Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਏ ਅਧਿਕਾਰੀਆਂ ਨਾਲ ਡਿਪਟੀ ਕਮਿਸਨਰ ਨੇ ਕੀਤੀ ਵਿਸੇਸ ਮੀਟਿੰਗ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਦੀ ਕਾਸਤ ਕਰਨ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 23 May 2022

Last updated on: May 23, 2022, 00:00 IST

ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਿਜਾਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਹਰੇਕ ਅਧਿਕਾਰੀ ਕਾਰਜ ਕਰੇਗਾ ਤਾਂ ਜੋ ਜਿਲ੍ਹੇ ਅੰਦਰ ਵਧੇਰੇ ਖੇਤਰ ਨੂੰ ਸਿੱਧੀ ਬਿਜਾਈ ਅਧੀਨ ਲਿਆਂਉਂਦਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਹਰਬੀਰ ਸਿੰਘ  ( ਆਈ ਏ ਐਸ ) ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਅਪਣੇ ਦਫਤਰ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਇੱਕ ਵਿਸੇਸ ਮੀਟਿੰਗ ਦੋਰਾਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ,ਡਾ.ਪਿ੍ਰਤਪਾਲ ਸਿੰਘ ,ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆ ਡਿਪਟੀ ਕਮਿਸ਼ਨਰ ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਦਿਨ ਬ ਦਿਨ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ।ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ  ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20% ਪਾਣੀ ਦੀ ਬੱਚਤ ਹੁੰਦੀ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਕਮ ਵੱਜੋਂ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ  ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।

ਉਨਾਂ ਕਿਹਾ ਕਿ ਜ਼ਿਲੇ ਅੰਦਰ ਸਮੂਹ ਪੰਚਾਇਤੀ ਜ਼ਮੀਨਾਂ ਤੇ ਝੋਨੇ ਦੀ ਕਾਸ਼ਤ ,ਸਿੱਧੀ ਬਿਜਾਈ ਤਕਨੀਕ ਨਾਲ ਕਰਾਈ ਜਾਵੇਗੀ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਜਿਹੀ ਤਕਨੀਕ ਹੈ ਜਿਸ ਨਾਲ ਪਾਣੀ ਦੀ ਘੱਟ ਖਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਭੂਮੀ ਰੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਪਿੰਡਾਂ ਦੇ ਕਲੱਸਟਰ ਬਣਾ ਕੇ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੋਕੇ ਤੇ ਉਨ੍ਹਾਂ ਵੱਲੋਂ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਇੱਕ ਪੈਂਫਲੇਟ ਵੀ ਜਾਰੀ ਕੀਤਾ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD