Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ

 

ਦਲਿਤ ਵਰਗ ਵਿਚ ਕਾਂਗਰਸ ਵਿਰੁੱਧ ਗੁੱਸੇ ਦੀ ਹਨ੍ਹੇਰੀ ਚਲ ਰਹੀ ਹੈ : ਕੁਲਵੰਤ ਸਿੰਘ

ਫਤਿਹਗੜ੍ਹ ਸਾਹਿਬ ਤੋਂ ਉਹ ਕਾਂਗਰਸੀ ਉਮੀਦਵਾਰ ਨੂੰ ਡੇਢ ਲੱਖ ਤੋਂ ਵੀ ਵੱਧ ਵੋਟਾਂ ਨਾਲ ਹਰਾਉਣਗੇ

ਕੁਲਵੰਤ ਸਿੰਘ
ਕੁਲਵੰਤ ਸਿੰਘ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 15 Apr 2014

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਕਿਹਾ ਹੈ ਕਿ ਉਹ ਪੰਜਾਬ ਵਿਚ ਹੀ ਨਹੀਂ ਬਲਕਿ ਸਮੁੱਚੇ ਭਾਰਤ ਵਿਚ ਕਾਂਗਰਸ ਪਾਰਟੀ ਵਲੋਂ ਦਲਿਤ ਵਰਗ ਨਾਲ ਕੀਤੇ ਧਰੋਹ ਕਾਰਨ ਕਾਂਗਰਸ ਪਾਰਟੀ ਦੇ ਵਿਰੁੱਧ ਦਲਿਤਾਂ ਦੇ ਗੁੱਸੇ ਦੀ ਹਨ੍ਹੇਰੀ ਚਲ ਰਹੀ ਹੈ। ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਵਿਚ ਪਿਛਲੀਆਂ ਦੋ ਵਿਧਾਨ ਸਭਾਈ ਚੋਣਾਂ ਵਾਂਗ ਇਸ ਵਾਰ ਵੀ ਅਕਾਲੀ ਭਾਜਪਾ ਗਠਜੋੜ ਦਲਿਤ ਸੀਟਾਂ 'ਤੇ ਕਾਂਗਰਸ ਦਾ ਮੁਕੰਮਲ ਸਫ਼ਾਇਆ ਕਰ ਦੇਵੇਗਾ ਅਤੇ ਬਾਕੀ ਲੋਕ ਸਭਾਈ ਸੀਟਾਂ ਵਿਚ ਵੀ ਦਲਿਤ ਵਸੋਂ ਦੀ ਬਹੁਗਿਣਤੀ ਵਾਲੀਆਂ ਸੀਟਾਂ ਉਤੇ ਵੀ ਅਕਾਲੀ-ਭਾਜਪਾ ਨੂੰ ਮਿਲ ਰਹੇ ਸਮਰਥਨ ਕਾਰਨ 13 ਦੀਆਂ 13 ਸੀਟਾਂ ਉਤੇ ਕਾਂਗਰਸ ਪਾਰਟੀ ਨੂੰ ਲੱਕ ਤੋੜਵੀਂ ਹਾਰ ਹੋਣੀ ਯਕੀਨੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਫਤਿਹਗੜ੍ਹ ਸਾਹਿਬ ਤੋਂ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਘੱਟੋ ਘੱਟ ਡੇਢ ਲੱਖ ਵੋਟਾ ਨਾਲ ਹਰਾਉਣਗੇ।

ਆਪਣੇ ਬਿਆਨ ਵਿਚ ਉਨ੍ਹਾਂ ਅੱਗੇ ਚਲ ਕੇ ਕਿਹਾ ਕਿ ਕਾਂਗਰਸ ਪਾਰਟੀ ਕਾਫ਼ੀ ਲੰਮਾਂ ਅਰਸਾ ਦਲਿਤਾਂ ਦੇ ਮਸੀਹਾ ਬਾਬਾ ਭੀਮ ਰਾਓ ਅੰਬੇਦਕਰ ਵਲੋਂ ਦਲਿਤ ਵਰਗ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਸੰਵਿਧਾਨ ਰਾਹੀਂ ਜੋ ਕਦਮ ਚੁੱਕੇ ਗਏ, ਉਨ੍ਹਾਂ ਨੂੰ ਕਾਂਗਰਸ ਪਾਰਟੀ ਆਪਣੀ ਹੀ ਪ੍ਰਾਪਤੀ ਦੱਸ ਕੇ ਦਲਿਤ ਵਰਗ ਨੂੰ ਗੁੰਮਰਾਹ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਦਲਿਤ ਬੱਚਿਆਂ ਅੰਦਰ ਵਿਦਿਆ ਦਾ ਪ੍ਰਸਾਰ ਪਹਿਲਾਂ ਨਾਲੋਂ ਜ਼ਿਆਦਾ ਹੋਣ ਅਤੇ ਸਮਾਜਿਕ ਮੁੱਦਿਆਂ 'ਤੇ ਚੇਤਨਾ ਦੇ ਫੈਲਾਅ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਪਾਰਟੀ ਬਾਬਾ ਸਾਹਿਬ ਅੰਬੇਦਕਰ ਅਤੇ ਬਾਬੂ ਜਵਜੀਵਨ ਰਾਮ ਵਰਗੇ ਮਹਾਨ ਦਲਿਤ ਆਗੂਆਂ ਦੀਆਂ ਪ੍ਰਾਪਤੀਆਂ ਨੂੰ ਝੁਠਿਆ ਕੇ ਆਪਣੇ ਹੀ ਸਿਰ 'ਤੇ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਬੰਨ੍ਹਦੀ ਰਹੀ ਹੈ ਅਤੇ ਅਜਿਹਾ ਕਰਕੇ ਉਸਨੇ ਕਾਫ਼ੀ ਸਮਾਂ ਚੋਖੀਆਂ ਦਲਿਤ ਵੋਟਾਂ ਬਟੋਰੀਆਂ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਇਹ ਗੱਲ  ਕੇਵਲ ਪੰਜਾਬ ਵਿਚ ਹੀ ਨਹੀਂ ਬਲਕਿ ਉਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਉੜੀਸ਼ਾ, ਰਾਜਸਥਾਨ, ਦਿੱਲੀ, ਜੰਮੂ ਅਤੇ ਗੁਜਰਾਤ ਵਰਗੇ ਰਾਜਾਂ ਵਿਚ ਵੀ ਸਪਸ਼ਟ ਹੋ ਗਈ ਹੈ ਕਿ ਉਥੇ ਵੀ ਕਾਂਗਰਸ ਪਾਰਟੀ ਨੇ ਦਲਿਤਾਂ ਦਾ ਕੁਝ ਨਹੀਂ ਸਵਾਰਿਆ।

ਆਪਣੇ ਬਿਆਨ ਨੂੰ ਜਾਰੀ ਰਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹੀ ਕਾਰਨ ਹੇ ਕਿ ਪੰਜਾਬ ਵਿਚ ਇਨ੍ਹਾਂ ਦਾ ਮੁਕੰਮਲ ਸਫ਼ਾਇਆ ਹੋਣ ਤੋਂ ਪਹਿਲਾਂ ਹੀ ਯੂ ਪੀ, ਬਿਹਾਰ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਵਿਚ ਕਾਂਗਰਸ ਪਾਰਟੀ ਖੇਰੁ-ਖੇਰੂ ਹੋ ਚੁੱਕੀ ਹੈ।ਕੁਲਵੰਤ ਸਿੰਘ ਨੇ ਕਿਹਾ ਕਿ50 ਸਾਲ ਤੋਂ ਵੱਧ ਅਰਸਾ ਦਿੱਲੀ ਵਿਚ ਕਾਂਗਰਸ ਪਾਰਟੀ ਦੀਆਂ ਕੇਂਦਰੀ ਸਰਕਾਰਾਂ ਬਣਦੀਆਂ ਰਹੀਆਂ, ਉਨ੍ਹਾਂ ਦਾ ਅਸਲੀ ਕਾਰਨ ਦਲਿਤ ਸ਼ਕਤੀ ਹੀ ਸੀ, ਪਰ ਇਸਦੇ ਬਾਵਜੂਦ ਵੀ ਕਾਂਗਰਸ ਪਾਰਟੀ ਨੇ ਦਲਿਤਾਂ ਪ੍ਰਤੀ ਸ਼ੁਕਰਾਨਾ ਭਾਵਨਾ ਦਾ ਸਬੂਤ ਨਹੀਂ ਦਿੱਤਾ ਬਲਕਿ ਲਗਾਤਾਰ ਇਸ ਵਰਗ ਨਾਲ ਧਰੋਹ ਕਰਦੀ ਰਹੀ।ਕੁਲਵੰਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜਿਥੇ ਇਕ ਪਾਸੇ ਦਲਿਤ ਹਿਤਾਂ ਨੂੰ ਅੱਖੋਂ ਪਰੋਖੇ ਕੀਤਾ ਉਥੇ ਕੇਵਲ ਤੇ ਕੇਵਲ ਆਪਣੀ ਸਿਆਸੀ ਖੁਦਗਰਜ਼ੀ ਲਈ ਸਮਾਜ ਵਿਚ ਵੰਡੀਆਂ ਵੀ ਪਾਈ ਰੱਖੀਆਂ। ਉਨ੍ਹਾਂ ਕਿਹਾ ਕਿ ਇਹ ਗੱਲ ਬਹੁਤ ਦੇਰ ਬਾਅਦ ਮੀਡੀਆ ਸਾਹਮਣੇ ਆਈ ਹੈ ਕਿ ਦਲਿਤ ਵਰਗ ਉਤੇ ਸਭ ਤੋਂ ਵੱਧ ਤਸ਼ੱਦਦ ਉਨ੍ਹਾਂ ਰਾਜਾਂ ਵਿਚ ਹੀ ਹੁੰਦਾ ਰਿਹਾ ਜਿਥੇ ਦਲਿਤ ਸਮਰਥਨ ਨਾਲ ਹੀ ਕਾਂਗਰਸ ਦੀਆਂ ਸਰਕਾਰਾਂ ਕਾਇਮ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਇਸਦੀ ਵਜ੍ਹਾ ਇਹ ਹੈ ਕਿ ਕਾਂਗਰਸ ਪਾਰਟੀ ਨਹੀਂ ਸੀ ਚਾਹੁੰਦੀ ਕਿ ਦਲਿਤ ਵਰਗ ਤਰੱਕੀ ਕਰੇ ਅਤੇ ਉਸ ਅੰਦਰ ਚੇਤਨਾ ਅਤੇ ਵਿਦਿਆ ਦਾ ਪਸਾਰ ਹੋਵੇ। ਅਜਿਹਾ ਹੋਣ ਨਾਲ ਸਭ ਤੋਂ ਵੱਡਾ ਨੁਕਸਾਨ ਕਾਂਗਰਸ ਨੂੰ ਹੀ ਹੁੰਦਾ ਸੀ। ਇਸੇ ਕਾਰਨ ਇਸ ਪਾਰਟੀ ਨੇ  ਵੱਖ ਵੱਖ ਵਰਗਾਂ ਵਿਚ ਪਾੜੇ ਪਾ ਕੇ ਸਮਾਜ ਵਿਚ ਅਜਿਹਾ ਮਾਹੌਲ ਬਣਾਈ ਰੱਖਿਆ ਕਿ ਕੋਈ ਵੀ ਕਾਂਗਰਸ ਦੀਆਂ ਗਹਿਰੀਆਂ ਸਾਜਿਸ਼ਾਂ ਨੂੰ ਭਾਂਪ ਨਾ ਸਕਿਆ।ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦਲਿਤ ਅਤੇ ਗਰੀਬ ਭਾਈਚਾਰੇ ਲਈ ਅਸਲ ਹਮਦਰਦ ਬਣ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਸ ਵਰਗ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਬਣਾ ਕੇ ਇਸਦੀ ਹਾਲਤ ਪਹਿਲਾਂ ਨਾਲੋਂ ਕਿਤੇ ਬਿਹਤਰ ਕਰ ਦਿੱਤੀ ਹੈ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦਾ ਦਲਿਤ ਭਾਈਚਾਰਾ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਉਨ੍ਹਾਂ ਦੀ ਭਲਾਈ ਲਈ ਕੀਤੇ ਗਏ ਯਤਨਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ ਅਤੇ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤੇਗਾ।

 

Tags: KULWANT SINGH MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD