Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ ਸੀ ਰੰਧਾਵਾ ਨੇ ਜ਼ਿਲ੍ਹੇ ਦੇ 33 ਅਧਿਆਪਕਾਂ ਨੂੰ ਮਿਸਾਲੀ ਸੇਵਾਵਾਂ ਨਿਭਾਉਣ ਬਦਲੇ ਕੀਤਾ ਸਨਮਾਨਿਤ

ਵਿਦਿਆਰਥੀਆਂ ਵਿੱਚ ਕਦਰਾਂ-ਕੀਮਤਾਂ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਗਵਾਈ ਪੈਦਾ ਕਰਨ ਲਈ ਪ੍ਰੇਰਿਆ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਮੁਕੰਦਪੁਰ (ਸ਼ਹੀਦ ਭਗਤ ਸਿੰਘ ਨਗਰ) , 26 May 2022

Last updated on: May 26, 2022, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਇੱਥੇ 33 ਸਰਕਾਰੀ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਨਿਵੇਕਲੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਇੱਕ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਤਾ ਦੱਸਿਆ ਅਤੇ ਕਿਹਾ ਕਿ ਵਿਦਿਆਰਥੀਆਂ ਵਿੱਚ ਕਦਰਾਂ-ਕੀਮਤਾਂ, ਮਿਹਨਤ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਿਤ ਕਰਨ ਲਈ ਉਨ੍ਹਾਂ ਦੇ ਮੋਢਿਆਂ ’ਤੇ ਵੱਡੀ ਜਿੰਮੇਵਾਰੀ ਹੈ ਤਾਂ ਜੋ ਉਹ ਖੁਸ਼ਹਾਲ ਭਾਰਤ ਬਣਾਉਣ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਤੇਜ਼ ਦਿਮਾਗ ਪ੍ਰਤੀਕੂਲ ਹਾਲਾਤਾਂ ਨਾਲ ਨਜਿੱਠਣ ਦੇ ਸਮਰੱਥ ਹੁੰਦੇ ਹਨ ਜੋ ਸ਼ਾਨਦਾਰ ਨਤੀਜੇ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਧਿਆਪਨ ਹੁਣ ਲਗਾਤਾਰ ਬਦਲਦੇ ਹਾਲਾਤਾਂ ਦੇ ਨਾਲ ਸਭ ਤੋਂ ਚੁਣੌਤੀਪੂਰਨ ਕਾਰਜਾਂ ਵਿੱਚੋਂ ਇੱਕ ਹੈ ਕਿਉਂਕਿ ਇਹ ਨਾ ਸਿਰਫ਼ ਵਿਸ਼ਿਆਂ ਦੇ ਗਿਆਨ ਦੀ ਡੂੰਘਾਈ ਨਾਲ ਮੰਗ ਕਰਦਾ ਹੈ ਬਲਕਿ ਜੋਸ਼, ਭਾਵਨਾਤਮਕ ਤੇ ਵਿਚਾਰਸ਼ੀਲ ਪਹੁੰਚ, ਅਨੁਸ਼ਾਸਨ ਦੀ ਸਮਝ, ਨਵੀਆਂ ਤਕਨੀਕਾਂ ਤੋਂ ਜਾਣੂ ਅਤੇ ਹੋਰ ਬਹੁਤ ਜ਼ਿੰਮੇਂਵਾਰੀਆਂ ਦੀ ਮੰਗ ਕਰਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਦੇ ਰੋਲ ਮਾਡਲ ਬਣਨ ਲਈ ਕਿਹਾ ਕਿਉਂਕਿ ਜੀਵਨ ਪ੍ਰਤੀ ਉਨ੍ਹਾਂ ਦਾ ਰਵੱਈਆ, ਵਿਦਿਆਰਥੀਆਂ ਦੇ ਮਨਾਂ ’ਤੇ ਅਮਿੱਟ ਛਾਪ ਛੱਡਦਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਨੂੰ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਲੋੜ ਹੈ ਤਾਂ ਜੋ ਦੇਸ਼ ਨੂੰ ਹਰ ਖੇਤਰ ਵਿੱਚ ਮੋਹਰੀ ਬਣਾ ਕੇ ਆਪਣੇ ਵਿਦਿਆਰਥੀਆਂ ਦਾ ਗਿਆਨ ਵਧਾਇਆ ਜਾ ਸਕੇ।ਐਨ.ਪੀ.ਐਸ.ਰੰਧਾਵਾ ਨੇ ਅਧਿਆਪਕਾਂ ਨੂੰ ਇਹ ਵੀ ਪ੍ਰੇਰਿਆ ਕਿ ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿੱਚ ਉਚਾਈਆਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਲਈ ਪਹਿਲਾਂ ਹੀ ਜੀਅ ਤੋੜ ਯਤਨ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ‘ਅਸੀਂ ਕਰ ਸਕਦੇ ਹਾਂ’ ਸੋਚ ਅਪਨਾਉਣ ਲਈ ਕਿਹਾ ਜੋ ਉਨ੍ਹਾਂ ਦੇ ਵਿਆਪਕ ਸ਼ਖਸੀ ਵਿਕਾਸ ਵਿੱਚ ਸਹਾਈ ਹੋਵੇਗੀ।ਇਸ ਦੌਰਾਨ ਐਨ.ਪੀ.ਐਸ.ਰੰਧਾਵਾ ਨੇ ਵੀ ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਸਖ਼ਤ ਮਿਹਨਤ ਲਈ ਸ਼ਲਾਘਾ ਕੀਤੀ।ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਡ-ਡੇ-ਮੀਲ ਖਾਧਾ।  

ਉਨ੍ਹਾਂ ਸਾਇੰਸ ਪ੍ਰਦਰਸ਼ਨੀ ਵਾਲੀ ਬੱਸ ਦਾ ਚੱਕਰ ਵੀ ਲਾਇਆ। ਸਨਮਾਨਿਤ ਅਧਿਆਪਕਾਂ ਵਿੱਚ ਅਨਿਲ ਕੁਮਾਰ ਰਾਣਾ, ਸਤਨਾਮ ਸਿੰਘ, ਪੁਸ਼ਪਾ ਰਾਣੀ, ਕੇਵਲ ਰਾਮ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਸੁਨੰਦਾ ਰਾਣੀ, ਦਰਸ਼ਨ ਸਿੰਘ, ਗੁੰਜਨ ਭੱਲਾ, ਅਮਿਤ ਕੁਮਾਰ, ਅਮਨਦੀਪ ਕੌਰ, ਸੁਨੀਲ ਕੁਮਾਰ, ਭੁਪਿੰਦਰ ਕੁਮਾਰ, ਰਾਕੇਸ਼ ਕੁਮਾਰ, ਸੁਰਿੰਦਰ ਕੁਮਾਰ,  ਰਵੀਨਾ, ਅਵਤਾਰ ਸਿੰਘ, ਸਤਵੀਰ ਸਿੰਘ, ਨਿਰਮਲਾ ਦੇਵੀ, ਦਲਜੀਤ ਸਿੰਘ, ਸ਼ਾਜ਼ੀਆ, ਰਾਮ ਲਾਲ, ਰਵਨੀਤ ਕੌਰ ਸਿੱਧੂ, ਮੋਨਿਕਾ ਸ਼ਰਮਾ, ਗੁਨੀਤ, ਰੇਖਾ, ਸਤਿੰਦਰਜੀਤ ਕੌਰ, ਪਵਨਪ੍ਰੀਤ ਕੌਰ, ਅਜੇ ਕੁਮਾਰ, ਸਤਨਾਮ ਸਿੰਘ, ਬਲਦੇਵ ਸਿੰਘ, ਅਮਰਜੀਤ ਅਤੇ ਸੁਖਵਿੰਦਰ ਸਿੰਘ ਸ਼ਾਮਲ ਸਨ।ਇਸ ਮੌਕੇ ਡੀਈਓ ਸੈਕੰਡਰੀ ਕੁਲਵਿੰਦਰ ਸਿੰਘ ਸਰਾਏ, ਡੀਈਓ ਐਲੀਮੈਂਟਰੀ ਹਰਕਮਲਜੀਤ ਸਿੰਘ, ਡਿਪਟੀ ਡੀ ਈ ਓ ਅਮਰੀਕ ਸਿੰਘ, ਪਿ੍ਰੰਸੀਪਲ ਅਮਰਜੀਤ ਖਟਕੜ, ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਮੁਕੰਦਪੁਰ ਸਕੂਲ ਦੀ ਇੱਕ ਸਦੀ ਦੀ ਯਾਤਰਾ ਪੂਰੀ ਹੋਣ ’ਤੇ ਬਣਾਈ ਗਈ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ, ਜਿਸ ਦੀ ਡਿਪਟੀ ਕਮਿਸ਼ਨਰ ਸਮੇਤ ਸਮੂਹ ਹਾਜ਼ਰੀਨ ਨੇ ਪ੍ਰਸ਼ੰਸਾ ਕੀਤੀ ਅਤੇ ਇਸ ਵਿਰਾਸਤ ਦੀ ਸਭੰਾਲ ਲਈ ਵਧਾਈ ਦਿੱਤੀ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD