Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਦੇ ਹੁਕਮਾਂ ਖ਼ਿਲਾਫ਼ ਡੀਸੀ ਪਟਿਆਲਾ ਨੂੰ ਸੌਂਪਿਆ ਮੈਮੋਰੰਡਮ

ਨਗਰ ਨਿਗਮ ਦੇ ਫੰਡ ਵਾਪਿਸ ਲੈਣ ਦਾ AAP ਸਰਕਾਰ ਦਾ ਕਦਮ ਬਿਲਕੁਲ ਵੀ ਬਰਦਾਸ਼ਤ ਨਹੀਂ - ਪ੍ਰਨੀਤ ਕੌਰ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 25 May 2022

Last updated on: May 25, 2022, 00:00 IST

 ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੇਅਰ ਅਤੇ ਕੌਂਸਲਰਾਂ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਤੋਂ ਵਿਕਾਸ ਫੰਡ ਵਾਪਸ ਖੋਹਣ ਦੇ ਹੁਕਮਾਂ ਖ਼ਿਲਾਫ਼ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੂੰ ਇਕ ਮੈਮੋਰੰਡਮ ਸੌਂਪਿਆ। ਪ੍ਰਨੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਨੂੰ ਦੱਸਿਆ ਕਿ, “ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 10 ਮਈ ਨੂੰ ਦਿੱਤੇ ਇੱਕ ਹੁਕਮ ਰਾਹੀਂ ਪਿਛਲੀ ਸਰਕਾਰ ਵੱਲੋਂ ਨਗਰ ਨਿਗਮ ਨੂੰ ਅਲਾਟ ਕੀਤੇ 13.98 ਕਰੋੜ ਰੁਪਏ ਦੇ ਵਿਕਾਸ ਫੰਡਾਂ ਨੂੰ ਰੋਕ ਕੇ ਸਰਕਾਰ ਨੂੰ ਵਾਪਸ ਕਰਨ ਦਾ ਹੁਕਮ ਦਿੱਤਾ ਹੈ। ਇਹ ਫੰਡ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪਟਿਆਲਾ ਦੇ ਵਿਕਾਸ ਕਾਰਜਾਂ ਲਈ ਨਗਰ ਨਿਗਮ ਨੂੰ ਦਿੱਤੇ ਗਏ ਸਨ, ਇਨ੍ਹਾਂ ਕੰਮਾਂ ਦੇ ਟੈਂਡਰ ਪਹਿਲਾਂ ਹੀ ਕੱਟੇ ਜਾ ਚੁੱਕੇ ਹਨ ਅਤੇ ਵਰਕ ਆਰਡਰ ਵੀ ਪਾਸ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਇਹ ਕੰਮ ਮੁਕੰਮਲ ਨਹੀਂ ਹੋਏ ਤਾਂ ਪਟਿਆਲੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਬਦਲੇ ਦੀ ਰਾਜਨੀਤੀ ਨਾ ਕਰਨ ਅਤੇ ਇਹ ਫੰਡ ਤੁਰੰਤ ਜਾਰੀ ਕਰਨ ਤਾਂ ਜੋ ਪਟਿਆਲਾ ਦੇ 5 ਲੱਖ ਨਾਗਰਿਕਾਂ ਦੀ ਜ਼ਿੰਦਗੀ ਨਰਕ ਨਾ ਬਣੇ।” 

ਪ੍ਰਨੀਤ ਕੌਰ ਨੇ ਕਿਹਾ, "ਮੈਂ ਪਟਿਆਲਾ ਦੀ ਮੇਅਰ ਅਤੇ ਸਾਡੇ ਕੌਂਸਲਰਾਂ ਨਾਲ ਮਿਲ ਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਆਪਣੀਆਂ ਮੰਗਾਂ ਰੱਖੀਆਂ ਹਨ ਅਤੇ ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਡੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣਗੇ।" ਇਸ ਮੌਕੇ ਪ੍ਰਨੀਤ ਕੌਰ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਅਤੇ ਮੇਰ ਸੰਜੀਵ ਸ਼ਰਮਾ ਬਿੱਟੂ ਦੇ ਇਲਾਵਾ ਡਿਪਟੀ ਪੀਐਲਸੀ ਕੇ.ਕੇ. ਸ਼ਰਮਾ, ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੇ. ਮਲ੍ਹੋਤਰਾ, ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ, ਡਿਪਟੀ ਮੇਇਰ ਵਿੰਤੀ ਸੰਗਰ, ਪੀ.ਐਲ.ਸੀ. ਬਲਾਕ ਪ੍ਰਧਾਨ ਏਵ ਪਾਰਸ਼ਦ ਵਿਜੇ ਕੂਕਾ, ਪੀਏਲਸੀ ਬਲਾਕ ਪ੍ਰਧਾਨ ਨੰਦ ਲਾਲ ਗੁਰਾਬਾ, ਜੋਨ ਇੰਚਾਰਜ ਸੁਰਿੰਦਰ ਵਾਲੀਆ, ਐਸ.ਸੀ.ਬੀ.ਸੀ. ਦੇ ਪ੍ਰਧਾਨ ਸੋਨੂੰ ਸੰਗਰ, ਕਰਣ ਗੌੜ, ਯੂਥ ਪ੍ਰਧਾਨ ਅਨੁਜ ਖੋਸਲਾ, ਯੂਥ ਪ੍ਰਧਾਨ ਨਿਖਿਲ ਕਾਕਾ, ਸੰਦੀਪ ਮਲਹੋਤਰਾ, ਪਾਰਸ਼ਦ ਹਰੀਸ਼ ਨਾਗਪਾਲ ਗਿੰਨੀ, ਅਤੁਲ ਜੋਸ਼ੀ, ਪ੍ਰੋਮਿਲਾ ਮਹਿਤਾ, ਜੇਰਨੈਲ ਸਿੰਘ, ਹੈਪੀ ਵਰਮਾ, ਨਿਖਿਲ ਬਾਤਿਸ਼ ਸ਼ੇਰੂ, ਹਰੀਸ਼ ਕਪੂਰ, ਸ਼ੰਮੀ ਡੈਂਟਰ, ਗੋਪੀ ਰੰਗੀਲਾ, ਸੰਜੇ ਸ਼ਰਮਾ, ਰੂਪ ਕੁਮਾਰ, ਪੀਐਲਸੀ ਸਕੱਤਰ ਪ੍ਰੋ. ਸ਼ਮਿੰਦਰ ਸਿੰਘ, ਹਰਦੇਵ ਸਿੰਘ ਬੱਲੀ, ਜਸਵਿੰਦਰ ਜੁਲਕਾਂ, ਬਲਵਿੰਦਰ ਗਰੇਵਾਲ, ਵਿੱਕੀ ਅਰੋੜਾ, ਮਨੀਸ਼ਾ ਉੱਪਲ, ਸੂਰਜ ਮਦਾਨ, ਨਰਿੰਦਰ ਸਹਿਗਲ, ਤਲਵਿੰਦਰ ਲੱਕੀ, ਬਿੰਦਰਾ, ਵਿਜੇ ਗੁਪਤਾ ਘੁੱਗੀ, ਪੱਪੂ ਅਨਾਊਂਸਰ, ਕੈਪਟਨ ਸੁਰਮੁੱਖ ਸਿੰਘ, ਮੁਨੀਸ਼ ਸੋਨੀ, ਨਕੁਲ ਸੋਫਤ, ਹਰਭਜਨ ਸਿੰਘ ਲੱਛਮੀ, ਡਾ. ਰਾਕੇਸ਼ ਕਪੂਰ ਸਮੇਤ ਵੱਡੀ ਗਿਣਤੀ ਵਿੱਚ ਪੀ.ਐਲ.ਸੀ ਅਤੇ ਭਾਜਪਾ ਵਰਕਰ ਹਾਜ਼ਰ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD