Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਮੇਂ ਸਿਰ ਡਿਊਟੀ ਨਾ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਜਿ਼ਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

DC Fatehgarh Sahib, Preneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 May 2022

Last updated on: May 25, 2022, 00:00 IST

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਇਸ ਲਈ ਜਿ਼ਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਿਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿੱਚ ਹੋਈ ਜਿ਼ਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ8/ਕਰਮਚਾਰੀਆਂ ਨੂੰ ਦਿੱਤੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਆਮ ਵੇਖਿਆ ਜਾਂਦਾ ਹੈ ਕਿ ਲੋਕ ਆਪਣੇ ਰੋਜਮੱਰਾ ਦੇ ਕੰਮਾਂ ਲਈ ਦੂਰ ਦੁਰਾਡੀਓ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਹਨ ਪ੍ਰੰਤੂ ਸਬੰਧਤ ਅਧਿਕਾਰੀ ਸੀਟ ਤੋਂ ਗੈਰ ਹਾਜਰ ਹੋਣ ਕਾਰਨ ਉਨ੍ਹਾਂ ਨੂੰ ਮਾਯੂਸ ਹੋ ਕੇ ਵਾਪਸ ਜਾਣਾ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਪ੍ਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਕਾਰੀ/ਕਰਮਚਾਰੀ ਸਮੇਂ ਸਿਰ ਹਾਜਰ ਨਹੀਂ ਹੋਣਗੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਆਦੇਸ਼ ਵੀ ਕਿ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਨੂੰ ਸਰਕਾਰੀ ਕੰਮ ਲਈ ਫੀਲਡ ਵਿੱਚ ਜਾਣਾ ਪੈਂਦਾ ਹੈ ਉਹ ਇਸ ਦਾ ਇੰਦਰਾਜ ਮੂਵਮੈਂਟ ਰਜਿਸਟਰ ਵਿੱਚ ਕਰਕੇ ਹੀ ਫੀਲਡ ਵਿੱਚ ਜਾਣ। ਉਨ੍ਹਾਂ ਕਿਹਾ ਕਿ ਮੂਵਮੈਂਟ ਰਜਿਸਟਰ ਵਿੱਚ ਇੰਦਰਾਜ ਦਰਜ਼ ਕਰਕੇ ਦਫ਼ਤਰਾਂ ਤੋਂ ਬਾਹਰ ਜਾਣ ਵਾਲੇ ਅਧਿਕਾਰੀਆ /ਕਰਮਚਾਰੀਆਂ ਨੂੰ ਡਿਊਟੀ ਤੋਂ ਗੈਰ ਹਾਜਰ ਸਮਝਿਆ ਜਾਵੇਗਾ ਅਤੇ ਸਬੰਧਤਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸਸਿ਼ਟ, ਜਿ਼ਲ੍ਹਾ ਸਿ਼ਕਾਇਤ ਨਿਵਾਰਣ ਅਫਸਰ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਗੁਰਵਿੰਦਰ ਸਿੰਘ ਜੌਹਲ ਅਤੇ ਡੀ.ਐਸ.ਪੀ. ਸ਼੍ਰੀ ਧਰਮਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Preneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD