Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰ ਸਰਕਾਰ ਦੇ ਗਰੀਬ ਕਲਿਆਣ ਸੰਮੇਲਨ ਵਿੱਚ ਜਿਲ੍ਹਾ ਐਸ.ਏ.ਐਸ.ਨਗਰ ਦੇ ਲਾਭਪਾਤਰੀ ਵੀਡੀਓ ਕਾਨਫਰੰਸ ਰਾਹੀਂ ਹੋਏ ਸ਼ਾਮਿਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲਂ ਵਰਚੂਅਲ ਮਾਧਿਅਮ ਰਾਹੀਂ ਲਾਭ ਪਾਤਰੀਆਂ ਨੂੰ ਕੀਤਾ ਗਿਆ ਸੰਬੋਧਨ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Garib Kalyan Sammelan

Web Admin

Web Admin

5 Dariya News

ਐਸ.ਏ.ਐਸ ਨਗਰ , 31 May 2022

Last updated on: May 31, 2022, 00:00 IST

ਆਜ਼ਾਦੀ ਦੇ 75ਵੇਂ ਮਹਾਂਉੱਤਵ ਦੇ ਸੰਦਰਭ ਵਿੱਚ ਕੇਂਦਰ ਸਰਕਾਰ ਵੋਲੋਂ ਚਲਾਈਆਂ ਜਾ ਰਹੀਆਂ 13 ਫਲੈਗਸਿਪ ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਰਚੂਅਲ ਮਾਧਿਅਮ ਰਾਹੀਂ ਸੰਬੋਧਨ ਕੀਤਾ ਗਿਆ । ਜਿਲ੍ਹਾ ਐਸ.ਏ.ਐਸ ਨਗਰ ਵਿੱਚ ਇਨ੍ਹਾਂ 13 ਸਕੀਮਾਂ ਦੇ ਅੰਤਰਗਤ ਆਉਣ ਵਾਲੇ ਲਾਭਪਾਤਰੀਆਂ ਨੇ ਮੁਹਾਲੀ ਦੇ ਸ਼ਿਵਾਲਿਕ ਪਬਨਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿਖੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਦੇ ਇਸ ਲਾਈਵ ਪ੍ਰੋਗਰਾਮ ਵਿੱਚ ਸਮੂਹਲੀਅਤ ਕੀਤੀ।  ਜਿਲ੍ਹਾ ਐਸ.ਏ.ਐਸ ਨਗਰ ਵਿੱਚ ਇਹ ਪ੍ਰੋਗਰਾਮ ਜਿਲ੍ਹਾ ਪ੍ਰਸ਼ਾਸ਼ਨ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਿਨ੍ਹਾਂ 13 ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵੱਲੋਂ ਅੱਜ ਸਿਮਲਾ ਤੋਂ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ ਉਨ੍ਹਾਂ ਸਕੀਮਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾਂ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿੰਧੀ, ਪ੍ਰਧਾਨ ਮੰਤਰੀ ਉਜਵਲ ਯੋਜਨਾਂ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ ਐਂਡ ਅਮ੍ਰਿਤ, ਪ੍ਰਧਾਨ ਮੰਤਰੀ ਸਵਾ-ਨਿੱਧੀ ਸਕੀਮ, ਵਨ ਨੇਸ਼ਨ ਵਨ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾਂ ਯੋਜਨਾਂ, ਆਯੂਸ਼ਮਾਨ ਭਾਰਤ ਪੀ.ਐਮ ਜਨ ਅਰੋਗਿਆ ਯੋਜਨਾਂ, ਆਯੁਸਮਾਨ ਭਾਰਤ ਹੈਲਥ ਐਂਡ ਵੈਲਨੈਸ਼ ਸੈਂਟਰ, ਪ੍ਰਧਾਨ ਮੰਤਰੀ ਮੁੱਦਰਾ ਯੋਜਨਾ ਸ਼ਾਮਿਲ ਹਨ।

ਅਮਿਤ ਤਲਵਾੜ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਂਨਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਵਿਸ਼ੇਸ ਤੌਰ ਤੇ ਸੱਦਾ ਦੇ ਕੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ ਉਨਾਂ ਦੱਸਿਆ ਕਿ ਸਥਾਨਕ ਸ਼ਿਵਾਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿਖੇ ਸਮਾਗਮ ਦੇ ਆਨਲਾਈਨ ਪ੍ਰਸਾਰਣ ਦੇ ਕੀਤੇ ਪ੍ਰਬੰਧਾਂ ਤਹਿਤ 829 ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ ਵਿਸ਼ੇਸ ਤੌਰ ਤੇ ਡਿਪਟੀ ਕਮੀਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਮਨਿੰਦਰ ਕੌਰ ਬਰਾੜ, ਨਗਰ ਨਿਗਮ ਮੋਹਾਲੀ ਦੇ ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ, ਨਗਰ ਕੌਸਲ ਜੀਰਕਪੁਰ ਦੇ ਪ੍ਰਧਾਨ ਸ੍ਰੀ ਉਦੈਵੀਰ ਸਿੰਘ ਢਿਲੋਂ,  ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਬਲਜਿੰਦਰ ਸਿੰਘ ਗਰੇਵਾਲ ਅਤੇ ਕ੍ਰਿਸੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ.ਬਲਬੀਰ ਸਿੰਘ ਖੱਡਾ ਵਿਸ਼ੇਸ ਤੌਰ ਤੇ ਹਾਜ਼ਰ ਸਨ।ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਇਸ ਸਮੁੱਚੇ ਸੰਮੇਲਨ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਵੀ ਹਾਸਲ ਕੀਤੀ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Garib Kalyan Sammelan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD