Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਵਿਰਾਸਤਾਂ ਦੀ ਸੰਭਾਲ ਲਈ ਸੈਰ ਸਪਾਟਾ ਮੰਤਰੀ ਨੂੰ ਦਿੱਤਾ ਮੰਗ ਪੱਤਰ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਬਟਾਲਾ , 19 May 2022

Last updated on: May 19, 2022, 00:00 IST

ਬੀਤੇ ਦਿਨੀਂ ਬਟਾਲਾ ਫੇਰੀ ’ਤੇ ਆਏ ਸੂਬੇ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਟਾਲਾ ਸ਼ਹਿਰ ਸਮੇਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਮੰਗ ਪੱਤਰ ਦਿੱਤਾ ਹੈ। ਮੰਗ ਪੱਤਰ ਵਿੱਚ ਸੁਸਾਇਟੀ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿਰਾਸਤੀ ਸ਼ਹਿਰ ਬਟਾਲਾ ਅਤੇ ਦੀਨਾਨਗਰ ਵਿਖੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਅਹਿਮ ਇਤਿਹਾਸਕ ਇਮਾਰਤਾਂ ਹਨ, ਪਰ ਦੇਖਭਾਲ ਨਾਲ ਹੋਣ ਕਾਰਨ ਇਹ ਬੇਸ਼ਕੀਮਤੀ ਖਜ਼ਾਨਾਂ ਮਿੱਟੀ ਵਿੱਚ ਮਿਲਦਾ ਜਾ ਰਿਹਾ ਹੈ, ਜਿਨ੍ਹਾਂ ਦੀ ਤੁਰੰਤ ਸੰਭਾਲ ਦੀ ਲੋੜ ਹੈ। 

ਸੁਸਾਇਟੀ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ, ਬਲਦੇਵ ਸਿੰਘ ਰੰਧਾਵਾ, ਠੇਕੇਦਾਰ ਕੁਲਵਿੰਦਰ ਸਿੰਘ, ਪ੍ਰੋ. ਜਸਬੀਰ ਸਿੰਘ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਹਰਬਖਸ਼ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ ਚੂਹੇਵਾਲ, ਹਰਨੇਕ ਸਿੰਘ ਬੱਲ, ਅਨੁਰਾਗ ਮਹਿਤਾ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ ਠਾਣੇਦਾਰ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਬਟਾਲਾ ਦੇ ਬੇਰਿੰਗ ਕਾਲਜ ਵਿੱਚ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਇਤਿਹਾਸਕ ਮਹੱਲ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ, ਜਿਸਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਇਸਨੂੰ ਮਿਊਜ਼ੀਅਮ ਦੀ ਤਰਜ ’ਤੇ ਵਿਕਸਤ ਕਰਕੇ ਆਮ ਲੋਕਾਂ ਦੇ ਦੇਖਣ ਲਈ ਖੋਲ੍ਹਿਆ ਜਾਵੇ।ਹੈਰੀਟੇਜ ਸੁਸਾਇਟੀ ਮੈਂਬਰਾਂ ਨੇ ਵੱਡੇ ਤਲਾਬ ਨੂੰ ਪਾਣੀ ਨਾਲ ਭਰਨ ਦੀ ਮੰਗ ਵੀ ਕੀਤੀ ਹੈ ਤਾਂ ਜੋ ਜਲ ਮਹਿਲ ਦੀ ਸ਼ਾਨ ਮੁੜ ਬਹਾਲ ਹੋ ਸਕੇ। 

ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸੰਨ 1711 ਅਤੇ ਸੰਨ 1715 ਵਿੱਚ ਬਟਾਲਾ ਸ਼ਹਿਰ ਨੂੰ ਦੋ ਵਾਰ ਫ਼ਤਹਿ ਕੀਤਾ ਸੀ ਪਰ ਬਾਬਾ ਜੀ ਦੀ ਕੋਈ ਵੀ ਯਾਦਗਾਰ ਬਟਾਲਾ ਸ਼ਹਿਰ ਵਿੱਚ ਨਹੀਂ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਦੋਵੇਂ ਜੇਤੂ ਜੰਗਾਂ ਹਾਥੀ ਗੇਟ ਅਤੇ ਅੱਚਲੀ ਗੇਟ ਦੇ ਬਾਹਰ ਹੋਈਆਂ ਸਨ। ਸੁਸਾਇਟੀ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਬਟਾਲਾ ਸ਼ਹਿਰ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਸਥਾਪਤ ਕੀਤੀ ਜਾਵੇ।ਮੰਗ ਪੱਤਰ ਵਿੱਚ ਸੁਸਾਇਟੀ ਮੈਂਬਰਾਂ ਨੇ ਸਰਦਾਰਨੀ ਸਦਾ ਕੌਰ ਦੀ ਬਟਾਲਾ ਵਿੱਚ ਯਾਦਗਾਰ ਕਾਇਮ ਕਰਨ ਦੀ ਮੰਗ ਵੀ ਕੀਤੀ ਹੈ। ਸੁਸਾਇਟੀ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਕਨ੍ਹਈਆ ਮਿਸਲ ਦੀ ਮੁਖੀ ਸਰਦਾਰਨੀ ਸਦਾ ਕੌਰ ਦਾ ਬਟਾਲਾ ਸ਼ਹਿਰ ਨਾਲ ਗੂੜ੍ਹਾ ਸਬੰਧ ਰਿਹਾ ਹੈ।

ਸਰਦਾਰਨੀ ਸਦਾ ਕੌਰ ਇਤਿਹਾਸ ਦਾ ਉਹ ਪਾਤਰ ਹੈ ਜਿਸਨੇ ਰਣਜੀਤ ਸਿੰਘ ਨੂੰ ਸ਼ੇਰ-ਏ-ਪੰਜਾਬ ਬਣਾਉਣ ਵਿੱਚ ਸਭ ਤੋਂ ਅਹਿਮ ਰੋਲ ਨਿਭਾਇਆ। ਸਦਾ ਕੌਰ ਨੇ ਅਫ਼ਗਾਨਾਂ ਖਿਲਾਫ ਕਈ ਜੇਤੂ ਜੰਗਾਂ ਲੜ੍ਹ ਕੇ ਉਨ੍ਹਾਂ ਨੂੰ ਸੂਬਾ ਪੰਜਾਬ ਤੋਂ ਬਾਹਰ ਧੱਕ ਦਿੱਤਾ। ਇਤਿਹਾਸ ਦੀ ਇਸ ਮਹਾਨ ਔਰਤ ਦੀ ਯਾਦਗਾਰ ਬਟਾਲਾ ਸ਼ਹਿਰ ਵਿੱਚ ਕਾਇਮ ਕੀਤੀ ਜਾਵੇ।ਇਸ ਤੋਂ ਇਲਾਵਾ ਸੁਸਾਇਟੀ ਮੈਂਬਰਾਂ ਨੇ ਦੀਨਾ ਨਗਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂਦਰੀ ਦੀ ਹਾਲਤ ਸੁਧਾਰਨ ਦੀ ਮੰਗ ਵੀ ਕੀਤੀ ਹੈ। ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਉੱਪਰ ਜਰੂਰ ਗੌਰ ਕੀਤਾ ਜਾਵੇਗਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD