Wednesday, 08 May 2024

 

 

ਖ਼ਾਸ ਖਬਰਾਂ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

 

‘ਸ਼ੇਰ ਬੱਗਾ’ ਲੈ ਕੇ ਆ ਰਹੇ ਨੇ ਐਮੀ ਵਿਰਕ ਤੇ ਸੋਨਮ ਬਾਜਵਾ

Tollywood, Entertainment, Actor, Actress, Cinema, Movie, Telugu Films, Sher Bagga

Web Admin

Web Admin

5 Dariya News (ਹਰਜਿੰਦਰ ਸਿੰਘ ਜਵੰਦਾ )

ਚੰਡੀਗੜ੍ਹ , 30 May 2022

ਐਮੀ ਵਿਰਕ ਪੰਜਾਬੀ ਸਿਨਮੇ ਦਾ ਸਟਾਰ ਕਲਾਕਾਰ ਹੈ ਜਿਸਨੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਫਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਤਾਜ਼ਾ ਰਿਲੀਜ਼ ਫ਼ਿਲਮ ‘ਸੌਂਕਣ-ਸੌਂਕਣੇ’ ਦੀ ਬੇਮਿਸਾਲ ਸਫ਼ਲਤਾ ਤੋਂ ਬਾਅਦ ਹੁਣ ਐਮੀ ਵਿਰਕ ਆਪਣੀ ਚਹੇਤੀ ਅਦਾਕਾਰਾ ਸੋਨਮ ਬਾਜਵਾ ਨਾਲ ਨਵੀਂ ਫ਼ਿਲਮ ‘ਸ਼ੇਰ ਬੱਗਾ’ ਲੈ ਕੇ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਫ਼ਿਲਮ ਰਾਹੀਂ ਐਮੀ ਤੇ ਸੋਨਮ ਇੱਕ ਸਾਲ ਬਾਅਦ ਇਕੱਠੇ ਪਰਦੇ ’ਤੇ ਨਜ਼ਰ ਆਉਣਗੇ। ਲੇਖਕ ਨਿਰਦੇਸ਼ਕ ਜਗਦੀਪ ਸਿੱਧੂ ਦੀ ਇਹ ਫ਼ਿਲਮ ਉਸਦੀਆਂ ਪਹਿਲੀਆਂ ਫ਼ਿਲਮਾਂ ਤੋਂ ਬਹੁਤ ਹਟਕੇ ਇੱਕ ਨਵੇਂ ਵਿਸ਼ੇ ਅਧਾਰਤ ਹੈ। ਬੀਤੇ ਦਿਨੀਂ ‘ਸ਼ੇਰ ਬੱਗਾ’ ਦਾ ਟਰੇਲਰ ਰਿਲੀਜ਼ ਹੋਇਆ ਹੈ ਜਿਸ ਵਿੱਚ ਐਮੀ ਵਿਰਕ ਬਹੁਤ ਹੀ ਭੋਲਾ ਭਾਲਾ, ਸਾਫ਼ ਦਿਲ ਵਿਖਾਇਆ ਗਿਆ ਹੈ। 

ਪਿੰਡੋਂ ਵਿਦੇਸ਼ ਆ ਕੇ ਵੀ ਉਸ ਨੂੰ ਬਾਹਰਲੀ ‘ਹਵਾ’ ਨਹੀਂ ਲੱਗਦੀ। ਇਸੇ ਭੋਲੇਪਣ ਕਰਕੇ ਉਸਦੀ ਜਿੰਦਗੀ ਵਿੱਚ ਸੋਨਮ ਬਾਜਵਾ ਆਉਂਦੀ ਹੈ ਜਿਸ ਨਾਲ ਫ਼ਿਲਮ ਦੀ ਕਹਾਣੀ ਨਵੇਂ ਮੋੜ ਲੈਂਦੀ ਹੋਈ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੀ ਹੈ। ਪਿੰਡ ਦੇ ਹਾਣੀ ਮੁੰਡੇ ਉਸਦੇ ਭੋਲੇਪਣ ਦਾ ਅਕਸਰ ਹੀ ਮਜ਼ਾਕ ਉਡਾਉਂਦੇ ਰਹਿੰਦੇ ਸੀ ਇਸੇ ਕਰਕੇ ਉਹ ਵੱਖ-ਵੱਖ  ਵਿਦੇਸ਼ੀ ਕੁੜੀਆਂ ਨਾਲ ਆਕਸ਼ਿਤ ਫੋਟੋਆਂ ਖਿੱਚਵਾ ਕੇ ਪਿੰਡ ਦੇ ਹਾਣੀਆਂ ਵਿੱਚ ਨੰਬਰ ਬਣਾਉਣ ਲਈ ਭੇਜਦਾ ਹੈ ਪਰ ਇਸ ਚੱਕਰ ’ਚ ਪੈ ਕੇ  ਉਸਦੀ ਜ਼ਿੰਦਗੀ ਹੋਰ ਹਾਸੇ ਦਾ ਤਮਾਸ਼ਾ ਬਣ ਜਾਂਦੀ ਹੈ ਜਦ ਸੋਨਮ ਬਾਜਵਾ ਗਰਭਵਤੀ ਹੋ ਜਾਂਦੀ ਹੈ ਪਰ ਉਹ ਬੱਚਾ ਰੱਖਣਾ ਨਹੀਂ ਚਾਹੁੰਦੀ..ਜਦਕਿ ਐਮੀ ਆਪਣੇ ‘ਸ਼ੇਰ ਬੱਗੇ’ ਨੂੰ ਦੁਨੀਆ ਵਿਖਾਉਣੀ ਚਾਹੁੰਦਾ ਹੈ। 

ਅਖੀਰ ਇੱਕ ਸਮਝੋਤੇ ਤਹਿਤ ਉਹ ਸਹਿਮਤ ਹੋ ਜਾਂਦੀ ਹੈ। ਐਮੀ ਆਪਣੇ ਭੋਲੇ ਮਾਪਿਆਂ ਤੋਂ ‘ਆਂਡਿਆਂ’ ਦਾ ਵਪਾਰ ਕਰਨ  ਬਹਾਨੇ ਪੈਸੇ ਮੰਗਵਾਉਂਦਾ ਹੈ ਪਰ ਸੋਨਮ ਦੀ ਪ੍ਰੈਗਨੈਂਸੀ ਵਾਲੀ ਅਸਲ ਕਹਾਣੀ ਨਹੀਂ ਦੱਸਦਾ। ਐਮੀ ਅਤੇ ਸੋਨਮ ਵੱਖ-ਵੱਖ ਘਰਾਂ ਵਿੱਚ ਰਹਿਣ ਦਾ ਫੈਸਲਾ ਕਰਦੇ ਹਨ ਅਤੇ ਬੱਚਾ ਐਮੀ ਦੇ ਘਰ ਜਾਵੇਗਾ ਇਹ ਤਹਿ ਕਰਦੇ ਨੇ, ਪਰ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ 9 ਮਹੀਨਿਆਂ ਦੇ ਸਮੇਂ ਦੌਰਾਨ, ਐਮੀ ਅਤੇ ਸੋਨਮ ਚੰਗਾ ਸਮਾਂ ਬਤੀਤ ਕਰਨਗੇ ਅਤੇ ਉਹ ਇੱਕ ਦੂਜੇ ਵੱਲ ਆਕਰਸ਼ਿਤ ਹੋਣਗੇ ਅਤੇ ਬੱਚੇ ਲਈ ਭਾਵਨਾਵਾਂ ਵੀ ਪੈਦਾ ਹੋਣਗੀਆਂ.. ਹੁਣ ਪ੍ਰਸ਼ੰਸ਼ਕ ਇਹ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿ ਜਦੋਂ ਬੱਚਾ ਯਾਨੀ ‘ਸ਼ੇਰ ਬੱਗਾ ’ ਉਨ੍ਹਾਂ ਦੀ ਜ਼ਿੰਦਗੀ ’ਚ ਆਵੇਗਾ ਤਾਂ ਐਮੀ ਅਤੇ ਸੋਨਮ ਇਕੱਠੇ ਹੋਣਗੇ ਜਾਂ ਨਹੀਂ। 

ਸ਼ੇਰ ਬੱਗਾ ਦੀ ਅਸਾਧਾਰਨ ਪ੍ਰੇਮ ਕਹਾਣੀ ਦੇ  ਟਰੇਲਰ ਨੂੰ ਖੂਬਸੂਰਤ ਟਿੱਪਣੀਆਂ ਤੇ ਬਹੁਤ ਪਿਆਰ ਮਿਲ ਰਿਹਾ ਹੈ। ਫਿਲਮ ਵਿੱਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਦੀਪ ਸਹਿਗਲ, ਨਿਰਮਲ ਰਿਸ਼ੀ, ਸਵ. ਕਾਕਾ ਕੌਤਕੀ, ਬਨਿੰਦਰ ਬੰਨੀ, ਜਸਨੀਤ ਕੌਰ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਦਲਜੀਤ ਥਿੰਦ ਅਤੇ ਐਮੀ ਵਿਰਕ ਨੇ ਇਸ ਫ਼ਿਲਮ ਦਾ ਨਿਰਮਾਣ ਕੀਤਾ ਹੈ। ‘ਕਿਸਮਤ’,‘ਛੜਾ’ ਤੇ ‘ਸੁਪਨਾ’ ਫ਼ਿਲਮਾਂ ਦੇ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ‘ਸ਼ੇਰ ਬੱਗਾ’ ਨੂੰ ਬਹੁਤ ਹੀ ਖੂਬਸੂਰਤੀ ਨਾਲ  ਲਿਖਿਆ ਤੇ ਨਿਰਦੇਸ਼ਿਤ ਕੀਤਾ ਹੈ। ਇਸ ਫ਼ਿਲਮ ਨੂੰ ‘ਥਿੰਦ ਮੋਸ਼ਨ ਫਿਲਮਜ਼’ ਤੇ ਵਾਈਟ ਹਿੱਲ ਸਟੂਡੀਓ ਵੱਲੋਂ ਦੇਸ਼ ਵਿਦੇਸ਼ਾਂ ਦੇ ਸਿਨੇਮਾ-ਘਰਾਂ ਵਿੱਚ 10 ਜੂਨ 2022 ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ।

 

Tags: Tollywood , Entertainment , Actor , Actress , Cinema , Movie , Telugu Films , Sher Bagga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD