Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ : ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ

ਕਿਹਾ, ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ, ਕਤਲ ਦੀ ਕੀਤੀ ਕੜੀ ਨਿੰਦਾ, ਜਾਂਚ ਪੂਰੇ ਜ਼ੋਰਾਂ 'ਤੇ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ: ਡੀ.ਜੀ.ਪੀ. ਪੰਜਾਬ

Viresh Kumar Bhawra, VK Bhawra, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 30 May 2022

Last updated on: May 30, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ.  ਵੱਲੋਂ ਕੱਲ੍ਹ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਮੂਸੇਵਾਲਾ ਬਾਰੇ ਦਿੱਤੇ ਬਿਆਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਆਪਣੇ ਬਿਆਨ ਨੂੰ ਸਪੱਸ਼ਟ ਕਰਦਿਆਂ ਡੀ.ਜੀ.ਪੀ.  ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ। ਡੀ.ਜੀ.ਪੀ. ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।

ਡੀ.ਜੀ.ਪੀ.  ਭਾਵਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ 'ਤੇ ਵੱਖ-ਵੱਖ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੇ ਦਾਅਵੇ ਅਤੇ ਜਵਾਬੀ ਦਾਅਵੇ ਦੇ ਰਹੇ ਹਨ। ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ। ਡੀ.ਜੀ.ਪੀ. ਨੇ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਦੋਂ ਕਿ ਉਹ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ।

 

 

Tags: Viresh Kumar Bhawra , VK Bhawra , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD