Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਦੇ ਪਿੰਡ ਤੇਗਾ ਸਿੰਘ ਵਾਲਾ ਵਿਖੇ ਵਿਧਾਇਕ ਰਜਨੀਸ਼ ਦਹੀਯਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਕਿਹਾ, ਸਿੱਧੀ ਬਿਜਾਈ ਲਈ ਸਰਕਾਰ ਵਲੋਂ ਐਲਾਨ ਕੀਤੀ 1500 ਰੁਪਏ ਦੀ ਸਹਾਇਤਾ ਰਾਸ਼ੀ ਦਾ ਲਾਭ ਲੈਣ ਕਿਸਾਨ

Rajneesh Kumar Dahiya, Rajneesh Dahiya,Firozpur,AAP, Aam Aadmi Party, Aam Aadmi Party Punjab, AAP Punjab, DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਫਿਰੋਜ਼ਪੁਰ , 26 May 2022

Last updated on: May 26, 2022, 00:00 IST

ਪੰਜਾਬ ਸਰਕਾਰ ਵੱਲੋ ਪਾਣੀ ਦੇ ਡਿੱਗਦੇ ਪੱਧਰ ਨੂੰ ਉਪਰ ਚੁੱਕਣ ਲਈ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਤੇਗਾ ਸਿੰਘ ਵਾਲਾ ਵਿਖੇ ਕਿਸਾਨ ਕਮਲਪ੍ਰੀਤ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਵਿਧਾਇਕ ਰਜਨੀਸ਼ ਦਹੀਯਾ ਨੇ ਆਪ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਿਤ ਮਹਾਜਨ ਵੀ ਹਾਜ਼ਰ ਸਨ।

ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕਿਵੇਂ ਕਿਸਾਨ ਸਿੱਧੀ ਬਿਜਾਈ ਦੁਆਰਾ ਖਰਚਾ ਘਟਾ ਕੇ ਵਧੇਰੇ ਮੁਨਾਫਾ ਕਮਾ ਸਕਦੇ ਹਨ ਅਤੇ ਨਾਲ ਪਾਣੀ ਦੀ ਬੱਚਤ ਵੀ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰੇ ਤਾਂ ਜੋ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਹੋ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕੱਦੂ ਵਾਲੇ ਝੋਨੇ ਦੀ ਜਗ੍ਹਾ ਵੱਧ ਤੋਂ ਵੱਧ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਝਾੜ ਵਿਚ ਵੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਂਦੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਐਲਾਨ ਕੀਤੀ 1500 ਰੁਪਏ ਦੀ ਸਹਾਇਤਾ ਦਾ ਵੱਧ ਤੋ ਵੱਧ ਫਾਇਦਾ ਉਠਾਉਣ ਲਈ ਵੀ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਪ੍ਰਿਥੀ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ  ਨਾਲੋਂ ਜ਼ਿਲ੍ਹੇ ਵਿੱਚ ਇਸ ਵਾਰ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੀ ਬਿਜਾਈ ਨਾਲ ਜਿੱਥੇ ਪਾਣੀ ਦੀ ਕਾਫੀ ਬੱਚਤ ਹੁੰਦੀ ਹੈ, ਉੱਥੇ ਸਿੱਧੀ ਬਿਜਾਈ ਨਾਲ ਕਿਸਾਨਾਂ ਦਾ ਖਰਚਾ ਘੱਟ ਹੁੰਦਾ ਹੈ ਅਤੇ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ।

 ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਵਿੱਚ ਪਹਿਲਾ ਪਾਣੀ 21 ਦਿਨਾਂ ਤੇ ਲਾਉਣ ਦੀ ਮਹੱਤਤਾ ਅਤੇ ਨਾਲ ਹੀ ਸਿੱਧੀ ਬਿਜਾਈ ਵਿੱਚ ਖਾਦ ਅਤੇ ਨਦੀਨ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਪਿਛਲੇ ਵਰ੍ਹੇ ਸਿੱਧੀ ਬਿਜਾਈ ਵਿੱਚ ਸਫਲਤਾ ਹਾਸਿਲ ਕਰਨ ਵਾਲੇ ਕਿਸਾਨਾਂ ਦੁਆਰਾ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੂੰ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਿਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। 

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD