Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਘਾਨਾ ਵੱਸਦੇ ਪੰਜਾਬੀ ਕਾਰੋਬਾਰੀ ਸ : ਅਮਰਦੀਪ ਸਿੰਘ ਹਰੀ ਵੱਲੋਂ ਪੰਜਾਬੀ ਲੇਖਕਾਂ ਨੂੰ ਪੰਜਾਬੀ ਚੇਤਨਾ ਲਹਿਰ ਪਰਿਵਾਰ ਤੋਂ ਸੰਸਾਰ ਤੀਕ ਪਸਾਰਨ ਦਾ ਹੋਕਾ

Cultural

5 Dariya News

5 Dariya News

5 Dariya News

ਲੁਧਿਆਣਾ , 23 May 2022

Last updated on: May 23, 2022, 00:00 IST

ਸੰਗਰੂਰ ਜ਼ਿਲ੍ਹੇ ਦੇ ਪਿੰਡ ਮੂਲੋਵਾਲ ਦੇ ਜੰਮਪਲ ਅਤੇ ਘਾਨਾ ਵੱਸਦੇ ਵਿਸ਼ਵ ਪ੍ਰਸਿੱਧ ਕਾਰੋਬਾਰੀ ਸਃ ਅਮਰਦੀਪ ਸਿੰਘ ਹਰੀ ਨੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਮੂਹ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਸੀਂ ਆਪਣੇ ਘਰਾਂ ਦਾ ਕਿਲ੍ਹਾ ਮਜਬੂਤ ਨਹੀਂ ਕਰਦੇ ਤਦ ਤੀਕ ਇਸ ਦਾ ਵਿਕਾਸ ਤੇ ਵਿਸਥਾਰ ਸੰਭਵ ਨਹੀਂ ਹੈ। ਪਰਿਵਾਰ ਤੋਂ ਸੰਸਾਰ ਤੀਕ ਭਾਸ਼ਾ ਦੇ ਪਸਾਰ ਦਾ ਏਜੰਡਾ ਤੈਅ ਕਰਨਾ ਚਾਹੀਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਦੇ ਪਬਲਿਕ ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੱਖ ਵੱਖ ਪੰਜਾਬੀ ਭਾਸ਼ਾ ਮੁਕਾਬਲਿਆਂ ਲਈ ਪੁਸਤਕਾਂ ਵੰਡ ਕੇ ਉਨ੍ਹਾਂ ਦੇ ਮੁਕਾਬਲੇ ਜ਼ਿਲ੍ਹਾ ਵਾਰ ਕਰਨੇ ਚਾਹੀਦੇ ਹਨ।

ਜੇਤੂਆਂ ਨੂੰ ਸਰਟੀਫੀਕੇਟ ਤੇ ਇੱਕ ਇੱਕ ਹੋਰ ਪ੍ਰੇਰਕ ਕਿਤਾਬ ਦੇ ਕੇ ਪੰਜਾਬੀ ਪੁਸਤਕ ਸੱਭਿਆਚਾਰ ਦੀ ਉਸਾਰੀ ਕਰਨੀ ਚਾਹੀਦੀ ਹੈ। ਇਸ ਕੰਮ ਲਈ ਪਰਵਾਸੀ ਪੰਜਾਬੀ ਆਰਥਿਕ ਸਹਾਇਤਾ ਦੇ ਸਕਦੇ ਹਨ। ਉਨ੍ਹਾਂ ਪੰਜਾਬੀ ਸਾਹਿੱਤ ਅਕਾਡਮੀ ਨਾਲ ਜੁੜਨ ਲਈ ਇੱਕ ਲੱਖ ਰੁਪਏ ਦਾ ਚੈੱਕ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾਃ ਸ਼ਯਾਮ ਸੁੰਦਰ ਦੀਪਤੀ ਤੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੂੰ ਸੌਂਪਿਆ।ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੇ ਸਃ ਅਮਰਦੀਪ ਸਿੰਘ ਹਰੀ ਦੇ ਸੁਝਾਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਘਾਨਾ ਵਰਗੇ ਮੁਲਕ ਵਿੱਚ ਪੰਜਾਬੀ ਸਾਹਿੱਤ ਤੇ ਭਾਸ਼ਾ ਲਈ ਚਿੰਤਾਤੁਰ ਸ਼ਖ਼ਸੀਅਤ ਦੇ ਅਕਾਡਮੀ ਨਾਲ ਜੁੜਨ ਲਈ ਅਸੀਂ ਮਾਣ ਮਹਿਸੂਸ ਕਰਦੇ ਹਾਂ। 

ਇਹ ਸਬੰਧ ਜੋੜਨ ਲਈ ਉਨ੍ਹਾਂ ਪੰਜਾਬ ਇਨਫੋਟੈੱਕ ਦੇ ਚੇਅਰਮੈਨ ਸਃ ਹਰਪ੍ਰੀਤ ਸਿੰਘ ਸੰਧੂ ਐਡਵੋਕੇਟ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਦੇਸ਼ਾਂ ਚ ਵੱਸਦੇ ਮੈਂਬਰਾਂ ਤੇ ਸਰਪ੍ਰਸਤਾਂ ਨੂੰ ਵੀ ਅਕਾਡਮੀ ਕਾਰਜਾਂ ਲਈ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਨੂੰ ਈ ਵੋਟਿੰਗ ਲਈ ਵੀ ਸੰਭਾਨਾਵਾਂ ਲੱਭੀਆਂ ਜਾ ਰਹੀਆਂ ਹਨ। ਅਕਾਡਮੀ ਦੇ ਸਰਪ੍ਰਸਤ ਬਣਨ ਤੇ ਸਃ ਅਮਰਦੀਪ ਸਿੰਘ ਹਰੀ ਜੀ ਨੂੰ ਅਕਾਡਮੀ ਵੱਲੋਂ ਪ੍ਰਕਾਸ਼ਿਤ ਮਹਾਂਕਵੀ ਟੈਗੋਰ ਦੀਆਂ ਲਿਖਤਾਂ ਦਾ ਸੈੱਟ ਭੇਂਟ ਕੀਤਾ ਗਿਆ। ਉਨ੍ਹਾਂ ਨਾਲ ਆਏ ਵਿਸ਼ਵ ਪ੍ਰਸਿੱਘ ਸੰਗੀਤਕਾਰ ਤੇ ਗੁਰਮਤਿ ਸੰਗੀਤ ਦੇ ਖੋਜੀ ਵਿਦਵਾਨ ਭਾਈ ਬਲਦੀਪ ਸਿੰਘ ਨੂੰ ਵੀ ਪੁਸਤਕਾਂ ਦਾ ਸੈੱਟ ਪ੍ਰਧਾਨ ਜੀ ਤੇ ਕਾਰਜ ਕਾਰਨੀ ਵੱਲੋਂ ਭੇਂਟ ਕੀਤਾ ਗਿਆ।

ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਃ ਅਮਰਦੀਪ ਸਿੰਘ ਹਰੀ ਪੰਜਾਬ ਸਰਕਾਰ ਲਈ ਵੀ ਹੁਨਰ ਵਿਕਾਸ ਦੇ ਖੇਤਰ ਵਿੱਚ ਵਡਮੁੱਲਾ ਹਿੱਸਾ ਪਾਉਣ ਲਈ ਯਤਨਸ਼ੀਲ ਹਨ। ਇਸ ਮੌਕੇ ਪੰਜਾਬੀ ਭਾਸ਼ਾ ਦੇ ਉੱਘੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਹਰਜੀਤ ਸਿੰਘ ਸੰਧੂ  ਮੌਜ਼ੇਕ ਆਰਟਿਸਟ ਨਿਉਯਾਰਕ, ਭਾਈ ਬਲਦੀਪ ਸਿੰਘ ਰਾਗੀ, ਸਃ ਹਰਪ੍ਰੀਤ ਸਿੰਘ ਸੰਧੂ, ਚੇਅਰਮੈਨ ਇਨਫੋਟੈੱਕ ਪੰਜਾਬ,,ਪਰਮਜੀਤ ਸਿੰਘ ਮਾਨ ਬਰਨਾਲਾ ,ਕਹਾਣੀਕਾਰ ਸੁਖਜੀਤ,ਭਗਵੰਤ ਸਿੰਘ ਸੰਪਾਦਕ ਜਾਗੋ, ਭਗਵੰਤ ਰਸੂਲਪੁਰੀ ਸੰਪਾਦਕ ਕਹਾਣੀ ਧਾਰਾ, ਕੇ ਸਾਧੂ ਸਿੰਘ, ਹਰਦੀਪ ਢਿੱਲੋਂ, ਸਤਿਨਾਮ ਸਿੰਘ ਮਾਣਕ, ਜਸਬੀਰ ਝੱਜ, ਡਾਃ ਹਰਵਿੰਦਰ ਸਿੰਘ ਸਿਰਸਾ, ਡਾਃ ਇੰਦਰਾ ਵਿਰਕ, ਗੁਰਚਰਨ ਕੌਰ ਕੋਚਰ, ਬਲਦੇਵ ਸਿੰਘ ਝੱਜ, ਹਰਬੰਸ ਮਾਲਵਾ ਵੀ ਹਾਜ਼ਰ ਸਨ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD