Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਵੀ ਵਿਕਰੀ ਲਈ ਪੇਸ਼

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Verka, Milkfed

Web Admin

Web Admin

5 Dariya News

ਚੰਡੀਗੜ੍ਹ , 24 May 2022

Last updated on: May 24, 2022, 00:00 IST

ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫੈਡ ਦੇ ਕੌਮਾਂਤਰੀ ਪੱਧਰ `ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ।  80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ । 

ਜ਼ਿਕਰਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਦਰਜ ਹੋਇਆ ਹੈ । ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ । ਇਸ ਮੌਕੇ ਵਿਸ਼ੇਸ ਮੁੱਖ ਸਕੱਤਰ (ਕੋਆਪਰੇਸ਼ਨ) ਰਵਨੀਤ ਕੌਰ ਨੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਨੀਕਰਨ ਕਰਕੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਕੀਤਾ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਰਵੋਤਮ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। 

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੀਲਕੰਠ ਐਸ ਆਵ੍ਹਾਡ ਨੇ ਕਿਹਾ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ । ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੱਤੀ ਕਿ ਵੇਰਕਾ ਨੇ ਇਸ ਤੋਂ ਪਹਿਲਾਂ ਰੀਅਲ ਫਰੂਟ ਦੀਆਂ ਚਾਰ ਕਿਸਮਾਂ ਪਿੰਕ ਗੁਆਵਾ, ਲੀਚੀ, ਸਟਰਾਬਰੀ ਅਤੇ ਮੈਂਗੋ ਦੀ ਸ਼ੁਰੂਆਤ ਕੀਤੀ ਹੈ। ਇਹ ਆਇਸ ਕਰੀਮ ਰੀਅਲ ਫਰੂਟ (ਅਸਲੀ ਫਲਾਂ) ਤੋਂ ਬਣਾਈ ਜਾਂਦੀ  ਹੈ । ਉਨ੍ਹਾਂ ਕਿਹਾ ਕਿ ਵੇਰਕਾ ਦੇ ਗ੍ਰਾਹਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਲਾਂਚ ਕੀਤੀ ਜਾ ਰਹੀ ਹੈ।

 ਉਨ੍ਹਾਂ ਦੱਸਿਆ ਕਿ ਵੇਰਕਾ ਨੇ ਸਾਲ 2021-22 ਵਿੱਚ ਆਇਸ ਕਰੀਮ ਦੀ ਵਿਕਰੀ ਕਰਨ ਵਾਸਤੇ ਮਾਰਕੀਟ ਵਿੱਚ “ਫਰੀਜ਼ਰ ਆਨ ਵਹੀਲ” (ਆਈਸ ਕਰੀਮ ਵੇਚਣ ਵਾਲੀਆਂ ਸਾਈਕਲ ਰੇਹੜੀਆਂ) ਉਤਾਰੇ ਹਨ,  ਜਿਨ੍ਹਾਂ ਨੂੰ ਗ੍ਰਾਹਕਾਂ ਵੱਲੋਂ ਬਹੁਤ ਜ਼ਿਆਦਾ ਹੁੰਗਾਰਾ ਮਿਲਿਆ ਹੈ । ਇਥੇ ਇਹ ਵੀ ਵਰਣਨਯੋਗ ਹੈ ਕਿ ਵੇਰਕਾ ਵੱਲੋਂ ਸਾਰੇ ਵੇਰਕਾ ਦੁੱਧ ਪਦਾਰਥਾਂ ਦੀ ਵਿਕਰੀ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2021-22 ਦੌਰਾਨ ਮਿਲਕਫੈਡ ਨੇ ਸਾਲ 2020-21 ਦੇ ਮੁਕਾਬਲੇ ਪੈਕਟ ਵਾਲੇ ਦੁੱਧ ਵਿੱਚ 10 ਪ੍ਰਤੀਸ਼ਤ, ਦਹੀਂ ਵਿੱਚ 38 ਪ੍ਰਤੀਸ਼ਤ, ਲੱਸੀ ਵਿੱਚ 24 ਪ੍ਰਤੀਸ਼ਤ ਅਤੇ ਖੀਰ ਵਿੱਚ 30 ਪ੍ਰਤੀਸ਼ਤ ਸਾਲਾਨਾ ਵਾਧਾ ਦਰਜ ਕੀਤਾ ਹੈ । 

ਇਸ ਦੇ ਨਾਲ ਹੀ ਮਿਲਕਫੈਡ ਨੇ ਡੇਅਰੀ ਵਾਈਟਨਰ ਵਿੱਚ 82 ਪ੍ਰਤੀਸ਼ਤ, ਯੂਐਚਟੀ ਦੁੱਧ ਵਿੱਚ 31 ਪ੍ਰਤੀਸ਼ਤ, ਘਿਉ ਵਿੱਚ 14 ਪ੍ਰਤੀਸ਼ਤ, ਮਿੱਠੇ ਦੁੱਧ ਵਿੱਚ 39 ਪ੍ਰਤੀਸ਼ਤ ਅਤੇ ਲੱਸੀ ਵਿੱਚ ਵੀ 39 ਪ੍ਰਤੀਸ਼ਤ ਦਾ ਵਾਧਾ ਰਿਕਾਰਡ ਕੀਤਾ ਹੈ ।  

ਇਸੇ ਤਰ੍ਹਾਂ ਮਿਲਕਫੈਡ ਨੇ ਸਿਰਫ ਇਕ ਮਹੀਨੇ ਵਿਚ ਹੀ ਯਾਨੀ ਕਿ ਅਪਰੈਲ 2022 ਦੌਰਾਨ ਅਪਰੈਲ 2021 ਦੀ ਵਿਕਰੀ ਨੂੰ ਪਿੱਛੇ ਛੱਡਦੇ ਹੋਏ ਨਵੇਂ ਮੀਲ ਪੱਥਰ ਦਰਜ ਕੀਤੇ ਹਨ।  ਮਿਲਕਫੈਡ ਵਲੋਂ ਪੈਕਟ ਵਾਲੇ ਦੁੱਧ ਵਿੱਚ 6 ਪ੍ਰਤੀਸ਼ਤ, ਦਹੀਂ ਵਿੱਚ 54 ਪ੍ਰਤੀਸ਼ਤ, ਲੱਸੀ ਵਿੱਚ 113 ਪ੍ਰਤੀਸ਼ਤ, ਪਨੀਰ ਵਿੱਚ 20 ਪ੍ਰਤੀਸ਼ਤ, ਖੀਰ ਵਿੱਚ 38 ਪ੍ਰਤੀਸ਼ਤ, ਨਮਕੀਨ ਲੱਸੀ ਵਿੱਚ 158 ਪ੍ਰਤੀਸ਼ਤ, ਮਿੱਠੀ ਲੱਸੀ ਵਿੱਚ 113 ਪ੍ਰਤੀਸ਼ਤ, ਆਈਸ ਕਰੀਮ ਵਿੱਚ 94 ਪ੍ਰਤੀਸ਼ਤ, ਮੈਂਗੋ ਰਸੀਲਾ ਵਿੱਚ 73 ਪ੍ਰਤੀਸ਼ਤ, ਡੇਅਰੀ ਵਾਈਟਨਰ ਵਿੱਚ 50 ਪ੍ਰਤੀਸ਼ਤ, ਘਿਉ ਵਿੱਚ 25 ਪ੍ਰਤੀਸ਼ਤ ਅਤੇ ਯੂਐਚਟੀ ਦੁੱਧ ਵਿੱਚ 25 ਪ੍ਰਤੀਸ਼ਤ ਨਾਲ ਵਾਧਾ ਦਰਜ ਕੀਤਾ ਹੈ ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Verka , Milkfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD