Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬੀ ਕਵਿਤਾ ਵਿੱਚ ਸੰਵੇਦਨਸ਼ੀਲ ਸਰੋਦੀ ਤੱਤ ਮੁੜ ਸੁਰਜੀਤ ਕਰਨ ਦੀ ਲੋੜ- ਡਾ : ਦੀਪਕ ਮਨਮੋਹਨ ਸਿੰਘ

Cultural

Web Admin

Web Admin

5 Dariya News

ਲੁਧਿਆਣਾ , 21 May 2022

Last updated on: May 21, 2022, 00:00 IST

ਪੰਜਾਬੀ ਭਵਨ ਲੁਧਿਆਣਾ ਵਿੱਚ ਪਿਛਲੇ ਦਿਨੀਂ ਪੰਜਾਬੀ ਕਵੀ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਦੇ ਨਵੇਂ ਛਪੇ ਗੀਤ ਸੰਗ੍ਰਹਿ ਪਿੱਪਲ ਪੱਤੀਆਂ ਨੂੰ ਪ੍ਰਾਪਤ ਕਰਨ ਉਪਰੰਤ ਬੋਲਦਿਆਂ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਡਾਃ ਦੀਪਕ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਸਾਹਿੱਤਕ ਗੀਤਾਂ ਦੀ ਸਿਰਜਣਾ ਤੇ ਪ੍ਰਕਾਸ਼ਨ ਅੱਜ ਦੇ ਵਕਤ ਦੀ ਪ੍ਰਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਵਿਤਾ ਵਿੱਚ ਅੱਜ ਸਰੋਦੀ ਤੱਤ ਸੁੰਗੜ ਰਿਹਾ ਹੈ, ਜਿਸ ਨੂੰ ਗੰਭੀਰਤਾ ਨਾਲ ਮੁੜ ਸੁਰਜੀਤ ਕਰਨ ਦੀ ਲੋੜ ਹੈ।ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਤੇ ਪੰਜਾਬ ਆਰਟਸ ਕੌਂਸਲ ਦੇ ਸਕੱਤਰ ਜਨਰਲ ਡਾਃ ਲਖਵਿੰਦਰ ਸਿੰਘ ਜੌਹਲ ਨੇ ਗੁਰਭਜਨ ਗਿੱਲ ਨੂੰ ਪਿੱਪਲ ਪੱਤੀਆਂ ਗੀਤ ਸੰਗ੍ਰਿਹਿ ਤੇ ਮੁਬਾਰਕ ਦੇਂਦਿਆਂ ਕਿਹਾ ਕਿ ਅੱਜ ਪੰਜਾਬੀਆਂ ਦੀ ਮਾਨਸਿਕਤਾ ਨੂੰ ਖੁੰਢੇ ਕਰਨ ਵਾਲੇ ਨਸ਼ਿਆਂ , ਹਥਿਆਰਾਂ ਤੇ ਬਾਹੂਬਲੀਆਂ ਦੀ ਮਹਿਮਾ ਵਾਲੇ ਗੀਤਾਂ ਨੇ ਸੋਸ਼ਲ ਮੀਡੀਆ ਅਤੇ ਹੋਰ ਪਲੈਟਫਾਰਮਜ਼ ਤੇ ਅਜਿਹੇ ਕੁਝ ਦੀ ਬਹੁਤਾਤ ਹੈ। ਭਾਵੇਂ ਕਿ ਹੁਣ ਭਗਵੰਤ ਸਿੰਘ ਮਾਨ ਸਰਕਾਰ ਨੇ ਕਰੜਾਈ ਨਾਲ  ਇਸ ਕੂੜ ਹਨ੍ਹੇਰੀ ਨੂੰ ਰੋਕਣ ਲਈ ਅਪੀਲ ਕੀਤੀ ਹੈ ਪਰ ਬਦਲਵੇਂ ਸੱਭਿਆਚਾਰ ਦੀ ਵੀ ਬਹੁਤ ਲੋੜ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਪਿੱਪਸ ਪੱਤੀਆਂ ਤੋਂ ਪਹਿਲਾਂ ਜਦ 2005 ਵਿੱਚ ਗਿੱਲ ਸਾਹਿਬ ਨੇ ਫੁੱਲਾਂ ਦੀ ਝਾਂਜਰ ਗੀਤ ਸੰਗ੍ਰਹਿ ਪ੍ਰਕਾਸ਼ਿਤ ਕੀਤਾ ਸੀ ਤਾਂ ਉਸ ਦੇ ਬਹੁਤ ਸਾਰੇ ਗੀਤ ਸਾਡੇ ਪ੍ਰਮੁੱਖ ਗਾਇਕਾਂ ਸੁਰਿੰਦਰ ਸ਼ਿੰਦਾ, ਹੰਸ ਰਾਜ ਹੰਸ ,ਜਸਬੀਰ ਜੱਸੀ,ਤੇ ਹਰਭਜਨ ਮਾਨ ਵਰਗਿਆਂ ਨੇ ਗਾਏ। ਇਹ ਸ਼ਬਦ ਦੀ ਸ਼ਕਤੀ ਦਾ ਸਤਿਕਾਰ ਅਤੇ ਪ੍ਰਕਾਸ਼ ਹੈ।ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ, ਸਕੱਤਰ ਸਰਗਰਮੀਆਂ ਡਾਃ ਗੁਰਚਰਨ ਕੌਰ ਕੋਚਰ, ਲੋਕ ਮੰਚ ਪੰਜਾਬ ਦੇ ਪ੍ਰਧਾਨ ਅਤੇ ਆਪਣੀ ਆਵਾਜ਼ ਮੈਗਜ਼ੀਨ ਦੇ ਸੰਪਾਦਕ ਕਵੀ ਸੁਰਿੰਦਰ ਸਿੰਘ ਸੁੰਨੜ ਕੈਲੇਫੋਰਨੀਆ, ਸ਼੍ਰੀ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾਃ ਸ਼ਿੰਦਰਪਾਲ ਸਿੰਘ,ਡਾਃ ਜਸਬੀਰ ਸਿੰਘ ਬੜੋਦਾ,ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਪ੍ਰੀਤ ਪ੍ਰਕਾਸ਼ਨ ਨਾਭਾ ਦੇ ਮਾਲਕ ਕਵੀ ਸੁਰਿੰਦਰਜੀਤ ਚੌਹਾਨ ਤੇ ਕੁਝ ਹੋਰ ਲੇਖਕ ਮਿੱਤਰ ਹਾਜ਼ਰ ਸਨ।ਧੰਨਵਾਦ ਕਰਦਿਆਂ ਗੁਰਭਜਨ ਗਿੱਲ ਨੇ ਕਿਹਾ ਕਿ ਇਹ ਗੀਤ ਸੰਗ੍ਰਹਿ ਮੇਰੇ ਜਨਮ ਦਿਨ ਤੇ 2 ਮਈ ਨੂੰ ਡਾਃ ਸ ਸ ਜੌਹਲ ਤੇ ਡਾ. ਸੁਰਜੀਤ ਪਾਤਰ ਜੀ ਨੇ ਲੋਕ ਅਰਪਨ ਕੀਤੀ ਸੀ ਪਰ ਅੱਜ ਆਪਣੇ ਵੱਡੇ ਵੀਰਾਂ,ਲੇਖਕਾਂ ਚਿੰਤਕਾਂ ਤੇ ਪੰਜਾਬੀ ਪਿਆਰਿਆਂ ਵੱਲੋਂ ਏਨਾ ਚੰਗਾ ਹੁੰਗਾਰਾ ਤੇ ਪਿਆਰ ਮੈਨੂੰ ਹੋਰ ਚੰਗਾ ਲਿਖਣ ਤੇ ਅੱਗੇ ਤੁਰਨ ਦੀ ਪ੍ਰੇਰਨਾ ਦੇਵੇਗਾ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD