Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

6 ਜੂਨ ਨੂੰ ਸ਼੍ਰੋਮਣੀ ਕਮੇਟੀ ਅਤੇ ਸਰਕਾਰੀ ਅਦਾਰਿਆਂ ’ਚ ਛੁੱਟੀ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਨ ਸ਼ਹੀਦਾਂ ਦੀ ਯਾਦ 'ਚ ਹਰ ਸਾਲ ਸ਼ਹੀਦੀ ਸਮਾਗਮ ਸ਼ਲਾਘਾ ਯੋਗ : ਜਥੇਦਾਰ ਗਿ: ਰਘਬੀਰ ਸਿੰਘ

Harnam Singh Khalsa

Web Admin

Web Admin

5 Dariya News

ਚੌਕ ਮਹਿਤਾ (ਅੰਮਿ੍ਤਸਰ) , 20 May 2022

Last updated on: May 20, 2022, 00:00 IST

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ’ਚ 6 ਜੂਨ ਨੂੰ ਛੁੱਟੀ ਦਾ ਐਲਾਨ ਕਰਨ ਅਤੇ ਘੱਲੂਘਾਰਾ ਹਫ਼ਤੇ ਦੌਰਾਨ ਕੋਈ ਵੀ ਭੜਕਾਊ ਭਾਸ਼ਣਾਂ ਤੋਂ ਇਲਾਵਾ ਸ਼ਹੀਦੀ ਸਮਾਗਮਾਂ ਸੰਬੰਧੀ ਫਲੈਕਸਾਂ ਨੂੰ ਪਾੜਦਿਆਂ  ਪੰਜਾਬ ਦਾ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਨ੍ਹਾਂ ਗ਼ਲਤ ਅਨਸਰਾਂ ਨੂੰ ਤੁਰੰਤ ਨੱਥ ਪਾਉਣ ਦੀ ਸਰਕਾਰ ਨੂੰ ਅਪੀਲ ਕੀਤੀ।  ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਦੀ ਤਿਆਰੀ ਸੰਬੰਧੀ ਇੱਥੇ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੀ ਇਕ ਜ਼ਰੂਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ। ਜਿਸ ਨਾਲ ਸਮੁੱਚੀ ਸਿੱਖ ਕੌਮ ਅਤੇ ਮਾਨਵਤਾ ਦੇ ਹਿਰਦੇ ਵਲੂੰਧਰੇ ਗਏ। ਇਸੇ ਸੰਦਰਭ ’ਚ 6 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਚ ਛੁੱਟੀ ਕਰਨ ਦੀ ਉਨ੍ਹਾਂ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਅਦਾਰਿਆਂ ’ਚ ਇਸ ਦਿਨ ਨੂੰ ਛੁੱਟੀ ਦਾ ਐਲਾਨ ਕਰਦਿਆਂ ਸਰਕਾਰ ਵੀ ਸੰਗਤਾਂ ਦੀ ਪ੍ਰਸੰਨਤਾ ਦਾ ਪਾਤਰ ਬਣੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਮਨ ਸ਼ਾਂਤੀ ਬਣਾਈ ਰੱਖਣ ਦੀ ਪੂਰਨ ਹਮਾਇਤੀ ਹੈ। ਪਰ ਪੰਜਾਬ ਦਾ ਮਾਹੌਲ ਵਿਗਾੜਨ ’ਚ ਲੱਗੇ ਉਨ੍ਹਾਂ ਗ਼ਲਤ ਅਨਸਰਾਂ ’ਤੇ ਸਰਕਾਰ ਸਖ਼ਤੀ ਨਾਲ ਨੱਥ ਪਾਵੇ ਜੋ ਭੜਕਾਊ ਭਾਸ਼ਣਾਂ ਅਤੇ ਸ਼ਹੀਦੀ ਸਮਾਗਮਾਂ ਬਾਰੇ ਲੱਗਣ ਵਾਲੇ ਫਲੈਕਸਾਂ ਨੂੰ ਪਾੜਨ ਤੇ ਬੇਅਦਬੀ ਕਰਨ ਲਈ ਅੱਗੇ ਆਉਂਦੇ ਹਨ।

ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਜੂਨ '84 ਦੌਰਾਨ ਪੰਥਕ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ ਮਰਿਯਾਦਾ ਨੂੰ ਕਾਇਮ ਰੱਖਦਿਆਂ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਜੂਝਦਿਆਂ ਸ਼ਹੀਦੀਆਂ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਸਮਾਗਮ ਕਰਾਏ ਜਾਣ ਦੀ ਸ਼ਲਾਘਾ ਕੀਤੀ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਸ਼ਰਧਾ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਹਫ਼ਤਾ ਵੈਰਾਗ ਮਈ ਦਿਹਾੜੇ ਹਨ ਅਤੇ ਹਰ ਗੁਰਸਿੱਖ ਦੀ ਅੱਖ ਨਮ ਹੁੰਦੀ ਹੈ। ਘੱਲੂਘਾਰੇ ਦੀ ਵੱਡੇ ਦੁਖਾਂਤ ਅਤੇ ਜਬਰ ਜ਼ੁਲਮ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਸਿੱਖ ਕੌਮ ਵੱਲੋਂ ਸ਼ਾਂਤਮਈ ਤਰੀਕੇ ਨਾਲ ਦਿਹਾੜਾ ਮਨਾਏ ਜਾਣ ਵਰਗਾ ਦੁਨੀਆ 'ਚ ਇਸ ਤਰਾਂ ਦੀ ਕੋਈ ਮਿਸਾਲ ਨਹੀਂ ਮਿਲਦੀ।  ਇਸ ਮੌਕੇ ਸ਼ਹੀਦੀ ਸਮਾਗਮਾਂ ਪ੍ਰਤੀ ਰੂਪ ਰੇਖਾ ਉਲੀਕਣ ਤੋਂ ਇਲਾਵਾ ਸੁਚਾਰੂ ਪ੍ਰਬੰਧ ਲਈ ਵੱਖ ਵੱਖ ਆਗੂਆਂ ਦੀਆਂ ਗੁਰੂ ਕਾ ਲੰਗਰ, ਛਬੀਲ, ਜੋੜਾ ਘਰ ਅਤੇ ਵਾਹਨਾਂ ਦੀ ਪਾਰਕਿੰਗ ਆਦਿ ਲਈ  ਡਿਊਟੀਆਂ ਲਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਦੇ ਹੈੱਡ ਕੁਆਟਰ 'ਤੇ ਪੂਰਾ ਹਫ਼ਤਾ ਸਮਾਗਮ ਚੱਲੇਗਾ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ 'ਚ ਹਾਜ਼ਰੀਆਂ ਲਾਉਣ ਉਪਰੰਤ ਮਹਿਤਾ ਚੌਕ ਵਿਖੇ ਸਵੇਰੇ 9: 30 ਤੋਂ ਹੀ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਵੇਗੀ। ਇਸ ਤੋਂ ਪਹਿਲਾਂ 1 ਤੋਂ 5 ਜੂਨ ਦੇ ਸ਼ਹੀਦੀ ਹਫ਼ਤੇ ਦੌਰਾਨ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਂਕ ਮਹਿਤਾ ਵਿਖੇ ਰੋਜ਼ਾਨਾ ਸ਼ਾਮ ਨੂੰ 3 ਤੋਂ 7 ਵਜੇ ਤੱਕ ਗੁਰਮਤਿ ਸਮਾਗਮ ਹੋਇਆ ਕਰੇਗਾ। ਉਨ੍ਹਾਂ ਸਮਾਗਮ 'ਚ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਸੰਗਤ ਨੂੰ ਅਪੀਲ ਕੀਤੀ ਅਤੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਅਤੇ ਇੰਤਜ਼ਾਮ ਲਈ ਹੁਣ ਤੋਂ ਹੀ ਜੁੱਟ ਜਾਣ ਦਾ ਸਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 'ਚ ਪੰਜਾਬ ਅਤੇ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ ਲਈ ਪਹੁੰਚ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਿਲੀ ਕਮੇਟੀ ਦੇ ਪ੍ਰਧਾਨ, ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੀਆਂ ਹਨ। ਇਸ ਮੌਕੇ ਮੀਟਿੰਗ ਵਿੱਚ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਬੁਲਾਰੇ ਸੰਤ ਸਮਾਜ, ਸੰਤ ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਸੰਤ ਬਾਬਾ ਮੋਹਨ ਸਿੰਘ ਬਰਨੇ ਵਾਲੇ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਕਾਰਸੇਵਾ ਸੰਤ ਬਾਬਾ ਅਜੈਬ ਸਿੰਘ ਮਖਣਵਿੰਡੀ, ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਜੋਜ਼ ਸਿੰਘ ਜਲਾਲਾਬਾਦ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਸੰਤ ਵਰਿੰਦਰ ਮੁਨੀ ਫੇਰੂਮਾਨ, ਬਾਬਾ ਦਰਸ਼ਨ ਸਿੰਘ ਘੋੜੇਵਾਲ,  ਤਰਲੋਕ ਸਿੰਘ ਬਾਠ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫੈਡਰੇਸ਼ਨ ਪ੍ਰਧਾਨ ਸ: ਅਮਰਬੀਰ ਸਿੰਘ ਢੋਟ, ਗਿਆਨੀ ਹੀਰਾ ਸਿੰਘ ਮਨਿਆਲਾ, ਸੰਤ ਬਾਬਾ ਹਰਦੀਪ ਭੀਲੋਵਾਲ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਭੁਪਿੰਦਰ ਸਿੰਘ ਗਦਲੀ, ਗਿਆਨੀ ਜੀਵਾ ਸਿੰਘ , ਗਿਆਨੀ ਸਾਹਬ ਸਿੰਘ, ਬਾਬਾ ਸੁਰਜੀਤ ਸਿੰਘ ਘਨੁੜਕੀ, ਬੀਬੀ ਨਰਿੰਦਰ ਕੌਰ, ਬਾਬਾ ਮਨਮੋਹਨ ਸਿੰਘ ਬਾਬਾ ਬੀਰ ਸਿੰਘ ਭੰਗਾਲੀ, ਗਿਆਨੀ ਗੁਰਦੀਪ ਸਿੰਘ ਨੌਲਖਾ, ਬਾਬਾ ਅਜੀਤ ਸਿੰਘ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਨੋਨਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਬਾਬਾ ਬੋੜ ਸਿੰਘ, ਬਾਬਾ ਜਗਤਾਰ ਸਿੰਘ, ਗਗਨ ਦੀਪ ਸਿੰਘ, ਭਾਈ ਲਵਲੀ ਸਿੰਘ ਬੱਧਨੀ ਕਲਾਂ, ਪ੍ਰਿ: ਗੁਰਦੀਪ ਸਿੰਘ, ਅਰਸ਼ਦੀਪ ਸਿੰਘ ਰੰਧਾਵਾ, ਅਵਤਾਰ ਸਿੰਘ ਬੁੱਟਰ, ਗਗਨਦੀਪ ਸਿੰਘ ਬਿਆਸ, ਪੰਜਾਬ ਸਿੰਘ ਸੁਲਤਾਨਵਿੰਡ, ਰਾਜਨਦੀਪ ਸਿੰਘ ਦੁਮਾਨ, ਦੀਦਾਰ ਸਿੰਘ ਮਲਕ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਬਰਾੜ, ਜਸਪਾਲ ਸਿੰਘ ਬਰਾੜ, ਭਾਈ ਮਨਦੀਪ ਸਿੰਘ ਜੌਹਲ, ਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਮੌਜੂਦ ਸਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD