Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਸਿੰਘ ਚੀਮਾ

ਢਾਈ ਮਹੀਨੇ ਵਿਚ ਚੌਥੀ ਵਾਰ ਵਧਾਇਆ ਭਾਅ; ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Milkfed, Verka

Web Admin

Web Admin

5 Dariya News

ਚੰਡੀਗੜ੍ਹ , 21 May 2022

Last updated on: May 21, 2022, 00:00 IST

ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈਡ ਵਲੋਂ 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ । ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।  ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ । ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ।  ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖਪਤਕਾਰਾਂ ਦੀ ਲੋੜ ਮੁਤਾਬਕ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ। ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ।  ਇਸ ਤੋਂ ਇਲਾਵਾ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਗੁਣਵੱਤਾ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵੀ ਵਚਨਬੱਧ ਹੈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Milkfed , Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD