Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰ ਕਿਸਾਨਾਂ ਦੀ ਆਮਦਨ ਵਧਾ ਕੇ ਉਸ ਨੂੰ ਦੁਗਣਾ ਕਰਨ ਲਈ ਯਤਨਸ਼ੀਲ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਰਵਾਏ ਗਏ ਗਰੀਬ ਕਲਿਆਣ ਸੰਮੇਲਨ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

Som Parkash, BJP, Bharatiya Janata Party, BJP Punjab

Web Admin

Web Admin

5 Dariya News

ਹੁਸ਼ਿਆਰਪੁਰ , 31 May 2022

Last updated on: May 31, 2022, 00:00 IST

ਕਿਸਾਨਾਂ ਨੂੰ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਸਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਗਰੀਬ ਕਲਿਆਣ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ ਵਿਚ ਮੁੱਖ ਮਹਿਮਾਨ ਵਜੋਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ, ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ, ਨਿਰਦੇਸ਼ਕ ਪ੍ਰਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸ੍ਰੀ ਅਸ਼ੋਕ ਕੁਮਾਰ ਵੀ ਮੌਜੂਦ ਸਨ।ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ (ਸਵੱਛ ਭਾਰਤ ਮਿਸ਼ਨ, ਪੀ.ਐਮ. ਕਿਸਾਨ ਸਨਮਾਨ ਨਿਧੀ, ਆਵਾਸ ਯੋਜਨਾ, ਆਯੂਸ਼ਮਾਨ ਭਾਰਤ, ਪੀ.ਐਮ. ਜਨ ਅਰੋਗਿਆ ਯੋਜਨਾ) ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀ ਆਮਦਨ ਵਧਾ ਕੇ ਉਸ ਨੂੰ ਦੁੱਗਣਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਲਈ ਸੰਬੋਧਨ ਦਾ ਸ਼ਿਮਲਾ ਤੋਂ ਲਾਈਵ ਟੈਲੀਕਾਸਟ ਕੀਤਾ ਗਿਆ, ਜਿਸ ਦੌਰਾਨ ਪ੍ਰਧਾਨ ਮੰਤਰੀ ਵਲੋਂ ਪੀ.ਐਮ. ਕਿਸਾਨ ਸਨਮਾਨ ਨਿਧੀ ਦੀ ਗਿਆਰਵੀਂ ਕਿਸ਼ਤ ਵੀ ਆਨਲਾਈਨ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਗਈ।ਨਿਰਦੇਸ਼ ਪ੍ਰਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸ੍ਰੀ ਅਸ਼ੋਕ ਕੁਮਾਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕਿਸਾਨ ਕਲਿਆਣ ਸਬੰਧੀ ਕੇਂਦਰ ਦੀਆਂ ਪ੍ਰਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।  

ਉਨ੍ਹਾਂ ਕੁਦਰਤੀ ਸਰੋਤਾਂ ਦੀ ਸੰਭਾਲ, ਫ਼ਸਲਾਂ ਦੀ ਪ੍ਰੋਸੈਸਿੰਗ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਸਰਕਾਰੀ ਵਿਭਾਗਾਂ ਵਲੋਂ ਕ੍ਰਿਸ਼ੀ ਅਤੇ ਕੁਦਰਤੀ ਸਰੋਤਾਂ ਸਬੰਧੀ ਵੱਖ-ਵੱਖ ਸਵੈਸੇਵੀ ਸਮੂਹਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।  ਕਿਸਾਨਾਂ ਦੀ ਸੁਵਿਧਾ ਲਈ ਝੋਨਾ ,ਬਾਸਮਤੀ, ਮੱਕੀ ਦੇ ਬੀਜ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ, ਬਾਈਪਾਸ ਫੈਟ, ਸਬਜ਼ੀ ਦੀ ਮੱਖੀ ਦੀ ਰੋਕਥਾਮ ਲਈ ਟਰੈਪ ਤੇ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। 

ਅੰਤ ਵਿਚ ਡਿਪਟੀ ਡਾਇਰੈਕਟਰ ਸਿਖਲਾਈ ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਮਹਿਮਾਨਾਂ ਦਾ ਇਸ ਸੰਮੇਲਨ ਵਿਚ ਆਉਣ ’ਤੇ ਧੰਨਵਾਦ ਕੀਤਾ।ਇਸ ਮੌਕੇ ਮੁੱਖ ਵਿਗਿਆਨਕ ਆਈ.ਸੀ.ਏ.ਆਰ. ਅਟਾਰੀ ਜ਼ੋਨ ਡਾ. ਰਾਜੇਸ਼ ਕੁਮਾਰ ਰਾਣਾ, ਖੇਤੀ ਅਫ਼ਸਰ ਗੜ੍ਹਸ਼ੰਕਰ ਡਾ. ਸੁਭਾਸ਼ ਚੰਦਰ, ਖੇਤੀ ਵਿਕਾਸ ਅਫ਼ਸਰ ਮਾਹਿਲਪੁਰ ਡਾ. ਹਰਪ੍ਰੀਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਹਰਜੀਤ ਸਿੰਘ, ਨਿਪੁੰਨ ਸ਼ਰਮਾ, ਹਰਦੀਪ ਸਿੰਘ, ਅਰੁਣ ਖੋਸਲਾ, ਅਵਤਾਰ ਡਾਂਡਿਆ, ਅਜੇ ਖੋਸਲਾ, ਸੰਜੀਵ ਮਿਨਹਾਸ, ਰਾਮ ਜੀ ਦਾਸ, ਬਲਜਿੰਦਰ ਸਿੰਘ, ਵਿਕਰਮ ਸੈਣੀ, ਦਿਲਜੀਤ ਕੌਰ, ਸੰਜੀਵ ਪਚਨੰਗਲ, ਅਵਤਾਰ ਸਿੰਘ, ਇਕਬਾਲ ਸਿੰਘ ਖੇੜਾ ਵੀ ਮੌਜੂਦ ਸਨ।

 

Tags: Som Parkash , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD