Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਕਹਾਣੀ ਦਰਬਾਰ ਦਾ ਆਯੋਜਨ

Cultural

Web Admin

Web Admin

5 Dariya News

ਲੁਧਿਆਣਾ , 30 May 2022

Last updated on: May 30, 2022, 00:00 IST

ਭਾਸ਼ਾ ਵਿਭਾਗ ਪੰਜਾਬ ਸਰਕਾਰ ਦਾ ਅਜਿਹਾ ਅਦਾਰਾ ਹੈ ਜਿਸ ਦਾ ਗਠਨ ਹੀ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ/ਪ੍ਰਸਾਰ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ। ਇਸੇ ਉਦੇਸ਼ ਦੀ ਪੂਰਤੀ ਹਿੱਤ ਭਾਸ਼ਾ ਵਿਭਾਗ ਸਮੇਂ-ਸਮੇਂ ਤੇ ਸਾਹਿਤਕ ਸਮਾਗਮ ਦਾ ਆਯੋਜਨ ਕਰਦਾ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵੱਲੋਂ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ਼ ਸੰਦੀਪ ਸ਼ਰਮਾ ਨੇ ਸਮਾਗਮ ਦੀ ਸ਼ੁਰੂਆਤ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪਣੀ ਜ਼ੁਬਾਨ ਦੇ ਇਨ੍ਹਾਂ ਵੱਡੇ ਸਾਹਿਤਕਾਰਾਂ ਨੂੰ ਮਿਲ਼ਣਾ ਵਿਦਿਆਰਥੀਆਂ ਲਈ ਇਕ ਯਾਦਗਾਰੀ ਅਨੁਭਵ ਹੋਵੇਗਾ।

ਰੰਗਕਰਮੀ ਡਾ. ਸੋਮਪਾਲ ਹੀਰਾ ਨੇ ਸਾਰੇ ਮਹਿਮਾਨਾਂ ਨਾਲ਼ ਜਾਣ-ਪਹਿਚਾਣ ਕਰਵਾਈ। ਇਹ ਕਹਾਣੀ ਦਰਬਾਰ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਵਿੱਚ ਹੋਇਆ। ਢਾਹਾਂ ਪੁਰਸਕਾਰ ਜੇਤੂ ਕਹਾਣੀਕਾਰ ਜਤਿੰਦਰ ਹਾਂਸ ਨੇ ਆਪਣੀ ਕਹਾਣੀ ‘ਲੁਤਰੋ’ ਅਤੇ ਨੌਜਵਾਨ ਕਹਾਣੀਕਾਰ ਤਰਨ ਬੱਲ ਨੇ ਕਹਾਣੀ ‘ਤੇ ਉਹ ਜਾਗਦੀ ਰਹੀ’ ਦਾ ਕਹਾਣੀ ਪਾਠ ਕੀਤਾ। ਪ੍ਰਸਿੱਧ ਕਹਾਣੀਕਾਰ ਤੇ ਲਿਖਾਰੀ ਸਭਾ ਰਾਮਪੁਰ ਦੇ ਸਰਪ੍ਰਸਤ ਸੁਰਿੰਦਰ ਰਾਮਪੁਰੀ ਨੇ ਦੋਹਾਂ ਕਹਾਣੀਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਦੋਵੇਂ ਕਹਾਣੀਆਂ ਸਾਹਿਤਕ ਨਿਪੁੰਨਤਾ ਭਰਪੂਰ ਸਫ਼ਲ ਕਹਾਣੀਆਂ ਹਨ। ਉਹਨਾਂ ਕਾਲਜ ਵਿਦਿਆਰਥੀਆਂ ਨਾਲ਼ ਕਹਾਣੀ ਪੜ੍ਹਨ ਅਤੇ ਸਮਝਣ ਬਾਰੇ ਵੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।

ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸੁਖਜੀਤ ਨੇ ਵਿਸਥਾਰ ਪ੍ਰਧਾਨਗੀ ਭਾਸ਼ਣ ਵਿੱਚ ਪੰਜਾਬੀ ਨਿੱਕੀ ਕਹਾਣੀ ਦੀ ਅਮੀਰ ਪਰੰਪਰਾ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਦੀ ਪੰਜਾਬੀ ਕਹਾਣੀ ਭਾਰਤ ਦੀਆਂ ਬਾਕੀ ਖੇਤਰੀ ਭਾਸ਼ਾਵਾਂ ਦੇ ਮੁਕਾਬਲੇ ਇਕ ਪਛਾਣਯੋਗ ਮੁਕਾਮ ‘ਤੇ ਪਹੁੰਚੀ ਹੈ। ਉਹਨਾਂ ਨੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਪਾਠਕਾਂ ਦੀ ਸਾਹਿਤ ਨਾਲ਼ ਸਾਂਝ ਪੀਡੀ ਕਰਨ ਵਿੱਚ ਸਹਾਈ ਸਿੱਧ ਹੁੰਦੇ ਹਨ। ਕਾਲਜ ਮੈਨੇਜਮੈਂਟ ਕਮੇਟੀ ਤੋਂ ਪਵਿੱਤਰ ਸਿੰਘ ਪਾਂਘਲੀ ਨੇ ਕਿਹਾ ਕਿ ਪੰਜਾਬੀ ਸਾਹਿਤ ਵਿੱਚ ਸਾਇੰਸ ਨਾਲ਼ ਸੰਬੰਧਤ ਵਿਸ਼ਿਆਂ ਦੀ ਪੇਸ਼ਕਾਰੀ ਦਾ ਰੁਝਾਨ ਵੀ ਪੈਦਾ ਹੋਣਾ ਚਾਹੀਦਾ ਹੈ।

ਸਮਾਗਮ ਦੇ ਅੰਤ ਵਿੱਚ ਕਾਰਜਕਾਰੀ ਪ੍ਰਿੰਸੀਪਲ ਨਿਰਲੇਪ ਕੌਰ ਦਿਉਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਸ਼ਾ ਵਿਭਾਗ ਤੋਂ ਖੋਜ ਅਫਸਰ ਸੰਦੀਪ ਸਿੰਘ ਅਤੇ ਸੁਖਦੀਪ ਸਿੰਘ ਦੀ ਅਗਵਾਈ ਵਿੱਚ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਕਹਾਣੀਕਾਰ ਮੁਖ਼ਤਿਆਰ ਸਿੰਘ, ਲਿਖਾਰੀ ਸਭਾ ਰਾਮਪੁਰ ਦੇ ਪ੍ਰਧਾਨ ਜਸਵੀਰ ਝੱਜ, ਲਿਖਾਰੀ ਸਭਾ ਭੈਣੀ ਸਾਹਿਬ ਦੇ ਪ੍ਰਧਾਨ ਗੁਰਸੇਵਕ ਸਿੰਘ, ਲੇਖਕ ਬਲਦੇਵ ਝੱਜ, ਬਲਵੰਤ ਮਾਂਗਟ, ਗੁਰਨਾਮ ਸਿੰਘ, ਨੀਤੂ ਰਾਮਪੁਰ, ਨਵਨੀਤ ਮਾਂਗਟ, ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD