Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਨਰੇਂਦਰ ਮੋਦੀ ਜੀ ਦੇ ਯਤਨਾਂ ਸਦਕਾ ਕਿਸਾਨਾਂ ਦੀ ਭਲਾਈ ਹੋਈ ਤੇ 8 ਸਾਲਾਂ ਵਿੱਚ ਆਮ ਆਦਮੀ ਦਾ ਜੀਵਨ ਪੱਧਰ ਸੁਧਰਿਆ : ਨਰੇਂਦਰ ਸਿੰਘ ਤੋਮਰ

ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਅੱਠ ਸਾਲ ਪੂਰੇ ਹੋਣ 'ਤੇ ਸ਼ਿਮਲਾ ’ਚ 'ਗ਼ਰੀਬ ਕਲਿਆਣ ਸੰਮੇਲਨ' ਨੂੰ ਸੰਬੋਧਨ ਕੀਤਾ

Narendra Singh Tomar, Union Agriculture & Farmers Welfare Minister, BJP, Bharatiya Janata Party, Piyush Goyal, Commerce and Industry Minister

Web Admin

Web Admin

5 Dariya News

ਨਵੀਂ ਦਿੱਲੀ , 31 May 2022

Last updated on: May 31, 2022, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ‘ਗ਼ਰੀਬ ਕਲਿਆਣ ਸੰਮੇਲਨ’ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ ਦੀ ਯਾਦ ਵਿੱਚ ਦੇਸ਼ ਭਰ ਦੇ ਰਾਜਾਂ ਦੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਇਹ ਵਿਲੱਖਣ ਜਨਤਕ ਸਮਾਗਮ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੇ ਪਿੱਛੇ ਵਿਚਾਰ ਇਹ ਸੀ ਕਿ ਦੇਸ਼ ਭਰ ਦੇ ਚੁਣੇ ਹੋਏ ਜਨਤਕ ਨੁਮਾਇੰਦਿਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਭਲਾਈ ਪ੍ਰੋਗਰਾਮਾਂ ਬਾਰੇ ਫੀਡਬੈਕ ਹਾਸਲ ਕਰਨ ਲਈ ਜਨਤਾ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਦੇ ਯੋਗ ਬਣਾਇਆ ਜਾਵੇ। ਇਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੀ 11ਵੀਂ ਕਿਸ਼ਤ ਵੀ ਜਾਰੀ ਕੀਤੀ। 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 21,000 ਕਰੋੜ ਰੁਪਏ ਰੁਪਏ ਤੋਂ ਵੱਧ ਦੀ ਰਕਮ ਟ੍ਰਾਂਸਫਰ ਕੀਤੀ ਗਈ। 

ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀਆਂ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦੇ ਲਾਭਾਰਥੀਆਂ ਨਾਲ ਵੀ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਵਣਜ ਅਤੇ ਉਦਯੋਗ, ਕੱਪੜਾ, ਖੁਰਾਕ ਅਤੇ ਖਪਤਕਾਰ ਮਾਮਲੇ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਦਿੱਲੀ ਤੋਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ, ਜਿਸ ਵਿੱਚ ਖੇਤੀਬਾੜੀ ਵਿਗਿਆਨੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸ਼੍ਰੀ ਤੋਮਰ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਕੌਮਾਂਤਰੀ ਮੰਚਾਂ 'ਤੇ ਭਾਰਤ ਦੇ ਕੱਦ ਨੂੰ ਮਾਨਤਾ ਨਹੀਂ ਦਿੱਤੀ ਜਾਂਦੀ ਸੀ ਪਰ ਅੱਜ ਮੋਦੀ ਜੀ ਨਾਲ ਦੇਸ਼ ਦੇ 140 ਕਰੋੜ ਲੋਕ ਸਸ਼ਕਤ ਹੋਏ ਹਨ। ਮੋਦੀ ਜੀ ਨੇ ਉਸ ਤਾਕਤ ਨੂੰ ਵਿਸ਼ਵ ਸਿਆਸੀ ਮੰਚ 'ਤੇ ਇਸ ਤਰ੍ਹਾਂ ਦਿਖਾਇਆ ਹੈ ਕਿ ਧਰਤੀ ਦਾ ਕੋਈ ਵੀ ਸਿਆਸੀ ਮੰਚ ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਅਸੀਂ ਸਾਰੇ ਉਨ੍ਹਾਂ ਦੀ 8 ਸਾਲਾਂ ਦੀ ਯਾਤਰਾ 'ਤੇ ਯਕੀਨਨ ਮਾਣ ਮਹਿਸੂਸ ਕਰ ਸਕਦੇ ਹਾਂ। 

ਜਿੱਥੋਂ ਤੱਕ ਦਿਹਾਤੀ ਆਬਾਦੀ, ਗ਼ਰੀਬ ਲੋਕਾਂ ਅਤੇ ਕਿਸਾਨਾਂ ਦਾ ਸਵਾਲ ਹੈ, ਹਰ ਕੋਈ ਚੰਗੀ ਤਰ੍ਹਾਂ ਜਾਣਦਾ ਹੈ ਕਿ ਸਰਕਾਰ ਹਮੇਸ਼ਾ ਹੀ ਇਨ੍ਹਾਂ ਵਰਗਾਂ ਪ੍ਰਤੀ ਸਮਰਪਿਤ ਰਹੀ ਹੈ। ਕੋਈ ਸਮਾਂ ਸੀ ਜਦੋਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਬਹੁਤ ਜ਼ਰੂਰਤ ਹੁੰਦੀ ਸੀ, ਇੱਕ ਪਿੰਡ ਤੋਂ ਦੂਜੇ ਪਿੰਡ ਜਾਣ ਲਈ ਹਫ਼ਤੇ-ਹਫ਼ਤੇ ਲਗ ਜਾਂਦੇ ਸਨ। ਜਦੋਂ ਅਟਲ ਜੀ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਨੇ ‘ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ’ ਸ਼ੁਰੂ ਕੀਤੀ ਪਰ ਇਹ ਕੰਮ ਪੂਰਾ ਨਹੀਂ ਕਰ ਸਕੇ। ਅੱਜ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਉਸੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ ਤੇ ਪਿੰਡਾਂ ’ਚ ਲੱਖਾਂ ਸੜਕਾਂ ਬਣਾਈਆਂ ਗਈਆਂ ਹਨ, ਪਿੰਡਾਂ ਨੂੰ ਕਸਬਿਆਂ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਪਿਛਲੇ ਸਾਲ ਸੜਕਾਂ ਦੇ ਖੇਤਰ ਦਾ ਬਜਟ 15,000 ਕਰੋੜ ਰੁਪਏ ਸੀ ਤੇ ਇਸ ਵਾਰ ਪ੍ਰਧਾਨ ਮੰਤਰੀ ਨੇ ਪਿੰਡਾਂ ਦੀਆਂ ਸੜਕਾਂ ਲਈ 19,000 ਕਰੋੜ ਰੁਪਏ ਦਾ ਬਜਟ ਰੱਖਿਆ ਹੈ। 

ਤੋਮਰ ਨੇ ਕਿਹਾ ਕਿ ਅੱਜ ਸ਼ਹਿਰੀ ਤੇ ਗ੍ਰਾਮੀਣ ਖੇਤਰਾਂ ’ਚ ਰਹਿਣ ਵਾਲੇ ਗ਼ਰੀਬ ਲੋਕਾਂ ਨੂੰ ਆਪਣੀ ਛੱਤ ਹੇਠਾਂ ਰਹਿਣ ਲਈ ਮਿਲ ਰਿਹਾ ਹੈ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੂਰੇ ਦੇਸ਼ ਵਿੱਚ ਕੰਮ ਚੱਲ ਰਿਹਾ ਹੈ।ਇੰਨਾ ਹੀ ਨਹੀਂ, ਟਾਇਲਟ, ਰਸੋਈ ਅਤੇ ਬਿਜਲੀ ਦਾ ਕਨੈਕਸ਼ਨ ਵੀ ਦਿੱਤਾ ਜਾਂਦਾ ਹੈ। ਗ਼ਰੀਬਾਂ ਪ੍ਰਤੀ ਅਸਮਾਨਤਾ ਨੂੰ ਖਤਮ ਕਰਕੇ ਮੋਦੀ ਜੀ ਦੇ ਯਤਨਾਂ ਸਦਕਾ ਇਨ੍ਹਾਂ 8 ਸਾਲਾਂ ਵਿੱਚ ਚੰਗੇ ਕੰਮ ਹੋਏ ਹਨ, ਜਿਸ ਨਾਲ ਨਿਸ਼ਚਿਤ ਤੌਰ 'ਤੇ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਹੋਇਆ ਹੈ ਅਤੇ ਕਿਸਾਨਾਂ ਦੀ ਭਲਾਈ ਵੀ ਹੋਈ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦੇ ਖੇਤਰ ਵਿੱਚ ਕਿਸਾਨਾਂ ਦੀ ਪੈਦਾਵਾਰ ਅਤੇ ਉਤਪਾਦਕਤਾ ਵਿੱਚ ਵਾਧਾ ਕਰਨ, ਟੈਕਨੋਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਵਾਜਬ ਮੁੱਲ ਮਿਲਣਾ ਯਕੀਨੀ ਬਣਾਉਣ ਲਈ ਠੋਸ ਕੰਮ ਕੀਤੇ ਜਾ ਰਹੇ ਹਨ। 

ਪਹਿਲਾਂ ਕਣਕ-ਝੋਨੇ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਕੀਤੀ ਜਾਂਦੀ ਸੀ, ਮੋਦੀ ਜੀ ਨੇ ਮੋਟੇ ਅਨਾਜ ਸਮੇਤ ਹੋਰ ਖੇਤੀ ਉਪਜਾਂ ਦੀ ਵੀ ਖਰੀਦ ਸ਼ੁਰੂ ਕਰ ਦਿੱਤੀ। ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਕਿਸਾਨ ਅੱਗੇ ਵਧਣ, ਉਨ੍ਹਾਂ ਦੀ ਆਮਦਨ ਦੁੱਗਣੀ ਕੀਤੀ ਜਾਵੇ ਅਤੇ ਕਿਸਾਨ ਫਸਲੀ ਵਿਭਿੰਨਤਾ ਅਪਣਾਉਣ, ਖਾਦਾਂ ਅਤੇ ਪਾਣੀ ਦੀ ਵਰਤੋਂ ਸੀਮਤ ਹੋਵੇ, ਖੇਤੀ ਲਾਗਤਾਂ ਵੀ ਘੱਟ ਹੋਣ, ਇਸ ਲਈ ਇੱਕ ਮੁਹਿੰਮ ਚਲਾਈ ਗਈ ਹੈ ਅਤੇ ਕਰੋੜਾਂ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ। ਇੱਕ ਪਾਸੇ ਪ੍ਰਧਾਨ ਮੰਤਰੀ ਨੇ 38 ਲੱਖ ਹੈਕਟੇਅਰ ਖੇਤਰ ਨੂੰ ਜੈਵਿਕ ਖੇਤੀ ਅਧੀਨ ਲਿਆਉਣ ਦਾ ਟੀਚਾ ਰੱਖ ਕੇ ਜੈਵਿਕ ਖੇਤੀ 'ਤੇ ਜ਼ੋਰ ਦਿੱਤਾ ਹੈ। ਇਸ ਵਾਰ ਅਸੀਂ 3.75 ਲੱਖ ਕਰੋੜ ਰੁਪਏ ਦੀ ਬਰਾਮਦ ਕੀਤੀ ਹੈ, ਇਹ ਵੀ ਕਿਸਾਨਾਂ ਦੀ ਮਿਹਨਤ ਦਾ ਨਤੀਜਾ ਹੈ। ਪ੍ਰਧਾਨ ਮੰਤਰੀ ਨੇ ਕੁਦਰਤੀ ਖੇਤੀ 'ਤੇ ਵੀ ਜ਼ੋਰ ਦਿੱਤਾ ਹੈ। 

ਸਮੇਂ ਦੇ ਬੀਤਣ ਨਾਲ, ਸਾਨੂੰ ਰਸਾਇਣਕ ਖਾਦਾਂ 'ਤੇ ਨਿਰਭਰਤਾ ਘੱਟ ਕਰਨੀ ਚਾਹੀਦੀ ਹੈ, ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਸਿਹਤਮੰਦ ਭੋਜਨ ਦਾ ਉਤਪਾਦਨ ਕਰਨਾ ਚਾਹੀਦਾ ਹੈ, ਤਾਂ ਜੋ ਲੋਕ ਸਿਹਤਮੰਦ ਰਹਿਣ ਅਤੇ ਸਾਡੇ ਉਤਪਾਦਨ ਨੂੰ ਵੀ ਵਧੀਆ ਮੁੱਲ ਮਿਲ ਸਕੇ ਅਤੇ ਉਤਪਾਦਨ ਦੀ ਗੁਣਵੱਤਾ ਅਜਿਹੀ ਹੋਣੀ ਚਾਹੀਦੀ ਹੈ ਜੋ ਵਿਸ਼ਵ ਪੱਧਰ 'ਤੇ ਖਰੇ ਉਤਰਦੀ ਹੋਵੇ। ਉਨ੍ਹਾਂ ਕਿਹਾ ਕਿ ਇਸ ਦ੍ਰਿਸ਼ਟੀਕੋਣ ਨਾਲ ਸਾਨੂੰ ਸਾਰਿਆਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਅੱਗੇ ਵਧਣਾ ਹੋਵੇਗਾ। ਦਿੱਲੀ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਡਾ. ਤ੍ਰਿਲੋਚਨ ਮਹਾਪਾਤਰਾ, ਡਾਇਰੈਕਟਰ ਜਨਰਲ, ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਡੀ.ਜੀ., ਡਾ. ਏ.ਕੇ. ਸਿੰਘ, ਡਾ: ਅਸ਼ੋਕ ਕੁਮਾਰ ਸਿੰਘ, ਡਾਇਰੈਕਟਰ, ਭਾਰਤੀ ਖੇਤੀ ਖੋਜ ਸੰਸਥਾਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

 

Tags: Narendra Singh Tomar , Union Agriculture & Farmers Welfare Minister , BJP , Bharatiya Janata Party , Piyush Goyal , Commerce and Industry Minister

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD