Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖਟਕੜ ਕਲਾਂ ਵਿਖੇ ਕਾਉਂਸਲਿੰਗ-ਕਮ-ਰੋਜ਼ਗਾਰ ਕੈਂਪ ਵਿੱਚ 12 ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Bureau of Employment Enterprises, DBEE, Khatkar Kalan

Web Admin

Web Admin

5 Dariya News

ਬੰਗਾ , 23 May 2022

Last updated on: May 23, 2022, 00:00 IST

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਜਾਇਬ ਘਰ, ਖਟਕੜ ਕਲਾਂ ਵਿਖੇ ਕਾਉਂਸਲਿੰਗ-ਕਮ-ਰੋਜ਼ਗਾਰ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਿਤ ਸਰੀਨ ਅਤੇ‘ਆਪ’ ਦੇ ਸੀਨੀਅਰ ਆਗੂ ਕੁਲਜੀਤ ਸਰਹਾਲ ਨਾਲ ਕੈਂਪ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸਫ਼ਲਤਾ ਦੀ ਕਾਮਨਾ ਕੀਤੀ।  ਸ਼੍ਰੀ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਕੁੱਲ 98 ਨੌਜਵਾਨਾਂ ਨੇ ਭਾਗ ਲਿਆ ਅਤੇ ਥਿੰਕ ਗੈਸ ਕੰਪਨੀ ਵੱਲੋਂ 12 ਆਈ.ਟੀ.ਆਈ ਡਿਪਲੋਮਾ ਹੋਲਡਰ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਬਾਕੀ ਰਹਿੰਦੇ ਨੌਜਵਾਨਾਂ ਨੂੰ ਨੌਕਰੀ ਦੇ ਹੋਰ ਮੌਕਿਆਂ ਤੋਂ ਜਾਣੂ ਕਰਵਾਉਣ ਲਈ ਡੀ.ਬੀ.ਈ.ਈ ਦਫ਼ਤਰ ਆਉਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਰੋਜ਼ਗਾਰ ਮਿਲ ਸਕੇ। 

ਉਨ੍ਹਾਂ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਵਧਾਉਣ ਅਤੇ ਘੱਟ ਤੋਂ ਘੱਟ ਗ੍ਰੈਜੂਏਸ਼ਨ ਜ਼ਰੂਰ ਕਰਨ ਕਿਉਂ ਜੋ ਅੱਜ ਕਲ੍ਹ ਹਰ ਨੌਕਰੀ ਵਾਸਤੇ ਗ੍ਰੈਜੂਏਸ਼ਨ ਦੀ ਮੰਗ ਕੀਤੀ ਜਾਣ ਲੱਗੀ ਹੈ।     ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਸੁਪਨੇ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਏ ਜਾਣਗੇ ਅਤੇ ਇਹ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਆਦਿ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Bureau of Employment Enterprises , DBEE , Khatkar Kalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD