Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਗੰਗੋਹਰ ਪੁੱਜ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਅਗਾਂਹਵਧੂ ਕਿਸਾਨਾਂ ਦੀ ਕੀਤੀ ਸ਼ਲਾਘਾ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਮਹਿਲ ਕਲਾਂ/ਬਰਨਾਲਾ , 01 Jun 2022

ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਤੇ ਧਰਤੀ ਦੀ ਸਿਹਤ ਦੀ ਸੰਭਾਲ ਲਈ ਝੋੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਬਲਾਕ ਮਹਿਲ ਕਲਾਂ ਦੇ ਪਿੰਡ ਗੰਗੋਹਰ ਪੁੱਜੇ ਅਤੇ ਕਿਸਾਨਾਂ ਨਾਲ ਟਰੈਕਟਰ ’ਤੇ ਬੈਠ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ।  ਇਸ ਮੌਕੇ ਉਨਾਂ ਹੋਰ ਕਿਸਾਨਾਂ ਵੱਲੋਂ ਕੀਤੀ ਸਿੱਧੀ ਬਿਜਾਈ ਦੇ ਖੇਤਾਂ ਦਾ ਨਿਰੀਖਣ ਕੀਤਾ ਤੇ ਕਿਸਾਨਾਂ ਨੂੰ ਝੋੋਨੋ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਧਰਤੀ ਦੀ ਸਿਹਤ  ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ, ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਥੱਲੇ ਜਾ ਚੁੱਕਾ ਹੈ, ਉਹਨਾ ਕਿਹਾ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਉਂਕਿ ਝੋਨੇ ਦੀ ਸਿੱਧੀ ਬਿਜਾਈ ਦੇ ਕੱਦੂ ਕਰਕੇ ਲਾਏ ਝੋਨੇ ਨਾਲੋਂ ਬਹੁਤ ਫਾਇਦੇ ਹਨ ਜਿਵੇਂ ਕਿ ਪਾਣੀ ਦੀ ਬੱਚਤ, ਭੂਮੀਗਤ ਪਾਣੀ ਦਾ ਜ਼ਿਆਦਾ ਰੀਚਾਰਜ, ਘੱਟ ਬਿਮਾਰੀਆਂ, ਪਰਾਲੀ ਪ੍ਰਬੰਧਨ ਸੌਖਾ ਤੇ ਕਣਕ ਦਾ ਝਾੜ ਵੱਧ ਮਿਲਦਾ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਬੀਰ ਚੰਦ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਕਿਹਾ ਕਿ ਜ਼ਿਲੇ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ, ਪਿਛਲੇ ਸਾਲਾਂ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੇ ਸਫਲ ਤਜਰਬੇ ਕਰਨ ਵਾਲੇ ਕਿਸਾਨਾਂ ਦੀਆਂ ਵੀਡੀਓ ਦਿਖਾ ਕੇ, ਸਫਲ ਕਿਸਾਨਾਂ ਨਾਲ ਕਿਸਾਨਾਂ ਨੂੰ ਰੂਬਰੂ ਕਰਵਾ ਕੇ, ਨੁੱਕੜ ਮੀਟਿੰਗਾਂ ਕਰਕੇ, ਅਨਾਊਸਮੈਂਟ ਆਦਿ ਰਾਂਹੀ ਜਾਗਰੁਕ ਕਰਕੇ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਵਧਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗਗਨਦੀਪ ਸਿੰਘ ਜ਼ਿਲਾ ਮਾਲ ਅਫਸਰ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ।

ਡਾ. ਜਰਨੈਲ ਸਿੰਘ ਬਲਾਕ ਖੇਤੀਬਾੜੀ ਅਫਸਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਸਮੇਂ ਫਸਲ ਦੀ ਕਟਾਈ ਤੋੋਂ ਬਾਅਦ ਖੇਤ ਖਾਲੀ ਹਨ, ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਟੈਸਟ ਕਰਵਾ ਲੈਣੀ ਚਾਹੀਦੀ ਹੈ ਤਾਂ ਜੋੋ ਖੇਤ ਵਿੱਚ ਖਾਦਾਂ ਦੀ ਵਰਤੋੋਂ ਜਰੂਰਤ ਅਨੁਸਾਰ ਹੀ ਕੀਤੀ ਜਾ ਸਕੇ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਮਹਿਲ ਕਲਾਂ ਦੀ ਟੀਮ ਸਨਵਿੰਦਰਪਾਲ ਸਿੰਘ ਬੀਟੀਐਮ, ਹਰਪਾਲ ਸਿੰਘ ਏਐਸਆਈ, ਕੁਲਵੀਰ ਸਿੰਘ, ਮਹਿੰਦਰ ਕੌਰ ਤੇ ਜਸਵਿੰਦਰ ਸਿੰਘ ਏ ਟੀ ਐਮ ਹਾਜ਼ਰ ਸਨ। ਕਿਸਾਨਾਂ ਵਿੱਚ  ਬਲਬੀਰ ਸਿੰਘ, ਬਾਰਾ ਸਿੰਘ, ਰਣਵੀਰ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ ਆਦਿ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਣ ਲਿਆ ਗਿਆ।    

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD