Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਦੌਰਾ

ਸਾਰਾ ਸਟਾਫ਼ ਹਾਜ਼ਰ ਮਿਲਿਆ, ਮਰੀਜ਼ਾਂ ਵਲੋਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟ

Health, Civil Surgeon Dr. Adarshpal Kaur, SAS Nagar Mohali

5 Dariya News

5 Dariya News

5 Dariya News

ਮੋਹਾਲੀ , 24 May 2022

ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ’ਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਆਦਰਸ਼ਪਾਲ ਕੌਰ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ ਅਤੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦਸਿਆ ਕਿ ਸਾਰਾ ਸਟਾਫ਼ ਡਿਊਟੀ ’ਤੇ ਹਾਜ਼ਰ ਸੀ। ਸਿਵਲ ਸਰਜਨ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।

ਜ਼ਿਲ੍ਹੇ ਦੇ ਮੁੱਖ ਸਿਹਤ ਅਧਿਕਾਰੀ ਨੇ ਡਾਕਟਰਾਂ ਸਮੇਤ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪੂਰੀ ਤਰਜੀਹ ਦਿਤੀ ਜਾਵੇ ਅਤੇ ਉਨ੍ਹਾਂ ਦੀ ਜਾਂਚ ਤੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਚੀ ਬਣਾਉਣ ਸਮੇਤ ਬਾਕੀ ਕਾਗ਼ਜ਼ੀ ਕਾਰਵਾਈ ਬਾਅਦ ਵਿਚ ਵੀ ਮੁਕੰਮਲ ਕੀਤੀ ਜਾ ਸਕਦੀ ਹੈ ਪਰ ਪਹਿਲੀ ਕੰਮ ਮਰੀਜ਼ ਨੂੰ ਸੰਭਾਲਣਾ ਅਤੇ ਇਲਾਜ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਸਾਰੇ ਕਮਰਿਆਂ ਅਤੇ ਵਿਹੜੇ ਵਿਚ ਸਾਫ਼-ਸਫ਼ਾਈ ਵਲ ਹੋਰ ਧਿਆਨ ਦੇਣ ਦੀ ਲੋੜ ’ਤੇ ਵੀ ਜ਼ੋਰ ਦਿਤਾ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਜਿਸ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਿਵਲ ਸਰਜਨ ਨੇ ਮੈਡੀਕਲ ਅਫ਼ਸਰਾਂ ਤੇ ਹੋਰ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਜੇ ਕਦੇ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੋ ਜਾਂਦੀ ਹੈ ਤਾਂ ਵੀ ਮਰੀਜ਼ਾਂ ਪ੍ਰਤੀ ਹਲੀਮੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਹਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿਚ ਮਦਦ ਮਿਲਦੀ ਹੈ। ਜਦ ਡਾਕਟਰ ਮਰੀਜ਼ ਪ੍ਰਤੀ ਹਮਦਰਦੀ ਵਿਖਾਏਗਾ ਤਾਂ ਮਰੀਜ਼ ਅਪਣੀ ਬੀਮਾਰੀ ਬਾਰੇ ਚੰਗੀ ਤਰ੍ਹਾਂ ਖੁਲ੍ਹ ਕੇ ਦੱਸ ਸਕਦਾ ਹੈ ਜਿਸ ਨਾਲ ਉਸ ਦਾ ਛੇਤੀ ਇਲਾਜ ਸੰਭਵ ਹੈ। 

 

Tags: Health , Civil Surgeon Dr. Adarshpal Kaur , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD