Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰੀਬ ਕਲਿਆਣ ਸੰਮੇਲਨ ਦੇ ਸਿੱਧੇ ਪ੍ਰਸਾਰਨ ਦਾ ਆਯੋਜਨ

Jagdeep Kamboj Goldy, Jalalabad,Fazilka, AAP, Aam Aadmi Party, Aam Aadmi Party Punjab, AAP Punjab, Garib Kalyan Sammelan

Web Admin

Web Admin

5 Dariya News

ਫਾਜ਼ਿਲਕਾ , 31 May 2022

Last updated on: May 31, 2022, 00:00 IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼ਿਮਲੇ ਵਿਖੇ ਹੋਏ ਗਰੀਬ ਕਲਿਆਣ ਸੰਮੇਲਨ ਦੇ ਸਿੱਧੇ ਪ੍ਰਸਾਰਣ ਲਈ ਜਿਲਾ ਪੱਧਰੀ ਸਮਾਗਮ ਦਾ ਪ੍ਰਬੰਧ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿਚ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਜ਼ਿਲੇ ਦੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ, ਜਿਲਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਨੇ ਸਿਧੇ ਪ੍ਰਸਾਰਣ ਨੂੰ ਸੁਣਿਆ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਸ੍ਰੀਮਤੀ ਮਮਤਾ ਕੰਬੋਜ਼ ਵੀ ਮੌਜੂਦ ਸਨ।ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ,ਉੱਥੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11 ਵੀਂ ਕਿਸ਼ਤ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਤਬਦੀਲ ਕੀਤੀ ਗਈ, ਜਿਸਦਾ ਲਾਭ 10 ਕਰੋੜ ਤੋਂ ਵਧੇਰੇ ਕਿਸਾਨਾਂ ਨੂੰ ਹੋਵੇਗਾ।

ਇਸ ਮੌਕੇ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਵੱਲੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਰਾਹੀਂ ਹੋਏ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਅਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਚਲਾਉਣਾ ਤੇ ਯੋਗ ਲਾਭਪਾਤਰੀਆਂ ਤੱਕ ਹਰ ਹੀਲੇ ਲਾਗੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਜਾਂਦੀਆਂ ਹਨ ਤਾਂ ਜ਼ੋ ਸਕੀਮਾਂ ਦਾ ਲਾਹਾ ਹਰੇਕ ਵਰਗ ਦੇ ਲੋਕਾਂ ਨੂੰ ਹਾਸਲ ਹੋਵੇ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਤੋਂ ਇਲਾਵਾ ਹੋਰ ਅਧਿਕਾਰੀਆਂ ਵੱਲੋਂ ਵੀ ਜ਼ਿਲ੍ਹਾ ਪੱਧਰ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਸਟੇਜ ਸੰਚਾਲਨ ਸਿਖਿਆ ਵਿਭਾਗ ਤੋਂ ਸ੍ਰੀ ਵਿਜੈ ਪਾਲ ਵੱਲੋਂ ਕੀਤਾ ਗਿਆ।

 

Tags: Jagdeep Kamboj Goldy , Jalalabad , Fazilka , AAP , Aam Aadmi Party , Aam Aadmi Party Punjab , AAP Punjab , Garib Kalyan Sammelan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD