Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਆਗਾਮੀ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਕਸੀ ਕਮਰ

ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਬਣਾਈ ਅਗਲੀ ਰਣਨੀਤੀ

Jarnail Singh, AAP, Aam Aadmi Party, Aam Aadmi Party Punjab, AAP Punjab, Harpal Singh Cheema, Dr. Vijay Singla, Bram Shanker Jimpa

Web Admin

Web Admin

5 Dariya News

ਚੰਡੀਗੜ੍ਹ , 19 May 2022

Last updated on: May 19, 2022, 00:00 IST

ਪੰਜਾਬ 'ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ 'ਆਪ' ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ । ਇਸ ਬੈਠਕ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨਾਂ ਨਾਲ ਚੋਣਾਂ ਬਾਰੇ ਰਣਨੀਤੀ 'ਤੇ ਚਰਚਾ ਕੀਤੀ ਗਈ।ਦੱਸਦਯੋਗ ਹੈ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾ ਹੋਣੀਆਂ ਹਨ।

ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਇਨਾਂ ਜਿਲ੍ਹਿਆਂ 'ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾ ਹਾਰ ਗਏ। ਵਿਧਾਨ ਸਭਾ ਚੋਣਾ ਵਿੰਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। 'ਆਪ' ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ 'ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨਾਂ ਚੋਣਾ 'ਚ ਸਾਰੀਆਂ ਸੀਟਾਂ 'ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾ ਲੋਕਲ ਮੁੱਦਿਆਂ ਦੇ ਆਧਾਰ 'ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।

 

Tags: Jarnail Singh , AAP , Aam Aadmi Party , Aam Aadmi Party Punjab , AAP Punjab , Harpal Singh Cheema , Dr. Vijay Singla , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD