Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿੱਧੂ ਮੂਸੇਵਾਲਾ ਦੇ ਕਤਲ ਦੀ ਤੇਜ਼ੀ ਨਾਲ ਜਾਂਚ ਲਈ ਤਿੰਨ ਮੈਂਬਰੀ ਸਿਟ ਦਾ ਗਠਨ

ਪਹਿਲੀ ਨਜ਼ਰੇ ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਲੱਕੀ ਪਟਿਆਲ ਗਰੁੱਪ ਵਿਚਾਲੇ ਆਪਸੀ ਗੈਂਗਵਾਰ ਜਾਪਦਾ: ਡੀ.ਜੀ.ਪੀ. ਪੰਜਾਬ

Sidhu Moosewala, Crime News Punjab, Punjab Police, Police, Crime News, Mansa Police, Mansa, Viresh Kumar Bhawra, VK Bhawra, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 29 May 2022

Last updated on: May 29, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਠਿੰਡਾ ਰੇਂਜ ਪਰਦੀਪ ਯਾਦਵ ਨੇ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਐਸਆਈਟੀ ਮੈਂਬਰਾਂ ਵਿੱਚ ਐਸਪੀ ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀਆਈਏ ਮਾਨਸਾ ਪ੍ਰਿਥੀਪਾਲ ਸਿੰਘ ਸ਼ਾਮਲ ਹਨ।ਸਿੱਧੂ ਮੂਸੇਵਾਲਾ, ਜੋ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਸ਼ਾਮ 4:30 ਵਜੇ ਦੇ ਕਰੀਬ ਆਪਣੇ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸ਼ੁਭਦੀਪ ਸਿੰਘ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।

ਡੀਜੀਪੀ ਵੀਕੇ ਭਾਵਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਦੋਂ ਸਿੱਧੂ ਮੂਸੇਵਾਲਾ ਪਿੰਡ ਜਵਾਹਰ ਕੇ ਪਹੁੰਚਿਆ ਤਾਂ ਉਨ੍ਹਾਂ ਦੇ ਪਿੱਛੇ ਇੱਕ ਚਿੱਟੇ ਰੰਗ ਦੀ ਕੋਰੋਲਾ ਗੱਡੀ ਆਈ ਅਤੇ ਉਨ੍ਹਾਂ ਨੂੰ ਸਾਹਮਣੇ ਤੋਂ ਦੋ ਕਾਰਾਂ ਇੱਕ ਚਿੱਟੇ ਰੰਗ ਦੀ ਬੋਲੈਰੋ ਅਤੇ ਇੱਕ ਡਾਰਕ ਗ੍ਰੇ ਸਕਾਰਪੀਓ ਨੇ ਘੇਰ ਲਿਆ।ਉਨ੍ਹਾਂ ਕਿਹਾ “ਸਿੱਧੂ ਮੂਸੇਵਾਲਾ ਅਤੇ ਉਸਦੇ ਦੋਸਤਾਂ `ਤੇ ਸਾਹਮਣੇ ਤੋਂ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਵਿਚ ਸਾਰੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ।” ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮ ਤੁਰੰਤ ਮੌਕੇ `ਤੇ ਪਹੁੰਚੀ ਅਤੇ ਤਿੰਨਾਂ ਨੂੰ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ, ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂਕਿ ਉਸਦੇ ਚਚੇਰੇ ਭਰਾ ਅਤੇ ਦੋਸਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਅੱਗੇ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

ਸਿੱਧੂ ਦੀ ਸੁਰੱਖਿਆ ਵਾਪਸ ਲੈਣ `ਤੇ ਡੀਜੀਪੀ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਨੇ ਅਮਨ-ਕਾਨੂੰਨ ਦੀ ਡਿਊਟੀ ਲਈ ਸਿੱਧੂ ਮੂਸੇਵਾਲਾ ਦੇ ਸਿਰਫ਼ ਦੋ ਸੁਰੱਖਿਆ ਮੁਲਾਜ਼ਮ ਆਰਜ਼ੀ ਤੌਰ `ਤੇ ਵਾਪਸ ਲਏ ਸਨ, ਜਦਕਿ ਉਨ੍ਹਾਂ ਦੇ ਨਾਲ ਕਮਾਂਡੋ ਬਟਾਲੀਅਨ ਦੇ ਦੋ ਪੁਲਿਸ ਮੁਲਾਜ਼ਮ ਹਾਲੇ ਵੀ ਤਾਇਨਾਤ ਸਨ। ਉਨ੍ਹਾਂ ਦੱਸਿਆ ਕਿ ਅੱਜ ਘਰੋਂ ਨਿਕਲਣ ਸਮੇਂ ਸਿੱਧੂ ਆਪਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਨਾਲ ਨਹੀਂ ਲੈ ਕੇ ਗਿਆ ਅਤੇ ਆਪਣੀ ਨਿੱਜੀ ਬੁਲੇਟ ਪਰੂਫ ਕਾਰ ਵੀ ਘਰ ਹੀ ਛੱਡ ਗਿਆ।ਡੀਜੀਪੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਲੱਕੀ ਪਟਿਆਲ ਗਰੁੱਪ ਵਿਚਕਾਰ ਅੰਤਰ-ਗਿਰੋਹ ਦੁਸ਼ਮਣੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਇਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ-ਸਨੀ, ਅਨਿਲ ਲਠ ਅਤੇ ਭੋਲੂ, ਜੋ ਕਿ ਸਾਰੇ ਹਰਿਆਣਾ ਦੇ ਰਹਿਣ ਵਾਲੇ ਹਨ, ਨੂੰ ਪਹਿਲਾਂ ਹੀ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦੋਂਕਿ ਇੱਕ ਹੋਰ ਮੁਲਜ਼ਮ ਜਿਸ ਦੀ ਦੀ ਪਛਾਣ ਸ਼ਗਨਪ੍ਰੀਤ ਵਜੋਂ ਹੋਈ ਹੈ, ਜੋ ਕਿ ਸਿੱਧੂ ਮੂਸੇਵਾਲਾ ਦਾ ਮੈਨੇਜਰ ਸੀ, ਨੂੰ ਵਿੱਕੀ ਦੇ ਕਤਲ ਸਬੰਧੀ ਦਰਜ ਐਫਆਈਆਰ ਵਿੱਚ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸ਼ਗਨਪ੍ਰੀਤ ਆਸਟ੍ਰੇਲੀਆ ਭੱਜ ਗਿਆ ਹੈ ਅਤੇ ਪੁਲਿਸ ਨੂੰ ਉਸਦੀ ਭਾਲ ਹੈ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਪਰਾਧ ਵਿੱਚ 7.62 ਐਮਐਮ, 9 ਐਮਐਮ ਅਤੇ 0.30 ਬੋਰ ਸਮੇਤ ਤਿੰਨ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਡੀਜੀਪੀ ਨੇ ਆਈਜੀ ਬਠਿੰਡਾ ਰੇਂਜ ਪ੍ਰਦੀਪ ਯਾਦਵ, ਐਸਐਸਪੀ ਮਾਨਸਾ ਗੌਰਵ ਤੂਰਾ ਅਤੇ ਐਸਐਸਪੀ ਬਠਿੰਡਾ ਜੇ ਐਲਨਚੇਜ਼ੀਅਨ ਨੂੰ ਮਾਨਸਾ ਵਿੱਚ ਹੀ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਜਦੋਂ ਕਿ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਲੋੜੀਂਦੀ ਫੋਰਸ ਜੁਟਾ ਦਿੱਤੀ ਗਈ ਹੈ।

 

Tags: Sidhu Moosewala , Crime News Punjab , Punjab Police , Police , Crime News , Mansa Police , Mansa , Viresh Kumar Bhawra , VK Bhawra , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD