Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੂਰਬ, ਪੱਛਮ ਤੇ ਪਰਵਾਸ ਸਾਨੂੰ ਸੁਰਿੰਦਰ ਸੀਰਤ ਦੀ ਕਹਾਣੀ ਸਾਨੂੰ ਵਕਤ ਦੇ ਰੂ ਬ ਰੂ ਖੜ੍ਹਾ ਕਰਦੀ ਹੈ : ਗੁਰਭਜਨ ਗਿੱਲ

Cultural

Web Admin

Web Admin

5 Dariya News

ਲੁਧਿਆਣਾ , 01 Jun 2022

Last updated on: Jun 01, 2022, 00:00 IST

ਜੀ. ਜੀ. ਐੱਨ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਲੁਧਿਆਣਾ ਵਿਖੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਕੈਲੇਫੋਰਨੀਆ (ਅਮਰੀਕਾ)ਵੱਸਦੇ ਬਹੁ ਪੱਖੀ ਪ੍ਰਤਿਭਾ ਵਾਲੇ ਲੇਖਕ ਸੁਰਿੰਦਰ ਸੀਰਤ ਦਾ ਕਹਾਣੀ ਸੰਗ੍ਰਹਿ ‘ਪੂਰਬ ਪੱਛਮ ਤੇ ਪਰਵਾਸ’ ਲੋਕ ਅਰਪਿਤ ਕੀਤਾ ਗਿਆ। ਪੁਸਤਕ ਨੂੰ ਲੋਕ ਅਰਪਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸੁਰਿੰਦਰ ਸੀਰਤ ਜੰਮੂ ਵੱਸਦਿਆਂ ਭੌਤਿਕ ਵਿਗਿਆਨ ਦਾ ਪ੍ਰੋਫੈਸਰ ਸੀ ਅਤੇ  ਸਾਹਿੱਤ ਦੀਆਂ ਤਿੰਨ ਵੰਨਗੀਆਂ ਪੰਜਾਬੀ ਗ਼ਜ਼ਲ, ਕਹਾਣੀ ਅਤੇ ਨਾਵਲ ਨਿਗਾਰੀ ਵਿੱਚ ਇੱਕੋ ਜਹੀ ਸ਼ਕਤੀ ਨਾਲ ਅੱਗੇ ਵਧ ਰਿਹਾ ਸੀ। ਹੁਣ ਅਮਰੀਕਾ ਵੱਸਦਿਆਂ ਉਸ ਦੀ ਗ਼ਜ਼ਲ ਨੇ ਆਪਣੀ ਸੰਘਣੀ ਤੇ ਸਰਬਾਂਗੀ ਸੋਚ ਧਾਰਾ ਕਾਰਨ ਬਿਲਕੁਲ ਨਿਵੇਕਲਾ ਸਥਾਨ ਗ੍ਰਹਿਣ ਕਰ ਲਿਆ ਹੈ।

ਉਸ ਦੀਆਂ ਇਸ ਸੰਗ੍ਰਹਿ ਵਿੱਚ ਸ਼ਾਮਿਲ ਕਹਾਣੀਆਂ ਸਾਨੂੰ ਪੂਰਬ ਤੇ ਪੱਛਮ ਦੇ ਸੁਮੇਲ ਵਿੱਚੋਂ ਵਿਕਸਤ ਸਥਿਤੀ ਪਰਵਾਸ ਦੇ ਰੂ ਬ ਰੂ ਖੜ੍ਹਾ ਕਰਦੀਆਂ ਹਨ। ਡਾਃ ਸੁਖਦੇਵ ਸਿੰਘ ਖਾਹਰਾ ਤੇ ਕੈਨੇਡਾ ਵੱਸਦੇ ਸਰਬਾਂਗੀ ਲੇਖਕ ਰਵਿੰਦਰ ਰਵੀ ਨੇ ਵੀ ਇਸ ਪੁਸਤਕ ਨੂੰ ਨਿਵੇਕਲੀ ਕਿਰਤ ਕਿਹਾ ਹੈ। ਇਸ ਮੌਕੇ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਲੁਧਿਆਣਾ ਨੇ ਕਿਹਾ ਕਿ ਗਲਪ ਦੇ ਖੇਤਰ ਵਿਚ ਇਹ ਉਹਨਾਂ ਦੀ ਦੂਸਰੀ ਪੁਸਤਕ ਹੈ ਇਸ ਤੋਂ ਪਹਿਲਾਂ ਉਹਨਾਂ ਦਾ ਨਾਵਲ ‘ਭਰਮ ਭੁਲਈਆਂ’ 1986 ਵਿਚ ਪ੍ਰਕਾਸ਼ਿਤ ਹੋਇਆ ਸੀ ਅਤੇ ਹੁਣ ਤੱਕ ਉਹਨਾਂ ਦੇ ਸੱਤ ਕਾਵਿ ਸੰਗ੍ਰਹਿ ਪ੍ਰਕਾਸ਼ਿਤ ਹੋ ਚੁੱਕੇ ਹਨ। ਸੀਰਤ ਦੀ ਲਿਖਤ ਸਾਨੂੰ ਜਟਿਲ ਮਨੁੱਖ ਦੇ ਅੰਦਰੂਨੀ ਸੰਸਾਰ ਨਾਲ ਮਿਲਾਉਂਦੀ ਹੈ।

ਇਸ ਮੌਕੇ ਸੁਰਿੰਦਰ ਸੀਰਤ ਨੇ ਆਪਣੇ ਰਚਨਾ ਸੰਸਾਰ ਬਾਰੇ, ਅਮਰੀਕਾ ਦੇ ਜਨ ਜੀਵਨ, ਪਰਵਾਸ ਦੇ ਅਨੁਭਵ, ਅਮਰੀਕਾ ਵਿਚ ਪੰਜਾਬੀ ਸਾਹਿਤ ਦੀ ਸਥਿਤੀ, ਸਾਹਿਤ ਸਭਾਵਾਂ ਦੀ ਕਾਰਗੁਜਾਰੀ ਬਾਰੇ ਚਰਚਾ ਕੀਤੀ। ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਕੋਆਰਡੀਨੇਟਰ ਡਾਃ ਤੇਜਿੰਦਰ ਕੌਰ ਨੇ ਇਸ ਕਿਤਾਬ ਦੀ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਇਸ ਕਹਾਣੀ ਸੰਗ੍ਰਹਿ ਪੂਰਬ ਪੱਛਮ ਤੇ ਪਰਵਾਸ’ ਵਿਚ ਕੁਲ ਗਿਆਰਾਂ ਕਹਾਣੀਆਂ ਹਨ ਅਤੇ ਪਹਿਲੀ ਕਹਾਣੀ ਦੇ ਸਿਰਲੇਖ ਦੇ ਆਧਾਰ ਤੇ ਹੀ ਕਹਾਣੀ ਸੰਗ੍ਰਹਿ ਦਾ ਸਿਰਲੇਖ ਰੱਖਿਆ ਗਿਆ ਹੈ। ਇਹਨਾਂ ਕਹਾਣੀਆਂ ਵਿਚ ਭਾਰਤ ਤੋਂ ਹਿਜ਼ਰਤ ਕਰਕੇ ਅਮਰੀਕਾ ਆਣ ਵੱਸੇ ਪਰਵਾਸੀਆਂ ਦੇ ਜੀਵਨ ਦੇ ਵੱਖ ਵੱਖ  ਪੱਖਾਂ ਨੂੰ ਚਿਤਰਿਆ ਗਿਆ ਹੈ।

ਜੀ ਜੀ ਐੱਨ ਆਈ ਐੱਮ ਟੀ ਦੇ ਡਾਇਰੈਕਟਰ ਪ੍ਰੋਃ ਮਨਜੀਤ ਸਿੰਘ ਛਾਬੜਾ ਨੇ ਕਿਤਾਬ ਬਾਰੇ ਗੱਲ ਕਰਦਿਆਂ ਕਿਹਾ  ਕਿ ਇਹਨਾਂ ਕਹਾਣੀਆਂ ਨੂੰ ਪੜਦਿਆਂ ਸਾਨੂੰ ਇਸ ਵਿੱਚੋਂ ਜੰਮੂ ਕਸ਼ਮੀਰ ਖਿਤੇ ਦੀ ਅਨੂਠੀ ਰੰਗਤ ਵਾਲੀ ਪੰਜਾਬੀ ਨੂੰ ਮਾਨਣ ਦਾ ਵੀ ਮੌਕਾ ਮਿਲਦਾ ਹੈ।  ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਸੁਰਿੰਦਰ ਸੀਰਤ ਨਿਰੰਤਰ ਸਰਗਰਮ ਰਹਿਣ ਵਾਲਾ ਲੇਖਕ ਹੈ। ਅਮਰੀਕਾ ਪਰਵਾਸ ਤੋਂ  ਪਹਿਲਾਂ ਉਸਨੇ ਜੰਮੂ ਕਸ਼ਮੀਰ ਅਤੇ ਪੰਜਾਬ ਦੇ ਸਾਹਿਤਕ ਜਗਤ ਵਿਚ ਆਪਣੀ ਪਛਾਣ ਕਾਇਮ ਕੀਤੀ ਸੀ। ਸ਼ਾਇਰੀ ਵਿਚ ਪ੍ਰਿੰਸੀਪਲ ਤਖ਼ਤ ਸਿੰਘ ਜੀ ਦੀ ਪ੍ਰੇਰਨਾ ਸਦਕਾ ਗ਼ਜ਼ਲ ਉਸਦੀ ਮਨਪੰਸਦ ਸਿਨਫ਼ ਬਣੀ ਹੈ। ਗਲਪ ਦੇ ਖੇਤਰ ਵਿਚ ਉਸਨੇ ਨਾਵਲ ਅਤੇ ਕਹਾਣੀ ਦੋਹਾਂ ਹੀ ਵਿਧਾਵਾਂ ਵਿਚ ਵਰਨਣ ਯੋਗ  ਹਾਜ਼ਰੀ ਲਗਵਾਈ ਹੈ। ਇਸ ਮੌਕੇ ਸ. ਸਾਹਿਬ ਥਿੰਦ, ਪ੍ਰਧਾਨ ਪ੍ਰੋਫ਼ੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਸਰੀ, ਕੈਨੇਡਾ, ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ , ਪ੍ਰੋਃ ਸ਼ਰਨਜੀਤ ਕੌਰ ਅਤੇ ਡਾ. ਮਨਦੀਪ ਕੌਰ ਰੰਧਾਵਾ ਵੀ ਹਾਜ਼ਰ ਸਨ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD