Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਾਕ ਪੱਧਰ ’ਤੇ ਕਿਸਾਨ ਉਦਪਾਦਕ ਸੰਗਠਨ ਬਣਾ ਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਕੀਤਾ ਜਾ ਸਕਦਾ ਹੈ ਮਜ਼ਬੂਤ-ਡਿਪਟੀ ਕਮਿਸ਼ਨਰ

ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਐਫ.ਪੀ.ਓ ਸਕੀਮ ਬਾਰੇ ਬਲਾਕ ਪੱਧਰ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼

DC Mansa, Deputy Commissioner Mansa, Jaspreet Singh

Web Admin

Web Admin

5 Dariya News

ਮਾਨਸਾ , 25 May 2022

Last updated on: May 25, 2022, 00:00 IST

ਸਥਾਨਕ ਜ਼ਿਲਾ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਮੋਨੀਟਰਿੰਗ ਕਮੇਟੀ ਨਾਬਾਰਡ ਦੀ ਕਿਸਾਨ ਭਲਾਈ ਸਕੀਮਾਂ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਖੇਤੀਬਾੜੀ ਨਾਲ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਦੇ ਕਿਸਾਨਾਂ ਨੂੰ ਕਣਕ ਝੋਨੇ ਦੀ ਫਸਲ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਹੋਰ ਫਸਲਾਂ ਜਾਂ ਖਾਦ ਪਦਾਰਥਾਂ ਦੀ ਖਰੀਦੋ ਫਰੋਖਤ ਲਈ ਬਲਾਕ ਪੱਧਰ ’ਤੇ ਕਿਸਾਨ ਉਦਪਾਦਕ ਸੰਗਠਨ ਬਣਾ ਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਹੋਰ ਵਧੇਰੇ ਮਜ਼ਬੂਤ ਕੀਤਾ ਜਾ ਸਕਦਾ ਹੈ।

ਸ਼੍ਰੀ ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲੇ ਦੇ ਹਰੇਕ ਬਲਾਕ ਪੱਧਰ ’ਤੇ ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ) ਨਾਲ ਜੋੜਨ ਲਈ ਕਿਸਾਨਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਐਫ.ਪੀ.ਓ ਸਕੀਮ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨਾਂ ਕਿਹਾ ਕਿ ਸਰਕਾਰ ਦੀ ਇਸ ਸਕੀਮ ਨਾਲ ਜਿੱਥੇ ਕਿਸਾਨਾਂ ਦੀ ਆਮਦਨ ’ਚ ਵਾਧਾ ਹੋਵੇਗਾ, ਉਥੇ ਕਿਸਾਨਾਂ ਨੂੰ ਵਾਜ਼ਬ ਰੇਟਾਂ ’ਤੇ ਖੇਤੀਬਾੜੀ ਦੇ ਇਨਪੁਟਸ ਮਿਲ ਸਕਣਗੇ । ਇਸ ਮੌਕੇ ਸਹਾਇਕ ਜਨਰਲ ਮੈਨੇਜਰ (ਡੀ.ਡੀ.) ਸ਼੍ਰੀ ਅਮਿਤ ਗਰਗ ਨੇ ਦੱਸਿਆ ਕਿ ਇਸ ਸਕੀਮ ਅਧੀਨ ਇੱਕ ਬਲਾਕ ਵਿੱਚ ਘੱਟੋ-ਘੱਟ 300 ਕਿਸਾਨਾਂ ਨੂੰ ਇਸ ਸੰਗਠਨ ਨਾਲ ਜੋੜਿਆ ਜਾ ਸਕਦਾ ਹੈ। 

ਉਨਾਂ ਦੱਸਿਆ ਕਿ ਇਸ ਨਾਲ ਜੁੜ ਕੇ ਕਿਸਾਨਾਂ ਨੂੰ ਵਧੀਆ ਮੁੱਲ ’ਤੇ ਮਾਲ ਵੇਚਣ ਵਿੱਚ ਆਸਾਨੀ ਹੋਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਇੱਕ ਬਲਾਕ ਵਿੱਚ ਇੱਕ ਕਿਸਾਨ ਉਤਪਾਦਕ ਸੰਗਠਨ ਜ਼ਰੂਰ ਤਿਆਰ ਕੀਤਾ ਜਾਵੇ। ਇਸ ਤੋਂ ਪਹਿਲਾ ਸ੍ਰੀ ਅਮਿਤ ਗਰਗ ਨੇ ਦੱਸਿਆ ਕਿ ਏ.ਆਈ.ਐਫ. (ਐਗਰੀਕਲਚਰ ਇਨਫਰਾਸਟਰਚਰ ਫੰਡ) ਖੇਤੀਬਾੜੀ ਦੇ ਬੁਨਿਆਦੀ ਢਾਂਚੇ ਸਬੰਧੀ ਸਕੀਮ ਦੇ ਅਧੀਨ ਯੋਗ ਕਰਜ਼ਿਆਂ ’ਤੇ 2 ਕਰੋੜ ਦੇ ਕਰਜ਼ੇ ਤੱਕ 3 ਫੀਸਦੀ ਵਿਆਜ਼ ਰਿਆਇਤ 7 ਸਾਲਾਂ ਲਈ ਉਪਲੱਬਧ ਹੋਵੇਗੀ। ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲੇ ਦੇ ਯੋਗ ਅਤੇ ਉਦਮੀ ਕਿਸਾਨਾਂ ਤੱਕ ਇਹ ਜਾਣਕਾਰੀ ਪਹੰਚਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ. ਬੈਨਿਥ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਕਿ੍ਸ਼ੀ ਵਿਗਿਆਨ ਕੇਂਦਰ, ਪਸ਼ੂ ਪਾਲਣ ਵਿਭਾਗ ਦੇ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Mansa , Deputy Commissioner Mansa , Jaspreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD