Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਦੀਪ ਗਰੇਵਾਲ ਦੇ ਅੰਗਰੇਜ਼ੀ ਨਾਵਲ ਰਾਧਿਕਾ ਦਾ ਪੰਜਾਬੀ ਰੂਪ ਲਖਵਿੰਦਰ ਜੌਹਲ ਤੇ ਗੁਰਭਜਨ ਗਿੱਲ ਸਮੇਤ ਲੇਖਕਾਂ ਵੱਲੋਂ ਲੋਕ ਸਮਰਪਣ

Cultural

Web Admin

Web Admin

5 Dariya News

ਲੁਧਿਆਣਾ , 23 May 2022

Last updated on: May 23, 2022, 00:00 IST

ਪੰਜਾਬੀ ਭਵਨ ਲੁਧਿਆਣਾ ਵਿਖੇ ਦਿੱਲੀ - ਗਾਜ਼ੀਆਬਾਦ ਦੇ ਵਾਸੀ  ਤੇ ਕਿਲ੍ਹਾ ਰਾਏਪੁਰ ਇਲਾਕੇ ਦੇ ਜੰਮਪਲ ਅੰਗਰੇਜ਼ੀ ਨਾਵਲਕਾਰ ਹਰਦੀਪ ਗਰੇਵਾਲ ਦੇ ਨਾਵਲ ਦਾ ਪੰਜਾਬੀ ਰੂਪ ਰਾਧਿਕਾ ਅੱਜ ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਜੌਹਲ, ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਡਾ. ਸ਼ਯਾਮ ਸੁੰਦਰ ਦੀਪਤੀ , ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਕਹਾਣੀਕਾਰ ਸੁਖਜੀਤ ਤੇ ਪ੍ਰਸਿੱਧ ਪੱਤਰਕਾਰ ਸਤਿਨਾਮ ਸਿੰਘ ਮਾਣਕ ਨੇ ਲੋਕ ਅਰਪਨ ਕੀਤਾ।ਗੁਰਭਜਨ ਗਿੱਲ ਨੇ ਹਰਦੀਪ ਗਰੇਵਾਲ ਦੀ ਜਾਣ ਪਛਾਣ ਕਰਵਾਉਂਦਿਆਂ ਕਿਹਾ ਕਿ ਉਸਨੇ ਕਿਲ੍ਹਾ ਰਾਏਪੁਰ ਇਲਾਕੇ ਤੋਂ ਚੱਲ ਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਇੰਜਨੀਰਿੰਗ ਕਾਲਿਜ ਰਾਹੀਂ ਆਈ  ਆਈ ਟੀ ਖੜਗਪੁਰ ਤੇ ਫਿਰ ਅੰਗਰੇਜ਼ੀ ਸਾਹਿਤ ਵੱਲ ਮੋੜ ਕੱਟ ਕੇ ਨਾਵਲ ਸਿਰਜਣਾ ਦੀ ਰਾਹ ਅਖ਼ਤਿਆਰ ਕੀਤਾ ਹੈ ਜੋ ਕਿ ਸਨਮਾਨਯੋਗ ਹੈ।

ਉਨ੍ਹਾਂ ਕਿਹਾ ਕਿ ਰਾਧਿਕਾ ਨਾਵਲ ਦਾ ਅਨੁਵਾਦ ਕਰਦਿਆਂ ਡਾਃ.ਸਾਧੂ ਸਿੰਘ ਜੀ ਨੂੰ ਕੌੜੇ ਮਿੱਠੇ ਅਨੁਭਵ ਹੋਏ। ਕਰੋਨਾ ਕਾਲ ਦੌਰਾਨ ਵਾਪਰੀਆਂ ਘਟਨਾਵਾਂ ਤੇ ਉਸ ਵਿੱਚ ਸਮਾਂ ਕੱਢ ਕੇ ਕੈਨੇਡਾ ਵੱਸਦੇ ਸਿਰਜਕ ਡਾ ਸਾਧੂ ਸਿੰਘ ਜੀ ਵਲੋਂ ਇਸ ਮਹੱਤਵਪੂਰਨ ਲਿਖਤ ਨੂੰ ਅਨੁਵਾਦ ਕਰਕੇ ਇਹ ਨਾਵਲ ਪੰਜਾਬੀ  ਪਾਠਕਾਂ  ਤਕ ਪਹੁੰਚਾਉਣਾ ਯਕੀਨਨ ਮਾਣ ਵਾਲੀ ਗੱਲ ਹੈ।ਨਾਵਲ ਦੇ ਮਿਆਰੀ ਅਨੁਵਾਦ ਅਤੇ ਖੂਬਸੂਰਤ ਦਿੱਖ ਬਾਰੇ ਡਾਃ ਲਖਵਿੰਦਰ ਜੌਹਲ ਨੇ ਕਿਹਾ ਕਿ ਅਸੀਂ ਡਾ ਸਾਧੂ  ਸਿੰਘ ਜੀ,ਲੇਖਕ ਹਰਦੀਪ ਗਰੇਵਾਲ ਅਤੇ ਪ੍ਰਕਾਸ਼ਨ ਵਿੱਚ ਸਹਿਯੋਗੀ ਪਿਆਰੇ ਵੀਰ ਸੁਰਿੰਦਰਪਾਲ ਸਿੰਘ  ਚਾਹਲ ਤੇ ਚੇਤਨਾ ਪ੍ਰਕਾਸ਼ਨ ਦੇ ਮਾਲਕ ਸਤੀਸ਼ ਗੁਲਾਟੀ ਦੇ ਰਿਣੀ ਹਾਂ ਜਿੰਨ੍ਹਾਂ ਦੀ ਇਹ ਸਾਂਝੀ ਪੇਸ਼ਕਸ਼ ਹੈ। ਨਾਵਲ ਬਾਰੇ ਡਾਃ.ਗੁਰਇਕਬਾਲ ਸਿੰਘ ਨੇ ਕਿਹਾ ਕਿ ਰਾਧਿਕਾ ਨਾਵਲ ਦੀਆਂ ਜੜ੍ਹਾਂ ਹਰਦੀਪ ਗਰੇਵਾਲ ਦੀਆਂ  ਉਨ੍ਹਾਂ  ਸਿਆਸੀ ਜਥੇਬੰਦਕ ਸਰਗਰਮੀਆਂ ਨਾਲ ਜੁੜੀਆਂ  ਹੋਈਆਂ ਹਨ ਜੋ ਪੰਜਾਬ ਦੇ ਗਲਪ ਸਾਹਿਤ  ਲਈ  ਬਿਲਕੁਲ ਨਿਵੇਕਲੀਆਂ ਹਨ।

ਸੁਖਜੀਤ ਕਹਾਣੀਕਾਰ ਨੇ ਕਿਹਾ ਕਿ ਰਾਧਿਕਾ ਦੀ ਕਹਾਣੀ ਸਮਕਾਲੀ ਭਾਰਤ ਦੇ ਸਿਆਸੀ ਪ੍ਰਪੰਚਾਂ ਤੇ ਪੇਚੀਦਗੀਆਂ ਨੂੰ  ਨਸ਼ਰ ਕਰਨ ਦੇ ਨਾਲ ਸਾਡੀ ਜ਼ਿਹਨੀਅਤ ਵਿੱਚ  ਧਸੇ ਉਨ੍ਹਾਂ  ਸੰਸਕਾਰਾਂ ਨੂੰ  ਵੀ ਬੇਪਰਦ ਕਰਦੀ ਹੈ ਜੋ ਸਾਡੀ ਜੀਵਨ ਤੋਰ ਵਿੱਚ ਖਲਲ ਪਾਉਂਦੇ ਹਨ। ਡਾਃ ਸ਼ਯਾਮ ਸੁੰਦਰ ਦੀਪਤੀ ਨੇ ਕਿਹਾ ਕਿ ਇਸ ਵੱਡ ਆਕਾਰੀ ਮੁੱਲਵਾਨ ਨਾਵਲ ਰਾਧਿਕਾ ਵਰਗੇ ਨਾਵਲ ਨੂੰ ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤਾ ਜਾਣਾ ਚੰਗੀ ਗੱਲ ਹੈ। ਉਨ੍ਹਾਂ ਗੱਠਵੇਂ ਅਨੁਵਾਦ ਲਈ ਡਾਃ ਸਾਧੂ ਸਿੰਧ ਜੀ ਨੂੰ ਮੁਬਾਰਕ ਦਿੱਤੀ। 

ਇਸ ਮੌਕੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਹਰਜੀਤ ਸਿੰਘ ਸੰਧੂ  ਮੌਜ਼ੇਕ ਆਰਟਿਸਟ ਨਿਉਯਾਰਕ, ਭਾਈ ਬਲਦੀਪ ਸਿੰਘ ਰਾਗੀ, ਸਃ ਹਰਪ੍ਰੀਤ ਸਿੰਘ ਸੰਧੂ, ਚੇਅਰਮੈਨ ਇਨਫੋਟੈੱਕ ਪੰਜਾਬ,ਸਃ ਅਮਰਦੀਪ ਸਿੰਘ ਹਰੀ ਸਰਪ੍ਰਸਤ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਪਰਮਜੀਤ ਸਿੰਘ ਮਾਨ ਬਰਨਾਲਾ ਕਹਾਣੀਕਾਰ, ਭਗਵੰਤ ਸਿੰਘ ਸੰਪਾਦਕ ਜਾਗੋ, ਭਗਵੰਤ ਰਸੂਲਪੁਰੀ ਸੰਪਾਦਕ ਕਹਾਣੀ ਧਾਰਾ, ਕੇ ਸਾਧੂ ਸਿੰਘ, ਹਰਦੀਪ ਢਿੱਲੋਂ, ਸਤਿਨਾਮ ਸਿੰਘ ਮਾਣਕ, ਜਸਬੀਰ ਝੱਜ, ਡਾਃ ਹਰਵਿੰਦਰ ਸਿੰਘ ਸਿਰਸਾ, ਡਾਃ ਗੁਰਚਰਨ ਕੌਰ ਕੋਚਰ, ਬਲਦੇਵ ਸਿੰਘ ਝੱਜ, ਹਰਬੰਸ ਮਾਲਵਾ, ਡਾਃ ਇੰਦਰਾ ਵਿਰਕ ਹਾਜਰ ਸਨ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD