Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਲੁਧਿਆਣਾ-ਪੱਖੋਵਾਲ ਰੋਡ) ਦਾ ਮੁਕੰਮਲ ਸੁਧਾਰ ਕੀਤਾ ਜਾਵੇਗਾ - ਵਿਧਾਇਕ ਅਸ਼ੋਕ ਪਰਾਸ਼ਰ ਪੱਪੀ

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਅੱਜ ਉਨ੍ਹਾਂ ਦੇ ਜੱਦੀ ਘਰ ਪਿੰਡ ਸਰਾਭਾ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ

Ashok Prashar Pappi, Ludhiana, AAP, Aam Aadmi Party, Aam Aadmi Party Punjab, AAP Punjab,Shaheed Kartar Singh Sarabha, Shaheed Kartar Singh Sarabha Marg

Web Admin

Web Admin

5 Dariya News

ਸਰਾਭਾ/ਲੁਧਿਆਣਾ , 24 May 2022

Last updated on: May 24, 2022, 00:00 IST

ਸਾਡੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਵੱਲੋਂ ਅੱਜ ਲੁਧਿਆਣਾ ਦੇ ਨੇੜਲੇ ਪਿੰਡ ਸਰਾਭਾ ਵਿਖੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ ਵੀ ਮੌਜੂਦ ਸਨ।ਵਿਧਾਇਕ ਪੱਪੀ ਵੱਲੋਂ ਨਾ ਸਿਰਫ਼ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦਾ ਦੌਰਾ ਕੀਤਾ, ਸਗੋਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪੱਪੀ ਨੇ ਕਿਹਾ ਕਿ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਨਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਿਆ ਜਾ ਚੁੱਕਾ ਹੈ, ਇਸ ਤੋਂ ਇਲਾਵਾ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ ਜਿਸ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਤਜ਼ਵੀਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਜਾਂਦਾ ਹੈ।ਵਿਧਾਇਕ ਪੱਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਸ਼ਹੀਦ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਯਤਨ ਕਰੇਗੀ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਸੂਬਾ ਸਰਕਾਰ ਵਚਨਬੱਧ ਹੈ।

 

Tags: Ashok Prashar Pappi , Ludhiana , AAP , Aam Aadmi Party , Aam Aadmi Party Punjab , AAP Punjab , Shaheed Kartar Singh Sarabha , Shaheed Kartar Singh Sarabha Marg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD