Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਲਈ ਡਵੀਜ਼ਨਲ ਕਮਿਸ਼ਨਰ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ

ਅਧਿਕਾਰੀਆਂ ਨੂੰ ਦਿੱਤੇ ਬਰਸਾਤੀ ਪਾਣੀ ਦੀ ਸੰਭਾਲ ਅਤੇ ਉਸ ਨੂੰ ਰਿਚਾਰਜ ਕਰਨ ਦੇ ਨਿਰਦੇਸ਼

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 19 May 2022

Last updated on: May 19, 2022, 00:00 IST

ਦਿਨੋਂ ਦਿਨ ਹੇਠਾਂ ਜਾ ਰਹੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਿਥੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਡੇਢ ਮਹੀਨੇ ਪਹਿਲਾਂ ਪੰਜਾਬ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਪਟਿਆਲਾ ਡਵੀਜ਼ਨ ਦੇ ਅਧੀਨ ਪੈਂਦੇ ਸਮੁੱਚੇ 6 ਜ਼ਿਲਿਆਂ ਵਿਚ ਮੁਹਿੰਮ ਵਿੱਢੀ ਸੀ, ਉਥੇ ਹੀ ਹੁਣ ਉਨ੍ਹਾਂ ਧਰਤੀ ਹੇਠਲੇ ਪਾਣੀ ਦੀ ਲੈਵਲ ਵਧਾਉਣ ਲਈ ਬਰਸਾਤੀ ਪਾਣੀ ਨੂੰ ਬਚਾਉਣ ਅਤੇ ਉਸ ਨੂੰ ਰਿਚਾਰਜ ਕਰਨ ਦੀ ਤਕਨੀਕ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਇਸ ਲਈ ਉਨ੍ਹਾਂ ਪੰਜਾਬ ਜਲ ਸਰੋਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਭੂਮੀ ਰੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੰਬੰਧੀ ਸਖਤ ਨਿਰਦੇਸ਼ ਦਿੱਤੇ ਹਨ।

ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ ਖਾਸ ਕਰਕੇ ਝੋਨੇ ਦੀ ਸਿੰਚਾਈ ਹੋਣ ਕਰਕੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਸਮਾਂ ਆ ਗਿਆ ਹੈ ਕਿ ਹੁਣ ਪਾਣੀ ਬਚਾਉਣ ਵੱਲ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਨੂੰ ਇਕ ਮਿਸ਼ਨ ਦੇ ਰੂਪ ਵਿਚ ਲਿਆ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ, ਕਨਾਲਾਂ ਅਤੇ ਨਹਿਰਾਂ ਦੇ ਪਾਣੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਉਨ੍ਹਾਂ ਸਮੁੱਚੇ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਜਿਥੇ ਨਹਿਰਾਂ ਦੇ ਨਾਲ ਪੰਚਾਇਤੀ ਜ਼ਮੀਨਾਂ ਲੱਗਦੀਆਂ ਹਨ, ਉਨ੍ਹਾਂ ਥਾਵਾਂ 'ਤੇ ਪੰਚਾਇਤੀ ਜ਼ਮੀਨਾਂ ਵਿਚ ਛੱਪੜ ਪੁੱਟ ਕੇ ਨਹਿਰਾਂ ਅਤੇ ਸੂਇਆਂ ਦੇ ਪਾਣੀ ਦੀ ਸੰਭਾਲ ਕੀਤੀ ਜਾਵੇ, ਜਿਸ ਨਾਲ ਕੁਦਰਤੀ ਤਰੀਕਿਆਂ ਨਾਲ ਪਾਣੀ ਰੀਚਾਰਜ ਹੋਵੇਗਾ। ਇਸ ਪਾਣੀ ਦੀ ਵਰਤੋਂ ਕਿਸਾਨ ਸਿੰਚਾਈ ਲਈ ਕਰ ਸਕਣਗੇ।

ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 'ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਸਕੀਮ' ਅਧੀਨ ਪੰਚਾਇਤਾਂ ਨੂੰ ਨਵੇਂ ਛੱਪੜਾਂ ਵਿਚ ਪਾਣੀ ਪਾਉਣ ਲਈ ਅਤੇ ਛੱਪੜ ਬਣਾਉਣ ਲਈ ਸੈਂਟਰ ਵੱਲੋਂ ਫੰਡ ਜਾਰੀ ਕੀਤੇ ਜਾਂਦੇ ਹਨ। ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਹਿਰਾਂ, ਸੂਇਆਂ, ਖਾਲਾਂ ਦੀ ਪੂਰੀ ਜਾਣਕਾਰੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ (ਡੀ. ਡੀ. ਪੀ. ਓ.) ਨੂੰ ਦੇਣ, ਜਿਸ ਤੋਂ ਬਾਅਦ ਇਨ੍ਹਾਂ ਦੇ ਨਾਲ ਲੱਗਦੀਆਂ ਪੰਚਾਇਤੀ ਜ਼ਮੀਨਾਂ ਦੀ ਭਾਲ ਕਰਕੇ ਨਵੇਂ ਛੱਪੜ ਬਣਾਏ ਜਾਣ ਤਾਂ ਕਿ ਪਾਣੀ ਦੀ ਸਾਂਭ ਸੰਭਾਲ ਹੋ ਸਕੇ ਅਤੇ ਧਰਤੀ ਦੇ ਹੇਠਾਂ ਜੋ ਪਾਣੀ ਦਾ ਲੈਵਲ ਨੀਵਾਂ ਹੋ ਰਿਹਾ ਹੈ, ਉਸ ਨੂੰ ਬਚਾਇਆ ਜਾ ਸਕੇ।

ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਘਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਸੁਖਚੈਨ ਸਿੰਘ, ਜਲ ਸਰੋਤ ਵਿਭਾਗ ਦੇ ਸੁਪਰੀਟੈਂਡਿੰਗ ਇੰਜੀਨੀਅਰ (ਐਸ. ਈ.) ਸੁਖਜੀਤ ਸਿੰਘ ਭੁੱਲਰ, ਖੇਤੀਬਾੜੀ ਵਿਭਾਗ ਤੋਂ ਅਵਨਿੰਦਰ ਸਿੰਘ ਮਾਨ, ਰਵਿੰਦਰ ਸਿੰਘ ਗਿੱਲ, ਡਾ. ਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD