Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਦੀ ਰਾਤਰੀ ਭੋਜ ਉੱਤੇ ਕੀਤੀ ਮੇਜ਼ਬਾਨੀ, ਤੇਜ਼ ਗੇਂਦਬਾਜ਼ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Cricketer Arshdeep Singh

Web Admin

Web Admin

5 Dariya News

ਚੰਡੀਗੜ੍ਹ , 26 May 2022

Last updated on: May 26, 2022, 00:00 IST

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਨੌਜਵਾਨਾਂ ਉੱਤੇ ਮਾਣ ਕਰਦੀ ਹੈ ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਕਰੜੀ ਸਾਧਨਾ ਨਾਲ ਜ਼ਿੰਦਗੀ ਵਿੱਚ ਨਾਮਣਾ ਖੱਟਿਆ ਹੈ।ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਬਚਪਨ ਤੋਂ ਕ੍ਰਿਕਟ ਨਾਲ ਜੁੜਨ, ਪਰਿਵਾਰ ਦੀ ਹਮਾਇਤ ਅਤੇ ਸੰਘਰਸ਼ ਦੀ ਕਹਾਣੀ ਸੁਣ ਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ।

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੱਸਿਆ ਕਿ ਉਹ ਖ਼ੁਦ ਵੀ ਛੋਟੇ ਹੁੰਦੇ ਕ੍ਰਿਕਟਰ ਬਣਨਾ ਚਾਹੁੰਦੇ ਸਨ ਅਤੇ ਹੁਣ ਵੀ ਉਹ ਕ੍ਰਿਕਟ ਖੇਡ ਵਿੱਚ ਬਹੁਤ ਰੁਚੀ ਰੱਖਦੇ ਹਨ ਜਿਸ ਲਈ ਕਦੇ-ਕਦੇ ਮੌਕਾ ਮਿਲਣ ਉੱਤੇ ਕ੍ਰਿਕਟ ਵੀ ਖੇਡਦੇ ਹਨ।ਖੇਡ ਮੰਤਰੀ ਨੇ ਕਿਹਾ ਕਿ ਹੁਣ ਕ੍ਰਿਕਟ ਖੇਡ ਵਿੱਚ ਵੱਡੇ ਪੱਧਰ ਉੱਤੇ ਪੰਜਾਬ ਦੇ ਨਵੀਂ ਉਮਰ ਦੇ ਖਿਡਾਰੀ ਅੱਗੇ ਆ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰਣਜੀ ਟਰਾਫੀ ਵਿੱਚ ਪੰਜਾਬ ਹੋਰ ਵੀ ਬਿਹਤਰ ਪ੍ਰਦਰਸ਼ਨ ਕਰੇਗਾ। ਪੰਜਾਬ ਸਰਕਾਰ ਖੇਡਾਂ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਤ ਵੀ ਕੀਤਾ।ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਕੋਚ ਵੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Cricketer Arshdeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD