Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 70 ਦੀ ਸੋਸਾਇਟੀ ਅਤੇ ਫੇਜ਼ ਚਾਰ ਵਿੱਚ ਕਰਵਾਏ ਪਾਰਕਾਂ ਦੇ ਕੰਮ ਆਰੰਭ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਬਦੌਲਤ ਮੁਹਾਲੀ ਦੀਆਂ ਤਮਾਮ ਹਾਊਸਿੰਗ ਸੁਸਾਇਟੀ ਨੂੰ ਮਿਲਿਆ ਕਰੋੜਾਂ ਰੁਪਏ ਦੇ ਵਿਕਾਸ ਦਾ ਤੋਹਫਾ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 23 May 2022

Last updated on: May 23, 2022, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ 70 ਵਿੱਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ ਅਤੇ ਫੇਜ਼ 4 ਵਿਚ ਪਾਰਕਾਂ ਦਾ ਕੰਮ ਆਰੰਭ ਕਰਵਾਇਆ। ਇਨ੍ਹਾਂ ਦੋਹਾਂ ਖੇਤਰਾਂ ਦੇ  ਪਾਰਕਾਂ ਉੱਤੇ 50 ਲੱਖ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਵੱਖ ਵੱਖ ਇਲਾਕਿਆਂ ਦੇ ਕੌਂਸਲਰ ਹਾਜ਼ਰ ਸਨ।  ਇਸ ਮੌਕੇ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਸੈਕਟਰ 70 ਦੀ ਸ੍ਰੀ ਗੁਰੂ ਤੇਗ ਬਹਾਦਰ ਸਰਜਰੀ ਵਿਚ ਪਾਰਕ ਦੇ ਨਾਲ ਨਾਲ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਜਾਣੀ ਹੈ  ਜਦੋਂ ਕਿ ਫੇਜ਼ ਚਾਰ ਦੇ ਇਕ ਪਾਰਕ ਵਿਚ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਹੈ ਜਿਸ ਦਾ ਹੱਲ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਨਾਲ   ਪਾਰਕਾਂ ਨੂੰ ਵਿਕਸਿਤ ਵੀ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪਹਿਲਾਂ ਕਦੇ ਵੀ ਸੋਸਾਇਟੀਆਂ ਦੇ ਅੰਦਰ ਦਾ ਕੰਮ ਮੁਹਾਲੀ ਨਗਰ ਨਿਗਮ ਵੱਲੋਂ ਨਹੀਂ ਸੀ ਕੀਤਾ ਜਾਂਦਾ ਪਰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ  ਦੀ ਅਗਵਾਈ ਹੇਠ ਮੁਹਾਲੀ ਵਿਚਲੀਆਂ ਹਾਊਸਿੰਗ ਸੁਸਾਇਟੀਆਂ ਦਾ ਕੰਮ ਨਗਰ ਨਿਗਮ ਨੇ ਆਪਣੇ ਅਧੀਨ ਲਿਆ ਸੀ ਜਿਸ ਨਾਲ ਸੁਸਾਇਟੀਆਂ ਵਿੱਚ ਰਹਿੰਦੇ ਵਸਨੀਕਾਂ ਨੂੰ ਭਾਰੀ ਸਹੂਲਤਾਂ ਹਾਸਲ  ਹੋਈਆਂ  ਹਨ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਮੁਹਾਲੀ ਦੀਆਂ ਸੁਸਾਇਟੀਆਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਬਦੌਲਤ ਮੁਹਾਲੀ ਦੀਆਂ ਤਮਾਮ ਹਾਊਸਿੰਗ ਸੁਸਾਇਟੀਆਂ ਨੂੰ ਕਰੋੜਾਂ ਰੁਪਏ ਦੇ ਵਿਕਾਸ ਦਾ ਤੋਹਫਾ ਹਾਸਲ ਹੋਇਆ  ਹੈ। ਉਨ੍ਹਾਂ ਕਿਹਾ ਕਿ  ਸੈਕਟਰ 70 ਵਿੱਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ, ਮੁਹਾਲੀ ਦੀਆਂ ਸਭ ਤੋਂ ਪੁਰਾਣੀਆਂ ਸੁਸਾਇਟੀਆਂ ਵਿੱਚੋਂ ਇੱਕ ਹੈ। 

ਉਨ੍ਹਾਂ ਕਿਹਾ ਕਿ ਇਸ ਸੁਸਾਇਟੀ ਦੇ ਪਤਵੰਤਿਆਂ ਨਾਲ ਵਿਚਾਰ ਵਟਾਂਦਰਾ ਕਰਕੇ ਅਤੇ ਹੋਰ ਹੋਣ ਵਾਲੇ ਵਿਕਾਸ ਕਾਰਜ ਵੀ ਆਉਂਦੇ ਸਮੇਂ ਵਿੱਚ ਕਰਵਾਏ ਜਾਣਗੇ। ਇਸੇ ਤਰ੍ਹਾਂ ਫੇਜ਼ 4 ਵਿੱਚ ਇੱਕ ਪਾਰਕ ਵਿੱਚ ਕੰਮ ਦਾ ਉਦਘਾਟਨ ਕਰਵਾਉਂਦੇ ਹੋਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ  ਕਿ ਇਸ ਪਾਰਕ ਵਿਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਇਲਾਕਾ ਵਾਸੀਆਂ ਨੇ ਦੱਸੀ ਸੀ ਜਿਸ ਨੂੰ ਦੂਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ   ਮੁਹਾਲੀ ਵਾਸੀਆਂ ਨੇ ਉਨ੍ਹਾਂ ਉੱਤੇ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਮੇਅਰ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਹੈ ਉਨ੍ਹਾਂ ਦਾ ਇਹ ਫਰਜ਼ ਹੈ ਕਿ ਮੋਹਾਲੀ ਦੇ ਹਰ ਵਾਰਡ ਅਤੇ ਸੈਕਟਰ ਵਿਚ  ਪੂਰਨ ਵਿਕਾਸ ਕਰਵਾਉਣ। ਉਨ੍ਹਾਂ ਕਿਹਾ ਕਿ ਅੱਜ ਮੁਹਾਲੀ ਦੇ ਹਰੇਕ ਖੇਤਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਿਸੇ ਵੀ ਵਾਰਡ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਵਿਚ ਵਿਕਾਸ ਕਾਰਜ ਜਾਰੀ ਰਹਿਣਗੇ।  ਇਸ ਮੌਕੇ ਫੇਜ਼ 7 ਤੋਂ ਕੌਂਸਲਰ ਬਲਰਾਜ ਕੌਰ ਧਾਲੀਵਾਲ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਗਗਨ ਵਾਲੀਆ, ਸੈਕਟਰ 70 ਸ੍ਰੀ ਗੁਰੂ  ਤੇਗ ਬਹਾਦੁਰ ਸੁਸਾਇਟੀ  ਤੋਂ ਗੁਰਮੁਖ ਸਿੰਘ ਵਾਲੀਆ ਅਤੇ ਹੋਰ ਪਤਵੰਤੇ ਸੱਜਣ, ਫੇਜ਼ 4 ਤੋਂ ਕੌਂਸਲਰ ਦਵਿੰਦਰ ਕੌਰ ਵਾਲੀਆ ਉਨ੍ਹਾਂ ਦੇ ਪਤੀ ਅਤੇ ਸਮਾਜ ਸੇਵੀ ਬਲਜਿੰਦਰ ਸਿੰਘ ਵਾਲੀਆ, ਭੋਲਾ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD