Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨਜੀਟੀ ਦੀ ਨਿਗਰਾਨ ਕਮੇਟੀ ਨੇ ਐਸਏਐਸ ਨਗਰ ਲਈ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, National Green Tribunal

Web Admin

Web Admin

5 Dariya News

ਐਸ.ਏ.ਐਸ. ਨਗਰ , 30 May 2022

Last updated on: May 30, 2022, 00:00 IST

 ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀ ਨਿਗਰਾਨ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ। ਐਨਜੀਟੀ ਨਿਗਰਾਨ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਸ੍ਰੀ ਐਸ.ਸੀ.ਅਗਰਵਾਲ ਆਈ.ਏ.ਐਸ., ਸਾਬਕਾ ਮੁੱਖ ਸਕੱਤਰ, ਪੰਜਾਬ, ਡਾ: ਬਾਬੂ ਰਾਮ, ਤਕਨੀਕੀ ਮੈਂਬਰ ਸ਼ਾਮਲ ਸਨ। ਮੀਟਿੰਗ ਵਿੱਚ ਭਾਗ ਲੈਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿੱਚ ਸ੍ਰੀ ਅਮਿਤ ਤਲਵਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀ ਅਮਰਦੀਪ ਸਿੰਘ ਗੁਜਰਾਲ ਪੀ.ਸੀ.ਐਸ., ਏ.ਡੀ.ਸੀ.(ਡੀ), ਸ਼੍ਰੀਮਤੀ ਪੂਜਾ ਐਸ ਗਰੇਵਾਲ ਪੀਸੀਐਸ, ਏਡੀਸੀ (ਯੂਡੀ), ਸ਼੍ਰੀਮਤੀ ਨਵਜੋਤ ਕੌਰ ਪੀ.ਸੀ.ਐਸ., ਕਮਿਸ਼ਨਰ, ਐਮ.ਸੀ., ਐਸ.ਏ.ਐਸ.ਨਗਰ ਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਐਸ.ਏ.ਐਸ.ਨਗਰ ਲਈ ਜਿਲ੍ਹਾ ਵਾਤਾਵਰਣ ਯੋਜਨਾ ਵਿੱਚ ਦਰਸਾਏ ਗਏ ਵੱਖ-ਵੱਖ ਵਾਤਾਵਰਣ ਪਹਿਲੂਆਂ ਜਿਵੇਂ ਕਿ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਘਰੇਲੂ ਪੱਧਰ 'ਤੇ ਸਬੰਧਤ ਗਤੀਵਿਧੀਆਂ ਦੀ ਪਾਲਣਾ ਕਰਨ ਸਬੰਧੀ ਸਾਰੇ ਹਿੱਸੇਦਾਰ ਵਿਭਾਗਾਂ ਵੱਲੋਂ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਕੂੜਾ ਪ੍ਰਬੰਧਨ, ਹਵਾ ਗੁਣਵੱਤਾ ਸੁਧਾਰ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਸੀ ਐਂਡ ਡੀ ਵੇਸਟ, ਲੀਗੇਸੀ ਵੇਸਟ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। 

ਐਨਜੀਟੀ ਨਿਗਰਾਨ ਕਮੇਟੀ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਵਿਭਾਗਾਂ ਨਾਲ ਜ਼ਿਲ੍ਹੇ ਦੇ ਵਾਤਾਵਰਨ ਨੂੰ ਸੁਧਾਰਨ ਲਈ ਸੁਝਾਅ ਸਾਂਝੇ ਕੀਤੇ ਗਏ। ਐਨਜੀਟੀ ਨਿਗਰਾਨ ਕਮੇਟੀ ਨੇ ਸਬੰਧਤ ਵਿਭਾਗਾਂ ਦੁਆਰਾ ਕੀਤੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਐਸ.ਏ.ਐਸ.ਨਗਰ ਲਈ ਜਿਲ੍ਹਾ ਵਾਤਾਵਰਣ ਯੋਜਨਾ ਵਿੱਚ ਦਰਸਾਏ ਅਨੁਸਾਰ ਨਿਰਧਾਰਤ ਸਮਾਂ ਸੀਮਾਵਾਂ ਨੂੰ ਪੂਰਾ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਐਨਜੀਟੀ ਨਿਗਰਾਨ ਕਮੇਟੀ ਨੇ ਉਹਨਾਂ ਗਤੀਵਿਧੀਆਂ ਲਈ ਕੁਝ ਸਮਾਂ-ਸੀਮਾਵਾਂ ਨੂੰ ਵੀ ਸੋਧਿਆ ਹੈ ਜਿਨ੍ਹਾਂ 'ਤੇ ਕੁਝ ਕਾਰਨਾਂ ਕਰਕੇ ਕੰਮ ਸ਼ੁਰੂ ਨਹੀਂ ਹੋ ਸਕਿਆ ਸੀ ਜਾਂ ਫਿਰ ਉਹ ਜਾਰੀ ਹਨ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , National Green Tribunal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD