Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚਿਤਕਾਰਾ ਯੂਨੀਵਰਸਿਟੀ ਵਿਖੇ ਸੱਤ ਰੋਜ਼ਾ ਐਨ.ਐਸ.ਐਸ “ਰਾਸ਼ਟਰੀ ਏਕਤਾ ਕੈਂਪ 2022” ਦਾ ਆਯੋਜਨ

Chitkara University, Banur, Rajpura, NSS, National Integration Camp 2022, Punjab

Web Admin

Web Admin

5 Dariya News

ਚੰਡੀਗੜ੍ਹ , 25 May 2022

Last updated on: May 25, 2022, 00:00 IST

ਚਿਤਕਾਰਾ ਯੂਨੀਵਰਸਿਟੀ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਐਨ.ਐਸ.ਐਸ ਖੇਤਰੀ ਡਾਇਰੈਕਟੋਰੇਟ, ਚੰਡੀਗੜ੍ਹ ਦੀ ਅਗਵਾਈ ਅਤੇ ਸਹਿਯੋਗ ਹੇਠ ਸੱਤ ਰੋਜ਼ਾ “ਰਾਸ਼ਟਰੀ ਏਕਤਾ ਕੈਂਪ 2022” ਚਿਤਕਾਰਾ ਯੂਨੀਵਰਸਿਟੀ ਪੰਜਾਬ ਕੈਂਪਸ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 200 ਪ੍ਰਤੀਯੋਗੀਆਂ ਨੇ ਭਾਗ ਲਿਆ, ਜਿਸ ਵਿੱਚ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ। ਸਮਾਗਮ ਵਿੱਚ ਸੱਭਿਆਚਾਰਕ ਵਿਚਾਰਧਾਰਾਵਾਂ ਦੇ ਅਦਾਨ-ਪ੍ਰਦਾਨ ਦੇ ਨਾਲ-ਨਾਲ ਸਮੁੱਚੇ ਦੇਸ਼ ਨੂੰ ਇਕੱਠੇ ਬੰਨ੍ਹਣ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਵੀ ਕੀਤਾ ਗਿਆ ।

ਵੱਖ-ਵੱਖ ਰਾਜਾਂ, ਵੱਖ-ਵੱਖ ਸਭਿਆਚਾਰਾਂ ਅਤੇ ਵੱਖੋ-ਵੱਖਰੇ ਵਿਸ਼ਵਾਸ਼ਾਂ ਨਾਲ ਜੁੜੇ ਸਾਰੇ ਪ੍ਰਤੀਭਾਗੀਆਂ ਜੋ "ਏਕ ਭਾਰਤ ਸ੍ਰੇਸ਼ਠ ਭਾਰਤ" ਦੇ ਸੰਕਲਪ ਦੇ ਵਿਸ਼ਵਾਸ ਨਾਲ ਕੈਂਪ ਵਿੱਚ ਪਹੁੰਚੇ ਸਨ ਦਾ ਖੇਤਰੀ ਡਾਇਰੈਕਟਰ, ਰਾਸ਼ਟਰੀ ਸੇਵਾ ਯੋਜਨਾ, ਚੰਡੀਗੜ੍ਹ ਸ਼੍ਰੀਮਤੀ ਹਰਿੰਦਰ ਕੌਰ ਨੇ ਨਿੱਘਾ ਸਵਾਗਤ ਕੀਤਾ।ਰਾਸ਼ਟਰੀ ਏਕਤਾ ਕੈਂਪ 2022 ਦੀ ਸ਼ੁਰੂਆਤ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ, ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਮਾਨਯੋਗ ਪ੍ਰੋ: ਅਰਵਿੰਦ ਮੁੱਖ ਮਹਿਮਾਨ ਵਜੋਂ ਪਹੁੰਚੇ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜ ਐਨ.ਐਸ.ਐਸ.ਅਧਿਕਾਰੀ ਅਤੇ ਚਿਤਕਾਰਾ ਯੂਨੀਵਰਸਿਟੀ, ਪੰਜਾਬ ਦੇ ਵਾਈਸ ਚਾਂਸਲਰ ਡਾ: ਅਰਚਨਾ ਮੰਤਰੀ ਨੇ ਵੀ ਇਸ ਮੈਗਾ ਸੱਭਿਆਚਾਰਕ ਅਦਾਨ-ਪ੍ਰਦਾਨ ਸਮਾਗਮ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

ਕੈਂਪ ਦੀ ਹਰ ਸਵੇਰ ਦੀ ਸ਼ੁਰੂਆਤ ਵੱਖ-ਵੱਖ ਰਾਜਾਂ ਦੁਆਰਾ ਆਯੋਜਿਤ ਸ਼ਾਂਤਮਈ ਪ੍ਰਭਾਤ ਫੇਰੀਆਂ ਨਾਲ ਹੋਈ ਅਤੇ ਇਸ ਤੋਂ ਬਾਅਦ ਭਾਗੀਦਾਰਾਂ ਨੇ ਦਿਨ ਭਰ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਜਿਵੇਂ ਰੰਗੋਲੀ ਬਣਾਉਣ, ਮਹਿੰਦੀ ਡਿਜ਼ਾਈਨ, ਪੇਪਰ ਵਾਕ ਆਦਿ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ, ਭਾਗੀਦਾਰਾਂ ਨੂੰ "ਆਰਟ ਆਫ਼ ਲਿਵਿੰਗ", "ਚਾਰ ਦਿਸ਼ਾ ਏਕ ਭਾਰਤ", "ਏਡਜ਼ ਬਾਰੇ ਜਾਗਰੂਕਤਾ" ਅਤੇ "ਗੀਤਾ ਤੋਂ ਜੀਵਨ ਵਿਚ ਸਬਕ " ਵਰਗੇ ਜਾਣਕਾਰੀ ਭਰਪੂਰ ਸੈਸ਼ਨਾਂ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਇਹਨਾਂ ਜਾਣਕਾਰੀ ਭਰਪੂਰ ਸੈਸ਼ਨਾਂ ਦਾ ਸੰਚਾਲਨ ਉੱਘੀਆਂ ਸ਼ਖਸੀਅਤਾਂ ਦੁਆਰਾ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਨੂੰ ਇਹਨਾਂ ਸੈਸ਼ਨਾਂ ਤੋਂ ਕੁਝ ਸਾਰਥਕ ਸਿੱਖਣ ਦਾ ਮੌਕਾ ਮਿਲਿਆ।

ਇਸ ਕੈਂਪ ਵਿੱਚ ਸਾਰੇ ਰਾਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ, ਜਿਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ-ਆਪਣੇ ਰਾਜਾਂ ਦੇ ਲੋਕ ਨਾਚ ਅਤੇ ਸੰਗੀਤ ਨਾਲ ਯੂਨੀਵਰਸਿਟੀ ਕੈਂਪਸ ਨੂੰ ਪੂਰੇ ਦੇਸ਼ ਦੇ ਰੰਗਾਂ ਵਿੱਚ ਰੰਗਿਆ। ਹਰ ਰੋਜ਼ ਸ਼ਾਮ ਨੂੰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਆਪਣੀ ਲੋਕ ਕਲਾ, ਸੱਭਿਆਚਾਰ, ਪਰੰਪਰਾ, ਨਾਚ ਅਤੇ ਲੋਕ ਗੀਤਾਂ ਦੀ ਪੇਸ਼ਕਾਰੀ ਕੀਤੀ।

 

Tags: Chitkara University , Banur , Rajpura , NSS , National Integration Camp 2022 , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD