲੀਵੇਟਿਡ ਰੋਡ ’ਚ ਬਦਲਣ ਦੀ ਕੇਂਦਰੀ ਮੰਤਰੀ ਗਡਕਰੀ ਤੋਂ ਕੀਤੀ ਮੰਗ

ਭਾਜਪਾ ਦੇ ਸਾਬਕਾ ਐਮ ਪੀ ਸ਼ਵੇਤ ਮਲਿਕ ਨੂੰ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਦਿੱਤਾ ਮੰਗ ਪੱਤਰ

Shwait Malik, Bharatiya Janata Party, Amritsar, Rajya Sabha, Punjab

Web Admin

Web Admin

5 Dariya News

ਅੰਮ੍ਰਿਤਸਰ , 19 May 2022

Last updated on: May 19, 2022, 00:00 IST

ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਦ ਨਾਮ ਭਾਜਪਾ ਦੇ ਅੰਮ੍ਰਿਤਸਰ ਤੋਂ ਸਾਬਕਾ ਐਮ ਪੀ  ਸ਼ਵੇਤ ਮਲਿਕ ਨੂੰ ਇਕ ਮੰਗ ਪੱਤਰ ਦਿੰਦਿਆਂ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਇਕ ਵਫ਼ਦ ਨੇ ਸਥਾਨਕ ਵੱਲਾ ਬਾਈਪਾਸ ’ਤੇ ਸਥਿਤ ਇੰਪੈਕਟ ਗਾਰਡਨ ਕਲੋਨੀ ਦੇ ਸਾਹਮਣੇ ਬਣਾਏ ਜਾ ਰਹੇ ਇੱਕ ਪੁਲ ਨੂੰ ਐਲੀਵੇਟਿਡ ਰੋਡ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।  

ਸ੍ਰੀ ਅਕਾਲ ਤਖਤ ਸਾਹਿਬ ਦੇ  ਸਾਬਕਾ ਪੰਜ ਪਿਆਰੇ ਭਾਈ ਮੇਜਰ ਸਿੰਘ ਅਤੇ ਅੰਮ੍ਰਿਤਸਰ ਡਿਸਟ੍ਰੀਬਿਊਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕਪੂਰ ਦੀ ਅਗਵਾਈ ’ਚ ਵਫ਼ਦ ਨੇ ਕਿਹਾ ਕਿ ਯਾਤਾਯਾਤ (ਟਰੈਫਿਕ) ਨੂੰ ਅੰਡਰ-ਬ੍ਰਿਜ ਮਾਰਗਾਂ ਵੱਲ ਮੋੜਨ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਅਪਰਾਧੀ ਲੋਕ ਵੀ ਖਾਸ ਤੌਰ 'ਤੇ ਰਾਤ ਦੇ ਸਮੇਂ ਅੰਡਰ-ਬ੍ਰਿਜ ਮਾਰਗਾਂ ਤੋਂ ਲੰਘਣ ਵਾਲੇ ਲੋਕਾਂ ਨੂੰ ਲੁੱਟਣ ਅਤੇ ਜ਼ਖਮੀ ਕਰਨ ’ਚ ਲੱਗੇ ਹੋਏ ਹਨ। 

ਇਨ੍ਹਾਂ ਅਨਸਰਾਂ ਵੱਲੋਂ ਰਾਹਗੀਰਾਂ ਨੂੰ ਲੁੱਟਣ ਲਈ ਘਾਤ ਲਾਈ ਬੈਠੇ ਹੋਣ ਨਾਲ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ।  ਇਸ ਲਈ  ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨੂੰ ਲੋਕਾਂ ਦੀ ਭਲਾਈ ਲਈ ਪੁਲ ਨੂੰ ਐਲੀਵੇਟਿਡ ਰੋਡ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਭਾਈ ਮੇਜਰ ਸਿੰਘ ਨੇ ਦਸਿਆ ਕਿ ਮੀਟਿੰਗ ਵਧੀਆ ਚੱਲੀ ਅਤੇ ਫਲਾਈਓਵਰ ਸੰਬੰਧੀ ਸਾਬਕਾ ਐਮ ਪੀ ਸ਼ਵੇਤ ਮਲਿਕ ਨੇ ਸਕਾਰਾਤਮਕ ਹੁੰਗਾਰਾ ਦਿੱਤਾ ਹੈ।

 

Tags: Shwait Malik , Bharatiya Janata Party , Amritsar , Rajya Sabha , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD