Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਸ਼ਾ ਵਿਭਾਗ ਵੱਲੋਂ ਕਹਾਣੀਕਾਰ ਸੁਖਜੀਤ ਦਾ ਰੂਬਰੂ ਸਮਾਗਮ ਕਰਵਾਇਆ

Cultural

Web Admin

Web Admin

5 Dariya News

ਪਟਿਆਲਾ , 01 Jun 2022

Last updated on: Jun 01, 2022, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫਤਰ ਵਿਖੇ ਜਿਲ੍ਹਾ ਭਾਸ਼ਾ ਦਫਤਰ ਦੇ ਸਹਿਯੋਗ ਨਾਲ ਨਾਮਵਰ ਕਹਾਣੀਕਾਰ ਸੁਖਜੀਤ ਦਾ ਰੂਬਰੂ ਸਮਾਗਮ ਕਰਵਾਇਆ ਗਿਆ। ਵਿਭਾਗ ਦੀ ਸੰਯੁਕਤ ਨਿਰੇਦਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਗਮ ਦੌਰਾਨ ਡਾ. ਭੀਮ ਇੰਦਰ ਸਿੰਘ ਮੁੱਖ ਮਹਿਮਾਨ, ਡਾ. ਸੁਰਜੀਤ ਸਿੰਘ ਵਿਸ਼ੇਸ਼ ਮਹਿਮਾਨ ਤੇ ਡਾ. ਗੁਰਮੀਤ ਕੱਲਰਮਾਜਰੀ ਵਕਤਾ ਵਜੋਂ ਹਾਜ਼ਰ ਹੋਏ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਕਿਰਪਾਲ ਕਜ਼ਾਕ ਨੇ ਕੀਤੀ। ਡਾ. ਜਸਵਿੰਦਰ ਸਿੰਘ ਤੇ ਦਰਸ਼ਨ ਬੁੱਟਰ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਭਾਸ਼ਾ ਵਿਭਾਗ ਦੀਆਂ ਸਰਗਰਮੀਆਂ ਤੇ ਪ੍ਰਾਪਤੀਆਂ ਬਾਰੇ ਦੱਸਿਆ। 

ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮਕਸਦ ਪਾਠਕਾਂ ਤੱਕ ਮਿਆਰੀ ਸਾਹਿਤ ਪੁੱਜਦਾ ਕਰਨਾ ਹੈ ਅਤੇ ਸਾਹਿਤਕਾਰਾਂ ਨੂੰ ਢੁਕਵਾਂ ਸਨਮਾਨ ਦੇਣਾ ਹੈ। ਸਮਾਗਮ ਦੇ ਕੇਂਦਰ ਬਿੰਦੂ ਸ੍ਰੀ ਸੁਖਜੀਤ ਨੇ ਆਪਣੀ ਕਹਾਣੀ ਸਿਰਜਣਾ ਦਾ ਅਧਾਰ ਬਣੇ ਨਿੱਜੀ ਜੀਵਨ ਦੇ ਤਜ਼ਰਬੇ ਤੇ ਘਟਨਾਵਾਂ ਬਾਰੇ ਖੂਬਸੂਰਤ ਅੰਦਾਜ਼ ‘ਚ ਬਿਆਨ ਕੀਤਾ। ਉਨ੍ਹਾਂ ਸੰਖੇਪ ‘ਚ ਦੱਸਿਆ ਕਿ ਕਿਵੇਂ ਨਿੱਕੀਆਂ-ਨਿੱਕੀਆਂ ਘਟਨਾਵਾਂ ਉਨ੍ਹਾਂ ਦੀਆਂ ਵੱਡੀਆਂ ਕਹਾਣੀਆਂ ਲਈ ਪ੍ਰੇਰਕ ਬਣੀਆਂ। ਸ੍ਰੀ ਸੁਖਜੀਤ ਨੇ ਮਿਸਾਲਾਂ ਸਹਿਤ ਦੱਸਿਆ ਕਿਵੇਂ ਉਨ੍ਹਾਂ ਨੇ ਬਹੁਤ ਸਾਰੀਆਂ ਪ੍ਰੰਪਰਾਵਾਂ ਤੋਂ ਪਾਰ ਜਾ ਕੇ, ਕਹਾਣੀਆਂ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗਿਆਨ ਨੂੰ ਅਨੁਭਵ ਅੱਗੇ ਝੁਕਣਾ ਚਾਹੀਦਾ ਹੈ, ਜਿਸ ਦੇ ਸਾਹਿਤ ਰਚਨਾ ‘ਚ ਬੜੇ ਵਧੀਆ ਨਤੀਜੇ ਆਉਂਦੇ ਹਨ। 

ਸ੍ਰੀ ਸੁਖਜੀਤ ਨੇ ਦੱਸਿਆ ਕਿ ਉਨ੍ਹਾਂ ਦੀ ਕਹਾਣੀ ਸਿਰਜਣਾ ‘ਚ ਨਾਨਕੇ-ਦਾਦਕਿਆਂ ਤੋਂ ਸੁਣੀਆਂ ਲੋਕ ਕਹਾਣੀਆਂ ਦਾ ਬਹੁਤ ਯੋਗਦਾਨ ਹੈ। ਜਿਸ ਕਰਕੇ ਉਹ ਬਚਪਨ ‘ਚ ਕਹਾਣੀਆਂ ਬੁਣਨ ਲੱਗ ਗਏ ਸਨ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ 24 ਕਹਾਣੀਆਂ ਤੇ ਸਵੈਜੀਵਨੀ ਲਿਖ ਚੁੱਕੇ ਹਨ। ਡਾ. ਗੁਰਮੀਤ ਕੱਲਰਮਾਜਰੀ ਨੇ ਸ੍ਰੀ ਸੁਖਜੀਤ ਦੀ ਕਹਾਣੀ ਕਲਾ ਬਾਰੇ ਪਰਚਾ ਪੜ੍ਹਿਆ। ਉਨ੍ਹਾਂ ਕਿਹਾ ਕਿ ਸ੍ਰੀ ਸੁਖਜੀਤ ਦੀਆਂ ਕਹਾਣੀਆਂ ਵਿਸ਼ਵ ਪੱਧਰੀ ਕੈਨਵਸ ਵਾਲੀਆਂ ਹੁੰਦੀਆਂ ਹਨ। ਉਹ ਪਾਠਕ ਨੂੰ ਉਂਗਲ ਫੜਕੇ ਨਾਲ ਤੋਰ ਲੈਂਦੇ ਹਨ ਅਤੇ ਕਹਾਣੀ ਦੇ ਆਖਰੀ ਪੈਰ੍ਹੇ ‘ਤੇ ਜਾ ਕੇ ਪਾਠਕ ਮੰਜ਼ਿਲ ‘ਤੇ ਪੁੱਜ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸੁਖਜੀਤ ਦੀ ਪਹਿਲਾ ਕਿਤਾਬ ‘ਅੰਤਰਾ’ 1997 ‘ਚ ਛਪੀ। 

ਮੁੱਖ ਮਹਿਮਾਨ ਡਾ. ਭੀਮ ਇੰਦਰ ਸਿੰਘ ਨੇ ਕਿਹਾ ਕਿ 1990 ਦੇ ਦਹਾਕੇ ਦੌਰਾਨ ਪੰਜਾਬੀ ਕਹਾਣੀ ‘ਚ ਵਰਿਆਮ ਸੰਧੂ ਤੇ ਪ੍ਰੇਮ ਪ੍ਰਕਾਸ਼ ਸਿੰਘ ਦਾ ਨਾਮ ਸਿਖਰ ‘ਤੇ ਸੀ ਅਤੇ ਕਈ ਵਾਰ ਜਾਪਦਾ ਸੀ ਕਿ ਪੰਜਾਬੀ ਕਹਾਣੀ ‘ਚ ਇਸ ਤੋਂ ਅਗਲਾ ਪੜਾਅ ਕਿਹੜਾ ਹੋਵੇਗਾ। ਇਸ ਉਪਰੰਤ ਸ੍ਰੀ ਸੁਖਜੀਤ ਨੇ ਦੋਨਾਂ ਕਹਾਣੀਕਾਰ ਦੇ ਸੁਮੇਲ ਵਜੋਂ ਪੰਜਾਬੀ ਸਾਹਿਤ ਦੀ ਸਰਦਲ ‘ਤੇ ਕਦਮ ਰੱਖਿਆ ਅਤੇ ਅੱਜ ਇਹ ਸਭ ਤੋਂ ਵੱਧ ਪੜ੍ਹੇ ਜਾਣ ਵਾਲੇ ਪੰਜਾਬੀ ਲਿਖਾਰੀਆਂ ‘ਚ ਸ਼ਾਮਲ ਹਨ। ਪ੍ਰੋ. ਕਿਰਪਾਲ ਕਜ਼ਾਕ ਨੇ ਕਿਹਾ ਕਿ ਕਦੇ ਵੀ ਰਵਾਇਤੀ ਰੂਪ ‘ਚ ਲਿਖਣ ਵਾਲੇ ਵਧੀਆ ਸਾਹਿਤਕਾਰ ਨਹੀਂ ਹੁੰਦੇ ਹਮੇਸ਼ਾ ਪ੍ਰੰਪਰਾਵਾਂ ਦੀ ਵਲਗਣ ‘ਚੋਂ ਨਿੱਕਲਕੇ ਲਿਖਣ ਵਾਲੇ ਲਿਖਾਰੀ ਹੀ ਵੱਡੇ ਸਾਹਿਤਕਾਰਾਂ ਦੇ ਰੂਪ ‘ਚ ਉਭਰਦੇ ਹਨ। 

ਪ੍ਰੋ. ਕਜ਼ਾਕ ਨੇ ਕਿਹਾ ਕਿ ਸ੍ਰੀ ਸੁਖਜੀਤ ਦੀ ਕਹਾਣੀ ਪੜ੍ਹੀ ਜਾਂ ਸੁਣੀ ਜਾਣ ਵਾਲੀ ਕਹਾਣੀ ਨਹੀਂ ਹੁੰਦੀ ਸਗੋਂ ਇਹ ਪਾਠਕ ਨੂੰ ਆਪਣੀਆਂ ਅੱਖਾਂ ਸਾਹਮਣੇ ਵਾਪਰਦੀ ਨਜ਼ਰ ਆਉਂਦੀ ਹੈ। ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਸੁਖਜੀਤ ਦੀਆਂ ਕਹਾਣੀਆਂ ਗਿਆਨ, ਅਨੁਭਵ ਤੇ ਸੰਵੇਦਨਾ ਦਾ ਸੁਮੇਲ ਹਨ ਇਸੇ ਕਰਕੇ ਪਾਠਕ ਛੇਤੀ ਉਨ੍ਹਾਂ ਨਾਲ ਜੁੜ ਜਾਂਦਾ ਹੈ। ਉਨ੍ਹਾਂ ਦਾ ਕਹਾਣੀ ਨੂੰ ਬੁਣਨਾ ਤੇ ਲਿਖਣਾ ਬਾ-ਕਮਾਲ ਹੈ। ਮੰਚ ਸੰਚਾਲਨ ਤੇਜਿੰਦਰ ਸਿੰਘ ਗਿੱਲ ਨੇ ਬਾਖੂਬੀ ਕੀਤਾ। ਅਖੀਰ ਵਿੱਚ ਸਾਰੀਆਂ ਸ਼ਖਸ਼ੀਅਤਾਂ ਦਾ ਵਿਭਾਗ ਵੱਲੋਂ ਸਨਮਾਨ ਕੀਤਾ ਗਿਆ। 

ਜਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸਹਾਇਕ ਨਿਰਦੇਸ਼ਕ ਪਰਵੀਨ ਕੁਮਾਰ, ਅਮਰਿੰਦਰ ਸਿੰਘ, ਸੁਖਪ੍ਰੀਤ ਕੌਰ, ਆਲੋਕ ਚਾਵਲਾ, ਨਾਮਵਰ ਲੇਖਕ ਡਾ. ਅਮਰਜੀਤ ਕੌਂਕੇ, ਸੱਤਪਾਲ ਭੀਖੀ, ਅਵਤਾਰਜੀਤ, ਰਘਵੀਰ ਕੈਂਥ, ਹਰਪ੍ਰੀਤ ਸੰਧੂ ਵੱਖ-ਵੱਖ ਸਾਹਿਤ ਸਭਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD