Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਟਕੜ ਕਲਾਂ ਵਿੱਚ ਬਣੇਗਾ ਹੁਨਰ ਵਿਕਾਸ ਕੇਂਦਰ ਕਮ ਕੋਚਿੰਗ ਸੈਂਟਰ

ਡੀ ਸੀ ਨੇ ਇਮਾਰਤ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਇੱਕ ਹਫ਼ਤੇ ਵਿੱਚ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Khatkar Kalan, Skill Development Centre

Web Admin

Web Admin

5 Dariya News

ਬੰਗਾ , 23 May 2022

Last updated on: May 23, 2022, 00:00 IST

ਜ਼ਿਲ੍ਹੇ ਵਿੱਚ ਹੁਨਰ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਮਹਾਨ ਸ਼ਹੀਦ, ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੁਨਰ ਵਿਕਾਸ ਕੇਂਦਰ ਕਮ ਕੋਚਿੰਗ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਨੇੜੇ ਕਮਿਊਨਿਟੀ ਹਾਲ ਦੀ ਇਮਾਰਤ ਦਾ ਜਾਇਜ਼ਾ ਲੈਂਦਿਆਂ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਕੇਂਦਰ ਹੁਨਰ ਵਿਕਾਸ ਸਿਖਲਾਈ, ਸਨਅਤੀ ਅਤੇ ਸਵੈ ਰੋਜ਼ਗਾਰ ਨਾਲ ਸਬੰਧਤ ਕਿੱਤਾਮੁਖੀ ਸਿਖਲਾਈ ਦੇ ਕੋਰਸਾਂ 'ਤੇ ਜ਼ੋਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਦੀਆਂ ਤਕਨੀਕੀ ਅਤੇ ਹੁਨਰੀ ਯੋਗਤਾਵਾਂ ਨੂੰ ਨਿਖਾਰਨ ਵਿੱਚ ਸਹਾਈ ਹੋਵੇਗਾ, ਜਿਸ ਨਾਲ ਉਹ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਾਪਤ ਕਰ ਸਕਣਗੇ ਅਤੇ ਸਵੈ-ਨਿਰਭਰ ਵੀ ਬਣ ਸਕਣਗੇ।

ਉਨ੍ਹਾਂ ਕਿਹਾ ਕਿ ਕੇਂਦਰ, ਨੇੜਲੇ ਖੇਤਰਾਂ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸ਼੍ਰੀ ਰੰਧਾਵਾ ਨੇ ਕਿਹਾ ਕਿ ਅਜਿਹੇ ਕੋਰਸਾਂ ਰਾਹੀਂ ਮਿਆਰੀ ਸਿਖਲਾਈ ਦੇ ਕੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗ ਦੇ ਨੌਜਵਾਨਾਂ ਨੂੰ ਸਵੈ ਨਿਰਭਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੁਨਰੀ ਸਿਖਲਾਈ ਤੋਂ ਇਲਾਵਾ ਕੇਂਦਰ ਵਿੱਚ ਨੌਜਵਾਨਾਂ ਨੂੰ ਕਰੀਅਰ ਗਾਈਡੈਂਸ, ਕਾਉਂਸਲਿੰਗ ਅਤੇ ਉੱਦਮਤਾ ਵਿਕਾਸ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਅੰਦਰ ਸਾਰੀਆਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਤਾਂ ਜੋ ਇਸ ਸੈਂਟਰ ਨੂੰ ਜਲਦੀ ਖੋਲ੍ਹਿਆ ਜਾ ਸਕੇ। ਇਸ ਮੌਕੇ ਆਪ ਦੇ ਬੰਗਾ ਤੋਂ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਏ.ਡੀ.ਸੀਜ਼ ਜਸਬੀਰ ਸਿੰਘ, ਅਮਿਤ ਸਰੀਨ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਆਦਿ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Khatkar Kalan , Skill Development Centre

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD