Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵਿਖੇ ਲਗਾਇਆ ਗਿਆ ਕਹਾਣੀ ਦਰਬਾਰ

ਲਿਖਣ ਤੋਂ ਬਗ਼ੈਰ ਮੈਨੂੰ ਜਿਊਣ ਦਾ ਹੋਰ ਕੋਈ ਢੰਗ ਨਹੀਂ ਆਉਂਦਾ – ਕਰਨਲ ਜਸਬੀਰ ਭੁੱਲਰ

Cultural

Web Admin

Web Admin

5 Dariya News

ਐਸ.ਏ.ਐਸ.ਨਗਰ , 01 Jun 2022

Last updated on: Jun 01, 2022, 00:00 IST

ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਕਹਾਣੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਕਹਾਣੀ ਦਰਬਾਰ ਮੌਕੇ ਕਹਾਣੀ ਪਾਠ ਲਈ ਕਰਨਲ ਜਸਬੀਰ ਭੁੱਲਰ, ਜਸਪਾਲ ਮਾਨਖੇੜਾ, ਜਸਵੀਰ ਰਾਣਾ, ਡਾ. ਚਰਨਜੀਤ ਕੌਰ ਅਤੇ ਸ਼੍ਰੀਮਤੀ ਮਨਜੀਤ ਮੀਤ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਕਹਾਣੀਕਾਰਾਂ, ਸਾਹਿਤਕਾਰਾਂ, ਪਾਠਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਅਤੇ ਕਰਵਾਏ ਜਾ ਰਹੇ ਕਹਾਣੀ ਦਰਬਾਰ ਦੇ ਮਨੋਰਥ ਬਾਰੇ ਜਾਣਕਾਰੀ ਦਿੱਤੀ ਗਈ।

ਕਹਾਣੀਕਾਰਾਂ ਵਿੱਚੋਂ ਸ਼੍ਰੀਮਤੀ ਮਨਜੀਤ ਮੀਤ ਨੇ ਆਪਣੀ ਕਹਾਣੀ ਨੂੰ ਬਿਆਨ ਕੀਤਾ ਗਿਆ । ਜਸਵੀਰ ਰਾਣਾ ਵੱਲੋਂ ਆਪਣੀ ਕਹਾਣੀ 'ਬਚ ਕੇ ਮੋੜ ਤੋਂ' ਦੇ ਪਾਠ ਦੁਆਰਾ ਕਿਸਾਨੀ ਸੰਕਟ ਕਾਰਨ ਖੁਦਕੁਸ਼ੀ ਕਰਨ ਲਈ ਮਜਬੂਰ ਕਿਸਾਨੀ ਦੇ ਦਰਦ ਨੂੰ ਬਿਆਨ ਕੀਤਾ ਗਿਆ। ਕਰਨਲ ਜਸਬੀਰ ਭੁੱਲਰ ਵੱਲੋਂ ਪੜ੍ਹੀਆਂ ਗਈਆਂ ਕਹਾਣੀਆਂ ਦੇ ਪਰਿਪੇਖ ਤੋਂ ਭਾਵਪੂਰਤ ਟਿੱਪਣੀ ਕੀਤੀ ਗਈ। ਆਪਣੇ ਸਾਹਿਤ ਲਿਖਣ ਦੇ ਉਦੇਸ਼ ਬਾਰੇ ਵੀ ਬੋਲਦਿਆਂ ਉਨ੍ਹਾਂ ਕਿਹਾ,"ਲਿਖਣ ਤੋਂ ਬਗ਼ੈਰ ਮੈਨੂੰ ਜਿਊਣ ਦਾ ਹੋਰ ਕੋਈ ਢੰਗ ਨਹੀਂ ਆਉਂਦਾ।"

ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਜਿਵੇਂ ਡਾ. ਗੁਰਦਰਪਾਲ ਸਿੰਘ, ਡਾ. ਬਲਜੀਤ ਕੌਰ ਆਦਿ ਵੱਲੋਂ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕਹਾਣੀ ਪਾਠ ਕਰਨ ਲ਼ਈ ਪਹੁੰਚੇ ਕਹਾਣੀਕਾਰਾਂ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾਂ ਦਾ ਕਹਾਣੀ ਦਰਬਾਰ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD